12.62C Vancouver
ADS

Sep 18, 2024 5:27 PM - The Canadian Press

ਟਰੂਡੋ ਦੀ ਸਰਕਾਰ ਵਿਚ ਪਾਬਲੋ ਰੌਡਰਿਗਜ਼੍ਰ ਅਗਲੇ ਹਫ਼ਤੇ ਦੇ ਸਕਦੇ ਹਨ ਅਸਤੀਫ਼ਾ

Share On
federal-transport-minister-pablo-rodriguez-to-seek-quebec-liberal-leadership
The Quebec Liberals have been without a leader since Dominique Anglade resigned following her defeat in the 2022 provincial election.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਪਾਬਲੋ ਰੌਡਰਿਗਜ਼੍ਰ ਅਗਲੇ ਹਫ਼ਤੇ ਅਸਤੀਫਾ ਦੇ ਸਕਦੇ ਹਨ। ਜਾਣਕਾਰੀ ਮੁਤਾਬਕ, ਰੌਡਰਿਗਜ਼੍ਰ ਕਿਊਬੈਕ ਵਿਚ ਲਿਬਰਲ ਪਾਰਟੀ ਦੀ ਵਾਗਡੋਰ ਸੰਭਾਲਣ ਲਈ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਵਲੋਂ ਵੀਰਵਾਰ ਨੂੰ ਅਸਤੀਫੇ ਦੀ ਘੋਸ਼ਣਾ ਕੀਤੀ ਜਾ ਸਕਦੀ ਹੈ। ਕਿਊਬੈਕ ਵਿਚ ਲਿਬਰਲ ਪਾਰਟੀ 2022 ਦੀਆਂ ਸੂਬਾਈ ਚੋਣਾਂ ਤੋਂ ਬਾਅਦ ਬਿਨਾਂ ਲੀਡਰ ਦੇ ਚੱਲ ਰਹੀ ਹੈ।

ਹਾਲਾਂਕਿ, ਲਿਬਰਲ ਪਾਰਟੀ ਆਫ਼ ਕਿਊਬੈਕ ਦੇ ਲੀਡਰਸ਼ਿਪ ਦੌੜ ਰਸਮੀ ਤੌਰ ’ਤੇ 2025 ਵਿਚ ਸ਼ੁਰੂ ਹੋਵੇਗੀ ਅਤੇ ਨਵੇਂ ਲੀਡਰ ਦੀ ਘੋਸ਼ਣਾ 14 ਜੂਨ ਨੂੰ ਕਿਊਬੈਕ ਸਿਟੀ ਵਿਚ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਰੌਡਰਿਗਜ਼੍ਰ ਦੇ ਟਰੂਡੋ ਮੰਤਰੀ ਮੰਡਲ ਛੱਡੇ ਜਾਣ ਦੀ ਖ਼ਬਰ ਉਸ ਸਮੇਂ ਆਈ ਹੈ ਜਦੋਂ ਮਾਂਟਰੀਅਲ ਜ਼ਿਮਨੀ ਚੋਣ ਵਿਚ ਲਿਬਰਲਸ ਨੇ ਬਲਾਕ ਕਿਊਬੈਕਵਾ ਤੋਂ ਕਰਾਰੀ ਹਾਰ ਦਾ ਸਾਹਮਣਾ ਕੀਤਾ ਹੈ ਅਤੇ ਆਗਾਮੀ ਚੋਣਾਂ ਤੋਂ ਪਹਿਲਾਂ ਕਈ ਲਿਬਰਲ ਐੱਮ.ਪੀ. ਅਗਲੇ ਇਲੈਕਸ਼ਨ ਨਾ ਲੜਨ ਦੀ ਘੋਸ਼ਣਾ ਕਰ ਚੁੱਕੇ ਹਨ। ਕਿਹਾ ਜਾਂਦਾ ਹੈ ਕਿ ਰੌਡਰਿਗਜ਼੍ਰ ਦੇ ਮੰਤਰੀ ਮੰਡਲ ਛੱਡਣ ਦਾ ਫੈਸਲਾ ਟਰੂਡੋ ਲਈ ਇੱਕ ਹੋਰ ਝਟਕਾ ਹੋਵੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link