11.9C Vancouver
ADS

Aug 26, 2021 9:35 PM -

ਚੋਣ ਪ੍ਰਚਾਰ ਦੌਰਾਨ ਅੱਜ ਹਾਊਸਿੰਗ ਅਤੇ ਸੀਨੀਅਰਸ ਲਈ ਵਧੇਰੇ ਪੈਸੇ ਤੋਂ ਇਲਾਵਾ 'ਗਿਗ' ਵਰਕਰਾਂ ਦੀ ਮਦਦ ਦੇ ਕੀਤੇ ਜਾ ਰਹੇ ਵਾਅਦੇ

Share On
federal-party-leaders-promising-money-for-housing-and-seniors-and-help-for-gig-workers-during-campaign-trail-today
Federal party leaders hit the campaign trail today, promising money for housing and seniors as well as help for young gig economy workers. (Photo - Justin Trudeau/Twitter)

ਕੈਨੇਡਾ 'ਚ ਚੋਣ ਪ੍ਰਚਾਰ ਜ਼ੋਰਾਂ ਨਾਲ ਜਾਰੀ ਹੈ।

ਅੱਜ ਕੰਜ਼ਰਵੇਟਿਵ ਲੀਡਰ ਐਰਿਨ ਓ'ਟੂਲ ਨੇ ਚੋਣ ਪ੍ਰਚਾਰ ਦੌਰਾਨ ਔਟਵਾ ਪਹੁੰਚ ਕੀਤੀ।

ਉਨ੍ਹਾਂ ਵਾਅਦਾ ਕੀਤਾ ਕਿ ਕੰਜ਼ਰਵੇਟਿਵ ਸਰਕਾਰ ਗਿਗ ਵਰਕਰਾਂ ਦੇ ਲਈ ਟੈਕਸ ਫਰੀ ਸੇਵਿੰਗਸ ਅਕਾਊਂਟ ਸਥਾਪਿਤ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਇੰਸ਼ੋਰੈਂਸ ਲਾਭ ਵੀ ਹੋਣਗੇ ਅਤੇ ਕੈਨੇਡਾ ਪੈਨਸ਼ਨ ਪਲੈਨ ਦਾ ਲਾਭ ਵੀ ਹਾਸਿਲ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਨਾਲ ਐਂਪਲਾਈ ਸੇਵਿੰਗਸ ਅਕਾਊਂਟ 'ਚ ਪੈਸੇ 'ਚ ਬਿਨਾ ਟੈਕਸ ਦੇ ਵਾਧਾ ਹੋਵੇਗਾ।

ਟਰੂਡੋ ਨੇ ਕਿਊਬੈਕ ਸਿਟੀ 'ਚ ਕੀਤਾ ਪ੍ਰਚਾਰ

ਲਿਬਰਲ ਲੀਡਰ ਜਸਟਿਨ ਟਰੂਡੋ ਨੇ ਅੱਜ ਚੋਣ ਪ੍ਰਚਾਰ ਦੌਰਾਨ ਕਿਊਬੈਕ ਸਿਟੀ ਪਹੁੰਚ ਕੀਤੀ।

ਇਸੇ ਦੌਰਾਨ ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਲਿਬਰ ਸਰਕਾਰ ਸੱਤਾ ਸੰਭਾਲਦੀ ਹੈ ਤਾਂ ਸਿੰਗਲ ਸੀਨੀਅਰਸ ਲਈ ਗ੍ਰੰਟੀਡ ਇੰਕਮ ਸਪਲੀਮੈਂਟ (guaranteed income supplement) ਨੂੰ $500 ਤਕ ਵਧਾਇਆ ਜਾਵੇਗਾ ਜਦਕਿ ਸੀਨੀਅਰ ਜੋੜਿਆਂ ਲਈ ਇਸ ਨੂੰ $750 ਤਕ ਵਧਾਇਆ ਜਾਵੇਗਾ।

ਜਗਮੀਤ ਸਿੰਘ ਵਿਨੀਪੈਗ 'ਚ ਕਰ ਰਹੇ ਪ੍ਰਚਾਰ

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਅੱਜ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਉਂਦੀ ਹੈ ਤਾਂ ਉਹ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਦਾ ਟੈਕਸ ਕਰੈਡਿਟ ਦੁੱਗਣਾ ਕਰ ਦੇਣਗੇ ਅਤੇ ਇਸ ਨੂੰ ਰਿਬੇਟ 'ਚ ਤਬਦੀਲ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਐਨ.ਡੀ.ਪੀ. ਸਰਕਾਰ ਹਾਊਸਿੰਗ ਵਿੱਚੋਂ ਵੱਡਾ ਪੈਸੇ ਕੱਢੇਗੀ ਅਤੇ ਵਿਦੇਸ਼ੀ ਖਰੀਦਦਾਰਾਂ 'ਤੇ ਵਧੇਰੇ ਟੈਕਸ ਲਗਾਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link