16.6C Vancouver
ADS

May 23, 2025 5:14 PM - Connect Newsroom

ਅਮਰੀਕੀ ਅਦਾਲਤ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਟਰੰਪ ਦੀ ਨੀਤੀ ਕੁਝ ਸਮੇਂ ਲਈ ਰੋਕੀ

Share On
federal-judge-blocks-trump-administration-from-barring-foreign-student-enrollment-at-harvard
Harvard filed the lawsuit in U.S. District Court in Massachusetts earlier Friday. (Photo: The Canadian Press)

ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਨੇ ਸੈਂਕੜੇ ਕੈਨੇਡੀਅਨਾਂ ਸਮੇਤ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਤੇ ਪਾਬੰਦੀ ਨੂੰ ਲੈ ਕੇ ਟਰੰਪ ਸਰਕਾਰ ਨੂੰ ਬੋਸਟਨ ਦੀ ਫੈਡਰਲ ਕੋਰਟ ਵਿਚ ਕਾਨੂੰਨੀ ਚੁਣੌਤੀ ਦਿੱਤੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਵ੍ਹਾਈਟ ਹਾਊਸ ਨੇ ਆਪਣੀਆਂ ਰਾਜਨੀਤਕ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਉਸ ਨੂੰ ਗੈਰ-ਸੰਵਿਧਾਨਕ ਤੌਰ 'ਤੇ ਨਿਸ਼ਾਨਾ ਬਣਾਇਆ ਹੈ।

ਹਾਰਵਰਡ ਨੇ ਅਦਾਲਤ ਵਿਚ ਕਿਹਾ ਹੈ ਕਿ ਸਰਕਾਰ ਦੇ ਇਸ ਕਦਮ ਨਾਲ 7,000 ਦੇ ਕਰੀਬ ਵਿਦੇਸ਼ੀ ਵਿਦਿਆਰਥੀਆਂ 'ਤੇ ਤੁਰੰਤ ਅਤੇ ਵਿਨਾਸ਼ਕਾਰੀ ਪ੍ਰਭਾਵ ਪਵੇਗਾ।

ਗੌਰਤਲਬ ਹੈ ਕਿ ਹੋਮਲੈਂਡ ਸਿਕਿਓਰਿਟੀ ਡਿਪਾਰਟਮੈਂਟ ਨੇ ਬੀਤੇ ਕੱਲ ਕਿਹਾ ਸੀ ਕਿ ਹਾਰਵਰਡ ਵਿਚ ਮੌਜੂਦਾ ਸਮੇਂ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀ ਹੋਰ ਸਕੂਲ ਵਿਚ ਸ਼ਿਫਟ ਕਰਨਾ ਹੋਵੇਗਾ ਜਾਂ ਉਨ੍ਹਾਂ ਦਾ ਕਾਨੂੰਨੀ ਦਰਜ ਸਮਾਪਤ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਨੂੰ ਉਨ੍ਹਾਂ ਵਿਦੇਸ਼ੀ ਸਟੂਡੈਂਟਸ ਦਾ ਡੇਟਾ ਦੇਣ ਲਈ ਕਿਹਾ ਹੈ ਜੋ ਕੈਂਪਸ ਵਿਚ ਵਿਰੋਧ ਪ੍ਰਦਸ਼ਨਾਂ ਵਿਚ ਸ਼ਾਮਲ ਰਹੇ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link