19.4C Vancouver
ADS

Oct 8, 2020 3:28 PM -

ਫੈਡਰਲ ਸਰਕਾਰ ਵਲੋਂ ਫੋਰਡ ਦੇ ਓਕਵਿੱਲ ਪਲਾਂਟ ਵਿਖੇ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਲਈ ਕਈ ਮਿਲੀਅਨ ਦੇ ਨਿਵੇਸ਼ ਦਾ ਐਲਾਨ

Share On
feds-ontario-ante-up-millions-to-produce-electric-vehicles-at-fords-oakville-plant
A parking lot with employees vehicles at the Ford assembly plant in Oakville, Ont., on Thursday, March 19, 2020.THE CANADIAN PRESS/Nathan Denette

ਫੈਡਰਲ ਅਤੇ ਔਂਟੈਰਿਓ ਸਰਕਾਰ ਓਕਵਿੱਲ ਦੇ ਫੋਰਡ ਕੰਪਨੀ ਦੇ ਪਲਾਂਟ ਵਿਖੇ ਇਲੈਕਟ੍ਰਿਕ ਵਾਹਨਾਂ ਦੇ ਵੱਡੀ ਗਿਣਤੀ ਵਿੱਚ ਨਿਰਮਾਣ ਲਈ $295 ਮਿਲੀਅਨ ਦਾ ਨਿਵੇਸ਼ ਕਰਨ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅੱਜ ਇਸ ਸਬੰਧ ਵਿੱਚ ਐਲਾਨ ਕੀਤਾ ਜਾਵੇਗਾ।

ਇਹ ਘੋਸ਼ਣਾ ਪਿਛਲੇ ਮਹੀਨੇ ਆਟੋਮੇਕਰ ਕੰਪਨੀ ਅਤੇ ਉੱਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਦੀ ਯੂਨੀਅਨ, ਯੂਨੀਫੋਰ ਵਿਚਕਾਰ ਐਲਾਨੇ ਗਏ ਉਸ 3 ਸਾਲਾ ਸਮਝੌਤੇ ਅਧੀਨ ਆਉਂਦੀ ਹੈ ਜਿਸ ਵਿੱਚ $2 ਬਿਲੀਅਨ ਦਾ ਨਿਵੇਸ਼ ਕਰਨ ਦੀ ਗੱਲ ਸਾਂਝੀ ਕੀਤੀ ਗਈ ਸੀ।

ਓਕਵਿੱਲ ਦੇ ਫੋਰਡ ਪਲਾਂਟ ਵਿੱਚ 3,400 ਮੁਲਾਜ਼ਮ ਕੰਮ ਕਰਦੇ ਹਨ ਅਤੇ ਯੂਨੀਫੋਰ ਦੇ ਪ੍ਰੈਸੀਡੈਂਟ, ਜੈਰੀ ਡਿਆਜ਼ ਮੁਤਾਬਕ ਇੱਥੇ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਨਾਲ ਇਨ੍ਹਾਂ ਵਿੱਚੋਂ 3,000 ਨੌਕਰੀਆਂ ਬਚਾਈਆਂ ਜਾ ਸਕਣਗੀਆਂ।

ਜੇ ਲਿਬਰਲ ਸਰਕਾਰ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਇਸ ਕਦਮ ਨਾਲ ਨਾ ਸਿਰਫ ਵਧੀਆ ਆਮਦਨੀ ਵਾਲੀਆਂ ਨੌਕਰੀਆਂ ਬਚਾਈਆਂ ਜਾ ਸਕਣਗੀਆਂ ਬਲਕਿ ਆਟੋ ਸੈਕਟਰ ਨੂੰ ਵੀ ਹੁੰਗਾਰਾ ਮਿਲੇਗਾ।

ਇਹ ਐਲਾਨ ਲਿਬਰਲ ਸਰਕਾਰ ਵਲੋਂ ਸਾਫ ਰੀਨਿਊਏਬਲ ਐਨਰਜੀ ਵਿੱਚ ਨਿਵੇਸ਼ ਅਤੇ 2050 ਤੱਕ ਜ਼ੀਰੋ ਕਾਰਬਨ ਐਮਿਸ਼ਨ ਦੇ ਟੀਚੇ ਹੇਠ ਵੀ ਆਉਂਦਾ ਹੈ।

ਸਰਕਾਰ ਵੱਲੋਂ ਪਹਿਲਾਂ ਹੀ ਦੇਸ਼ ਭਰ ਦੇ ਵਿੱਚ ਇਲੈਕਟ੍ਰਿਕ ਵਾਹਨਾਂ ਲਈ ਫਾਸਟ ਚਾਰਜਿੰਗ ਸਟੇਸ਼ਨਾਂ ਉੱਤੇ $300 ਮਿਲੀਅਨ ਖ਼ਰਚਣ ਦਾ ਵਾਅਦਾ ਕੀਤਾ ਜਾ ਚੁੱਕਾ ਹੈ।

ਇਲੈਕਟ੍ਰਿਕ ਜਾਂ ਹਾਈਬ੍ਰਿਡ ਵਾਹਨ ਖਰੀਦਣ ਲਈ ਲੋਕਾਂ ਨੂੰ ਉਤਸ਼ਾਹਤ ਕਰਨ ਵਾਸਤੇ $5,000 ਤੱਕ ਦੀ ਛੋਟ ਵੀ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link