9.15C Vancouver
ADS

Jun 29, 2022 8:28 PM - The Canadian Press

ਫੈਡਰਲ, ਪ੍ਰੋਵਿੰਸ਼ੀਅਲ ਤੇ ਟੈਰੀਟੋਰੀਅਲ ਸਰਕਾਰਾਂ ਦੀ ਪਰਡਿਊ ਫਾਰਮਾ ਕੈਨੇਡਾ ਨਾਲ ਹੋਈ $150 ਮਿਲੀਅਨ ਦੀ ਸੈਟਲਮੈਂਟ: ਡੇਵਿਡ ਇਬੀ

Share On
federal-provincial-and-territorial-governments-agree-to-a-proposed-150-million-dollar-settlement-with-purdue-pharma-canada-david-eby
BC Attorney General David Eby says federal, provincial and territorial governments have agreed to a proposed 150 million dollar settlement with Purdue Pharma Canada. (Photo - David Eby/Twitter)

ਬੀ.ਸੀ. ਦੇ ਅਟੌਰਨੀ ਜਨਰਲ ਡੇਵਿਡ ਇਬੀ ਨੇ ਐਲਾਨ ਕੀਤਾ ਹੈ ਕਿ ਪਰਡੀਉ ਫਾਰਮਾ ਕੈਨੇਡਾ ਦੇ ਨਾਲ $150 ਮਿਲੀਅਨ ਦਾ ਸੈਟਲਮੈਂਟ ਹੋ ਗਿਆ ਹੈ।

ਮਾਮਲਾ ਓਪਿਓਇਡ ਅਧਾਰਿਤ ਦਰਦ ਲਈ ਵਰਤੀ ਜਾਣ ਵਾਲੀ ਮੈਡੀਕੇਸ਼ਨ ਦੀ ਵਿਕਰੀ ਅਤੇ ਮਾਰਕੀਟਿੰਗ 'ਤੇ ਆਏ ਹੈਲਥ ਕੇਅਰ ਖਰਚਿਆਂ ਦੀ ਰਿਕਵਰੀ ਨਾਲ ਸੰਬੰਧਤ ਹੈ।

ਡੇਵਿਡ ਇਬੀ ਨੇ ਦੱਸਿਆ ਕਿ ਬੀ.ਸੀ. ਵੱਲੋਂ ਪ੍ਰੋਵਿੰਸ਼ੀਅਲ ਅਤੇ ਫੈਡਰਲ ਸਰਕਾਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਇਸ ਪੈਸੇ ਦੀ ਵੰਢ ਸੰਬੰਧਤ ਫੈਸਲਾ ਕੀਤਾ ਜਾ ਸਕੇ।

ਕੰਪਨੀ ਦੇ ਡਰੱਗਸ ਸੰਬੰਧੀ ਹਰ ਸੂਬੇ 'ਤੇ ਪਏ ਪ੍ਰਭਾਵ ਅਨੁਸਾਰ ਪੈਸੇ ਦੀ ਵੰਢ ਦੀ ਗੱਲ ਆਖੀ ਗਈ ਹੈ।

ਇਬੀ ਨੇ ਕਿਹਾ ਕਿ ਇਹ ਫੈਸਲਾ ਸਰਕਾਰੀ ਹੈਲਥ ਕੇਅਰ ਖਰਚਿਆਂ ਸੰਬੰਧੀ ਕਨੇਡੀਅਨ ਇਤਿਹਾਸ ਦਾ ਸਭ ਤੋਂ ਵੱਡਾ ਸੈਟਲਮੈਂਟ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਲਈ ਕੈਨੇਡਾ 'ਚ ਵੱਖੋ-ਵੱਖਰੀਆਂ ਸਰਕਾਰਾਂ ਨੇ ਸਹਿਮਤੀ ਜਾਹਿਰ ਕੀਤੀ ਹੈ।

ਇਸ ਮਾਮਲੇ 'ਚ ਬੀ.ਸੀ. ਵੱਲੋਂ ਸਾਲ 2018 'ਚ ਕਲਾਸ ਐਕਸ਼ਨ ਮੁਕੱਦਮਾ ਠੋਕਿਆ ਗਿਆ ਸੀ।

Latest news

b-c-conservative-leader-slams-ebys-early-election-call-as-opportunistic
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
canada-india-trade-deal-talks-expected-to-conclude-by-november-modi-visit-planned-for-december
Punjabi

ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ

ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link