19.85C Vancouver
ADS

May 22, 2020 11:35 PM -

ਵੇਜ ਸਬਸਿਡੀ ਪ੍ਰੋਗਰਾਮ ਲਈ ਫੈਡਰਲ ਪਾਰਟੀਆਂ ਕਰ ਰਹੀਆਂ ਅਪਲਾਈ, ਲਿਬਰਲਜ਼ ਤੇ ਕੰਜ਼ਰਵੇਟਿਵਜ਼ ਨੂੰ ਮਿਲਿਆ ਐਪਰੂਵਲ

Share On
federal-parties-tap-wage-subsidy-program-to-avoid-layoffs-as-donations-dry-up
Prime Minister Justin Trudeau steps out of Rideau Cottage as he makes his way to a news conference in Ottawa, Friday May 22, 2020. THE CANADIAN PRESS/Adrian Wyld

ਕੈਨੇਡਾ 'ਚ ਹੁਣ ਸਿਆਸੀ ਪਾਰਟੀਆਂ, ਵੇਜ ਸਬਸਿਡੀ ਪ੍ਰੋਗਰਾਮ ਦੇ ਲਈ ਅਪਲਾਈ ਕਰ ਰਹੀਆਂ ਹਨ।

ਕੋਵਿਡ-19 ਪੈਂਡੇਮਿਕ ਦਰਮਿਆਨ ਆਪਣੇ ਸਟਾਫ ਨੂੰ ਲੇ-ਆਫ (layoff) ਕਰਨ ਤੋਂ ਬਚਣ ਲਈ ਸਿਆਸੀ ਪਾਰਟੀਆਂ ਇਹ ਕਦਮ ਉਠਾ ਰਹੀਆਂ ਹਨ।

ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਨੂੰ ਵੇਜ ਸਬਸਿਡੀ ਪ੍ਰੋਗਰਾਮ ਦੇ ਲਈ ਮਨਜ਼ੂਰੀ ਵੀ ਮਿਲ ਗਈ ਹੈ।

ਐਨ.ਡੀ.ਪੀ. ਅਤੇ ਗ੍ਰੀਨਜ਼ ਨੇ ਵੀ ਇਸ ਦੇ ਲਈ ਅਪਲਾਈ ਕੀਤਾ ਹੈ, ਪਰ ਇਨ੍ਹਾਂ ਪਾਰਟੀਆਂ ਨੂੰ ਫ਼ਿਲਹਾਲ ਐਪਰੂਵਲ ਨਹੀਂ ਮਿਲਿਆ ਹੈ।

ਇਸ $73 ਬਿਲੀਅਨ ਪ੍ਰੋਗਰਾਮ ਤਹਿਤ 75% ਦੀ ਵੇਜ ਸਬਸਿਡੀ ਦੀ ਮਦਦ ਮਿਲ ਰਹੀ ਹੈ।

ਕੋਵਿਡ-19 ਪੈਂਡੇਮਿਕ ਦਰਮਿਆਨ, ਸਿਆਸੀ ਡੋਨੇਸ਼ਨਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

ਪਾਰਟੀਆਂ ਨਾਲ ਜੁੜੇ ਕਰਮਚਾਰੀਆਂ ਨੂੰ ਤਨਖ਼ਾਹਾਂ ਦਿੰਦੇ ਰਹਿਣ ਲਈ ਇਸ ਏਡ ਪ੍ਰੋਗਰਾਮ ਲਈ ਅਪਲਾਈ ਕੀਤਾ ਜਾ ਰਿਹਾ ਹੈ।

ਇਹ ਪ੍ਰੋਗਰਾਮ ਪਹਿਲਾਂ 15 ਮਾਰਚ ਤੋਂ 6 ਜੂਨ ਤੱਕ ਲਾਗੂ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਅਗਸਤ ਦੇ ਅੰਤ ਤੱਕ ਲਈ ਵਧਾ ਦਿੱਤਾ ਗਿਆ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link