14.42C Vancouver
ADS

Feb 8, 2024 6:22 PM - The Canadian Press

ਕੈਨੇਡਾ ਵਿਚ ਆਟੋ ਮੋਬਾਈਲ ਚੋਰੀ ’ਤੇ ਗਰਮਾਈ ਰਾਜਨੀਤੀ, ਸੱਦੀ ਗਈ ਮੀਟਿੰਗ

Share On
feds-seek-ideas-at-national-summit-to-help-put-brakes-on-auto-theft
The federal government says an estimated 90,000 cars are stolen annually in Canada, resulting in about $1 billion in costs to Canadian insurance policy-holders and taxpayers.(Photo: The Canadian Press)

ਕੈਨੇਡਾ ਵਿਚ ਆਟੋ ਮੋਬਾਈਲ ਚੋਰੀ ’ਤੇ ਗਰਮਾਈ ਰਾਜਨੀਤੀ ਵਿਚਕਾਰ ਅੱਜ ਇਸ ਮੁੱਦੇ ’ਤੇ ਓਟਾਵਾ ਵਿਚ ਨੈਸ਼ਨਲ ਮੀਟਿੰਗ ਹੋ ਰਹੀ ਹੈ, ਜਿਸ ਵਿਚ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੁਲਿਸ ਅਧਿਕਾਰੀ ਅਤੇ ਆਟੋ ਉਦਯੋਗ ਦੇ ਲੀਡਰਸ ਸ਼ਾਮਲ ਹਨ।

ਇਹ ਮੀਟਿੰਗ ਉਸ ਸਮੇਂ ਸੱਦੀ ਗਈ ਹੈ ਜਦੋਂ ਕੰਜ਼ਰਵੇਟਿਵ ਵਲੋਂ ਲਗਾਤਾਰ ਇਸ ਮੁੱਦੇ ’ਤੇ ਲਿਬਰਲਸ ਨੂੰ ਘੇਰਿਆ ਜਾ ਰਿਹਾ ਸੀ, ਫੈਡਰਲ ਸਰਕਾਰ ਦਾ ਖੁਦ ਦਾ ਕਹਿਣਾ ਹੈ ਕਿ ਕੈਨੇਡਾ ਵਿਚ ਹਰ ਸਾਲ ਅੰਦਾਜ਼ਨ 90,000 ਕਾਰਾਂ ਚੋਰੀ ਹੁੰਦੀਆਂ ਹਨ, ਜਿਸ ਦੇ ਨਤੀਜੇ ਵਜੋਂ ਕੈਨੇਡੀਅਨ ਬੀਮਾ ਪਾਲਿਸੀ ਧਾਰਕ ਤੇ ਟੈਕਸਦਾਤਾ ਨੂੰ ਲਗਭਗ $1 ਬਿਲੀਅਨ ਦਾ ਨੁਕਸਾਨ ਹੁੰਦਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਸਰਕਾਰ ਆਟੋ ਚੋਰੀ ਵਿਚ ਸ਼ਾਮਲ ਮੁਲਜ਼ਮਾਂ ’ਤੇ ਜੁਰਮਾਨਾ ਵਧਾਉਣ ਜਾ ਰਹੀ ਹੈ।

ਦੱਸ ਦੇਈਏ ਕਿ ਕੈਨੇਡਾ ਤੋਂ ਚੋਰੀ ਹੋਏ ਵਾਹਨਾਂ ਨੂੰ ਅਫ਼ਰੀਕਾ ਅਤੇ ਮਿਡਲ ਈਸਟ ਭੇਜਿਆ ਜਾਂਦਾ ਹੈ। ਬੁੱਧਵਾਰ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਚੋਰੀ ਹੋਏ ਵਾਹਨਾਂ ਦੇ ਨਿਰਯਾਤ ਨਾਲ ਨਜਿੱਠਣ ਵਿਚ ਮਦਦ ਲਈ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਲਈ $28 ਮਿਲੀਅਨ ਦੀ ਨਵੀਂ ਫੰਡਿੰਗ ਵੀ ਐਲਾਨੀ ਹੈ।

ਗੌਰਤਲਬ ਹੈ ਕਿ ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਹਾਊਸ ਆਫ ਕਾਮਨਜ਼ ਵਿਚ ਆਟੋ ਮੋਬਾਈਲ ਚੋਰੀ ਅਤੇ ਇਸ ਨਾਲ ਜੁੜੇ ਵਧੇ ਕ੍ਰਾਈਮ ਲਈ ਟਰੂਡੋ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਹ ਮੁੱਦਾ ਉਠਾਇਆ ਸੀ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਕੋਲ ਕੰਟੇਨਰ ਨੂੰ ਸਰਚ ਕਰਨ ਲਈ ਸਰੋਤਾਂ ਦੀ ਘਾਟ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link