17.22C Vancouver
ADS

May 29, 2025 6:31 PM - Connect Newsroom

ਹਾਰਵਰਡ 'ਚ ਵਿਦੇਸ਼ੀ ਵਿਦਿਆਰਥੀਆਂ ਦੇ ਬੈਨ ਨੂੰ ਬਲੌਕ ਕਰਦੇ ਨਿਰਦੇਸ਼ਾਂ ਨੂੰ ਫੈਡਰਲ ਜੱਜ ਨੇ ਕੀਤਾ ਐਕਸਟੈਂਡ

Share On
federal-judge-extends-order-blocking-trump-administration-ban-on-foreign-students-at-harvard
The university said in the petition that the government's action is unconstitutional and will have an immediate and devastating impact on Harvard and more than 7,000 student visa holders.(Photo: The Canadian Press)

ਅਮਰੀਕਾ ਦੇ ਇੱਕ ਫੈਡਰਲ ਜੱਜ ਨੇ ਹਾਰਵਰਡ ਯੂਨੀਵਰਸਿਟੀ 'ਤੇ ਵਿਦੇਸ਼ੀ ਸਟੂਡੈਂਟਸ ਨੂੰ ਦਾਖ਼ਲਾ ਦੇਣ 'ਤੇ ਬੈਨ ਲਗਾਉਣ ਦੀ ਟਰੰਪ ਸਰਕਾਰ ਦੀ ਕਾਰਵਾਈ 'ਤੇ ਇਸ ਮਾਮਲੇ ਵਿਚ ਫੈਸਲਾ ਆਉਣ ਤੱਕ ਰੋਕ ਵਧਾ ਦਿੱਤੀ ਹੈ।ਹਾਰਵਰਡ ਨੇ ਸ਼ੁੱਕਰਵਾਰ ਮੈਸੇਚਿਉਸੇਟਸ ਸਥਿਤ ਫੈਡਰਲ ਅਦਾਲਤ ਵਿਚ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਦੇ ਫੈਸਲੇ ਖਿਲਾਫ ਮੁਕੱਦਮਾ ਦਾਇਰ ਕੀਤਾ ਸੀ।

ਯੂਨੀਵਰਸਿਟੀ ਨੇ ਪਟੀਸ਼ਨ ਵਿਚ ਕਿਹਾ ਸੀ ਕਿ ਸਰਕਾਰ ਦੀ ਕਾਰਵਾਈ ਗੈਰ-ਸੰਵਿਧਾਨਕ ਹੈ ਅਤੇ ਇਸ ਦਾ ਹਾਰਵਰਡ ਅਤੇ 7,000 ਤੋਂ ਵੱਧ ਸਟੂਡੈਟ ਵੀਜ਼ਾ ਹੋਲਡਰਾਂ 'ਤੇ ਤੁਰੰਤ ਅਤੇ ਵਿਨਾਸ਼ਕਾਰੀ ਪ੍ਰਭਾਵ ਪਵੇਗਾ।

ਦੱਸਣਯੋਗ ਹੈ ਕਿ ਹਾਰਵਰਡ ਯੂਨੀਵਰਸਿਟੀ ਅਮਰੀਕਾ ਦੀ ਇੱਕ ਵੱਕਾਰੀ ਯੂਨੀਵਰਸਿਟੀ ਹੈ, ਜਿਸ ਵਿਚ ਕੈਨੇਡਾ, ਭਾਰਤ ਸਣੇ ਦੁਨੀਆ ਭਰ ਦੇ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਕਰਦੇ ਹਨ। ਟਰੰਪ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਵਿਚਕਾਰ ਇਹ ਵਿਵਾਦ ਅਪ੍ਰੈਲ 2025 ਵਿਚ ਉਦੋਂ ਸ਼ੁਰੂ ਹੋਇਆ ਸੀ ਜਦੋਂ ਹਾਰਵਰਡ ਨੂੰ ਰਾਸ਼ਟਰਪਤੀ ਦੇ ਦਫ਼ਤਰ ਨੇ ਮੰਗਾਂ ਦੀ ਇੱਕ ਸੂਚੀ ਭੇਜੀ ਸੀ। ਯੂਨੀਵਰਸਿਟੀ ਨੇ ਉਨ੍ਹਾਂ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link