12.31C Vancouver
ADS

Aug 26, 2020 5:38 PM -

ਫੈਡਰਲ ਸਰਕਾਰ ਵੱਲੋਂ ਸਕੂਲਾਂ ਦੇ ਸੁਰੱਖਿਅਤ ਤੌਰ 'ਤੇ ਮੁੜ ਖੁੱਲ੍ਹਣ ਵਾਸਤੇ $2 ਬਿਲਿਅਨ ਦੀ ਵਧੇਰੇ ਫੰਡਿਗ ਦੀ ਘੋਸ਼ਣਾ

Share On
feds-to-give-provinces-2b-to-bolster-safe-reopening-of-schools-this-fall
Prime Minister Justin Trudeau listens to a question as he speaks with media following an announcement in Brockville, Ont., Friday, Aug. 21, 2020. THE CANADIAN PRESS/Adrian Wyld

ਇਸ ਫ਼ੋਲ ਦੌਰਾਨ ਬੱਚੇ, ਸਕੂਲਾਂ ਵਿਚ ਮੁੜ ਸੁਰੱਖਿਅਤ ਤਰੀਕੇ ਨਾਲ ਜਾ ਸਕਣ, ਇਸ ਲਈ ਫੈਡਰਲ ਸਰਕਾਰ ਵੱਲੋਂ ਸੂਬਿਆਂ ਅਤੇ ਟੈਰੇਟੋਰੀਜ਼ ਨੂੰ ਵਧੇਰੇ $2 ਬਿਲਿਅਨ ਦੀ ਫੰਡਿਗ ਦਿੱਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਓਟਵਾ ਵੱਲੋਂ ਸੂਬਿਆਂ ਅਤੇ ਟੈਰੇਟੋਰੀਜ਼ ਨੂੰ ਕੋਵਿਡ-19 ਦੇ ਅਰਥਚਾਰੇ ਅਤੇ ਹੈਲਥ-ਕੇਅਰ ਸਿਸਟਮਸ 'ਤੇ ਪਏ ਬੁਰੇ ਪ੍ਰਭਾਵਾਂ ਦੇ ਨਾਲ ਲੜਨ ਲਈ 19 ਬਿਲਿਅਨ ਡੌਲਰ ਦਾ ਵਾਅਦਾ ਕੀਤਾ ਗਿਆ ਹੈ ਅਤੇ ਹੁਣ ਇਹ ਵਧੇਰੇ $2 ਬਿਲਿਅਨ ਦੀ ਘੋਸ਼ਣਾ ਕੀਤੀ ਗਈ ਹੈ

ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਬੱਚਿਆਂ ਦਾ ਸਕੂਲ ਵਿਚ ਸੁਰੱਖਿਅਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਇਸ ਵਿਸ਼ੇ ਤੇ ਆਪਣੀ ਰਾਤਾਂ ਦੀ ਨੀਂਦ ਨਹੀਂ ਗੁਆਉਣੀ ਚਾਹਿਦੀ।

ਟਰੂਡੋ ਦਾ ਕਹਿਣਾ ਹੈ ਕਿ ਜੇਕਰ ਸੂਬੇ ਹੋਰ ਪੈਸਾ ਚਾਹੁੰਦੇ ਹਨ, ਤਾਂ ਉਹ ਓਟਵਾ ਨੂੰ ਦਿਸੰਬਰ ਤੱਕ ਦੱਸਣ ਕਿ ਉਹ ਇਸ ਫੰਡਿਗ ਦਾ ਪਹਿਲਾ ਅੱਧਾ ਹਿੱਸਾ ਕਿਵੇਂ ਅਤੇ ਕਿੱਥੇ ਖਰਚ ਕਰਨ ਜਾ ਰਹੇ ਹਨ।

ਪ੍ਰਧਾਨ ਮੰਤਰੀ ਨੂੰ ਇਸ ਮੌਕੇ ਸਵਾਲ ਵੀ ਕੀਤਾ ਗਿਆ ਕਿ ਸਕੂਲਾਂ ਦੇ ਖੁੱਲ੍ਹਣ ਦੇ ਕੁਝ ਦਿਨ ਪਹਿਲਾਂ ਇਹ ਐਲਾਨ ਕਿਉਂ ਕੀਤਾ ਜਾ ਰਿਹਾ ਹੈ। ਜਿਸਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪੈਸਾ ਸੂਬਿਆਂ ਵੱਲੋਂ ਬਣਾਈ ਗਈ ਯੋਜਨਾਵਾਂ ਨੂੰ ਸਹਾਰਾ ਦਵੇਗਾ।

ਉਧਰ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਇਸ ਪੈਸੇ ਦੇ ਨਾਲ ਵਿਸਥਾਰ ਵਿਚ ਯੋਜਨਾ ਹੋਣੀ ਚਾਹੀਦੀ ਹੈ ਸਕੂਲਾਂ ਨੂੰ ਸੁਰੱਖਿਅਤ ਕਿਸ ਤਰੀਕੇ ਕੀਤਾ ਜਾਵੇਗਾ ਅਤੇ ਕਲਾਸਾਂ ਦਾ ਸਾਇਜ਼ ਕਿਵੇਂ ਛੋਟਾ ਰੱਖਿਆ ਜਾਵੇਗਾ।

ਆਲੋਚਕਾਂ ਦਾ ਕਹਿਣਾ ਹੈ ਕਿ ਇਹ ਪੈਸਾ ਬਹੁਤ ਘੱਟ ਹੈ ਅਤੇ ਸਕੂਲਾਂ ਦੇ ਖੁੱਲ੍ਹਣ ਦੇ ਬਹੁਤ ਨੇੜੇ ਦਿੱਤਾ ਜਾ ਰਿਹਾ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link