21.09C Vancouver
ADS

Oct 27, 2020 11:39 PM -

ਫੈਡਰਲ ਸਰਕਾਰ ਦੇ ਰੈਪਿਡ ਹਾਊਸਿੰਗ ਇਨੀਸ਼ੀਏਟਿਵ 'ਚ ਬੀ.ਸੀ. ਦੇ ਤਿੰਨ ਸ਼ਹਿਰਾਂ ਨੂੰ $80 ਮਿਲੀਅਨ ਦੇ ਫੰਡ

Share On
federal-government-unveils-rapid-housing-initiative-roughly-80-million-to-be-spread-among-three-bc-cities
Prime Minister Justin Trudeau rises during Question Period in the House of Commons on Parliament Hill, in Ottawa, Tuesday, Sept. 29, 2020. THE CANADIAN PRESS/Justin Tang

ਬੀ.ਸੀ. ਦੇ 3 ਪ੍ਰਮੁੱਖ ਸ਼ਹਿਰਾਂ 'ਚ ਫੈਡਰਲ ਸਰਕਾਰ ਦੇ 'ਰੈਪਿਡ ਹਾਊਸਿੰਗ ਇਨੀਸ਼ੀਏਟਿਵ' ਦੇ ਤਹਿਤ ਕਰੀਬ 80 ਮਿਲੀਅਨ ਡਾਲਰ ਦਾ ਸਹਿਯੋਗ ਮਿਲਣ ਜਾ ਰਿਹਾ ਹੈ।

ਇਸ ਪ੍ਰੋਗਰਾਮ ਦਾ ਐਲਾਨ ਅੱਜ ਸਵੇਰੇ ਫੈਡਰਲ ਸਰਕਾਰ ਵੱਲੋਂ ਕੀਤਾ ਗਿਆ ਸੀ।

ਇਸ 'ਚ ਕੈਨੇਡਾ ਦੇ 15 ਸ਼ਹਿਰਾਂ ਨੂੰ 500 ਮਿਲੀਅਨ ਡਾਲਰ ਦਿੱਤੇ ਜਾ ਰਹੇ ਹਨ।

ਲੋਅ-ਇੰਕਮ ਹਾਊਸਿੰਗ ਲਈ ਪ੍ਰਾਪਰਟੀਆਂ ਖਰੀਦਣ ਲਈ ਇਸ ਫੰਡ ਦੀ ਵਰਤੋਂ ਕੀਤੀ ਜਾਵੇਗੀ।

ਇਸ 'ਚ ਵੈਨਕੂਵਰ ਨੂੰ $51.5 ਮਿਲੀਅਨ ਦਾ ਫੰਡ ਹਾਸਿਲ ਹੋਣ ਜਾ ਰਿਹਾ ਹੈ।

ਇਸ ਤੋਂ ਇਲਾਵਾ ਇਸੇ ਸੂਚੀ 'ਚ ਸਰੀ ਨੂੰ $16.1 ਮਿਲੀਅਨ ਦਾ ਫੰਡ ਹਾਸਿਲ ਹੋਵੇਗਾ।

ਵਿਕਟੋਰੀਆ ਨੂੰ $13 ਮਿਲੀਅਨ ਦਿੱਤੇ ਜਾ ਰਹੇ ਹਨ।

ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰੌਂਟੋ ਨੂੰ ਇਸ ਸੂਚੀ 'ਚ ਸਭ ਤੋਂ ਵੱਧ $203 ਮਿਲੀਅਨ ਹਾਸਿਲ ਹੋਣਗੇ।

ਵੈਨਕੂਵਰ ਦੇ ਮੇਯਰ ਕੈਨੇਡੀ ਸਟੀਵਰਟ ਨੇ ਇਸ ਯੋਗਦਾਨ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਫੈਡਰਲ ਸਰਕਾਰ ਮਯੂਨੀਸੀਪੈਲਿਟੀ ਦੇ ਬੇਘਰੀ ਦੇ ਸਮੱਸਿਆ ਨਾਲ ਲੜਨ ਨੂੰ ਅਹਿਮੀਅਤ ਦਿੰਦੀ ਹੈ।

Latest news

7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link