12.81C Vancouver
ADS

Jun 22, 2020 3:39 PM -

ਫੈਡਰਲ ਸਰਕਾਰ ਵਲੋਂ ਜਨਤਕ ਸੇਵਕਾਂ ਨੂੰ ਕੰਮ ਵਾਲੀਆਂ ਥਾਵਾਂ ਤੇ ਵਾਪਸ ਭੇਜਣ ਲਈ ਦਿਸ਼ਾ-ਨਿਰਦੇਸ਼ ਜਾਰੀ

Share On
feds-lay-out-guidelines-for-returning-public-servants-to-workplaces
President of the Treasury Board Jean-Yves Duclos takes part in a press conference on Parliament Hill amid the COVID-19 pandemic in Ottawa on Monday, June 15, 2020. Canada's roughly 250,000 federal public servants are being primed for an eventual return to their workplaces, though many are expected to continue working remotely for the foreseeable future.THE CANADIAN PRESS/Sean Kilpatrick

ਕੈਨੇਡਾ ਵਿੱਚ ਤਕਰੀਬਨ 250,000 ਫੈਡਰਲ ਜਨਤਕ ਸੇਵਕ ਕੰਮ ਵਾਲੀਆਂ ਥਾਵਾਂ ਤੇ ਵਾਪਸੀ ਕਰਨ ਦੀ ਤਿਆਰੀ ਵਿੱਚ ਹਨ ਪਰ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਰੀਮੋਟ ਢੰਗ ਨਾਲ ਕੰਮ ਕਰਨਾ ਜਾਰੀ ਰੱਖਣਗੇ।

ਵੱਖ ਵੱਖ ਸੂਬਿਆਂ ਵੱਲੋਂ ਕੋਵਿਡ-19 ਕਾਰਨ ਲਾਈਆਂ ਪਾਬੰਦੀਆਂ ਨੂੰ ਢਿੱਲ ਦਿੱਤੇ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਕਨੇਡੀਅਨ ਲੋਕਾਂ ਦੀ ਦਫ਼ਤਰਾਂ ਅਤੇ ਹੋਰ ਕੰਮ ਦੀਆਂ ਥਾਵਾਂ ਤੇ ਵਾਪਸੀ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ 30 ਵਰਕਿਆਂ ਦੀ ਇੱਕ ਗਾਈਡ ਬੁੱਕ ਵੰਡਣਾ ਵੀ ਸ਼ਾਮਲ ਹੈ।

ਵੱਡੀ ਗਿਣਤੀ ਵਿੱਚ ਫੈਡਰਲ ਜਨਤਕ ਸੇਵਕ ਮੱਧ ਮਾਰਚ ਤੋਂ ਆਪਣੇ ਘਰਾਂ ਤੋਂ ਹੀ ਕੰਮ ਕਰਦੇ ਆਏ ਹਨ ਅਤੇ ਕਈਆਂ ਨੂੰ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਕਨੇਡੀਅਨ ਲੋਕਾਂ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮਾਂ ਵਿੱਚ ਸਹਿਯੋਗ ਦੇਣ ਲਈ ਬੁਲਾਇਆ ਗਿਆ ਹੈ।

ਟ੍ਰੈਜ਼ਰੀ ਬੋਰਡ ਪ੍ਰੈਜ਼ੀਡੈਂਟ ਜਾਨ-ਈਵ ਡੁਕਲੋ ਵੱਲੋਂ ਸਾਂਝੇ ਕੀਤੇ ਗਏ ਸੁਨੇਹੇ ਮੁਤਾਬਕ ਫੈਡਰਲ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦਾ ਕੰਮ ਸਥਾਨਕ ਸਥਿਤੀਆਂ ਅਤੇ ਵੱਖ ਵੱਖ ਵਿਭਾਗਾਂ ਦੀਆਂ ਲੋੜਾਂ ਉੱਤੇ ਨਿਰਭਰ ਕਰੇਗਾ।

ਫੈਡਰਲ ਪਬਲਿਕ ਸਰਵਿਸ ਦੀ ਮਹਾਂਮਾਰੀ ਦੌਰਾਨ ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੇਫਿਟ ਵਰਗੇ ਸਹਿਯੋਗ ਪ੍ਰੋਗਰਾਮ ਸਹੀ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਸ਼ਲਾਘਾ ਕੀਤੀ ਜਾ ਰਹੀ ਹੈ।

ਪਰ ਇਸ ਦੇ ਨਾਲ ਹੀ ਸਰਵਿਸ ਕੈਨੇਡਾ ਦੇ ਦਫ਼ਤਰਾਂ ਨੂੰ ਮਾਰਚ ਤੋਂ ਦੇਸ਼ ਭਰ ਵਿੱਚ ਬੰਦ ਕਰਨ ਦੀ ਆਲੋਚਨਾ ਵੀ ਕੀਤੀ ਗਈ ਹੈ ਖਾਸ ਕਰ ਜਦੋਂ ਗਰੋਸਰੀ ਸਟੋਰਾਂ ਅਤੇ ਹੋਰ ਥਾਵਾਂ ਤੇ ਕਾਮਿਆਂ ਨੇ ਕੰਮ ਕਰਨ ਦਾ ਸਿਲਸਿਲਾ ਜਾਰੀ ਰੱਖਿਆ।


Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link