16C Vancouver
ADS

Sep 23, 2022 7:26 PM - The Canadian Press

ਦਿਸੰਬਰ ਤੱਕ ਬੀ.ਸੀ. 'ਚ ਚਾਈਲਡ ਕੇਅਰ ਫੀਸ 'ਚ ਹੋਣ ਲੱਗੇਗੀ $550 ਤੱਕ ਦੀ ਬੱਚਤ: ਜੈਨੀਫਰ ਵਾਈਟਸਾਈਡ

Share On
fees-in-licensed-child-care-in-b-c-to-drop-by-up-to-550-a-month-by-dec-1
Child-care fees in British Columbia are set to drop by up to $550 a month starting in December for children in licensed care for those in kindergarten and younger. (Photo - B.C. Govt.)

ਬੀ.ਸੀ. 'ਚ ਚਾਈਲਡਕੇਅਰ ਫੀਸ 'ਚ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ।

ਇਸ ਸੰਬੰਧੀ ਜਾਣਕਾਰੀ ਸੂਬੇ ਦੀ ਸਿੱਖਿਆ ਅਤੇ ਚਾਈਲਡ ਕੇਅਰ ਮੰਤਰੀ ਜੈਨੀਫਰ ਵਾਈਟਸਾਈਡ ਨੇ ਸਾਂਝੀ ਕੀਤੀ ਹੈ।

ਲਾਈਸੈਂਸੀ ਚਾਈਲਡ ਕੇਅਰ ਅਤੇ ਕਿੰਡਰਗਾਰਟਨ ਜਾਂ ਉਸ ਤੋਂ ਛੋਟੇ ਬੱਚਿਆਂ ਲਈ ਇਸ ਦਿਸੰਬਰ ਤੋਂ ਚਾਈਲਡ ਕੇਅਰ ਦੀ ਕੀਮਤ $550 ਤਕ ਘਟ ਸਕਦੀ ਹੈ।

ਮੰਤਰੀ ਦਾ ਕਹਿਣਾ ਸੀ ਕਿ ਐਲੀਜੀਬਲ ਕੇਅਰ 'ਚ ਕਰੀਬ 96% ਪਰਿਵਾਰਾਂ ਜਾਂ ਕਰੀਬ 69,000 ਬੱਚਿਆਂ ਸੰਬੰਧੀ ਔਟੋਮੈਟਿਕਲੀ ਫੀਸਾਂ ਘਟ ਜਾਣਗੀਆਂ।

ਉਨ੍ਹਾਂ ਕਿਹਾ ਕਿ ਪਰਿਵਾਰਾਂ ਲਈ ਹੋਣ ਵਾਲੀ ਸੇਵਿੰਗ ਇਸ ਤੋਂ ਪਹਿਲਾਂ ਦੀ $350 ਪ੍ਰਤੀ ਮਹੀਨਾ ਦੀ ਗਰੁੱਪ ਕੇਅਰ 'ਚ ਸ਼ਾਮਿਲ 3 ਸਾਲ ਤੋਂ ਘਟ ਉਮਰ ਦੇ ਬੱਚਿਆਂ ਲਈ ਰਿਡਕਸ਼ਨ ਤੋਂ ਅਲਗ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਤੀ ਮਹੀਨਾ ਦੀ ਫੀਸ ਕਰੀਬ $900 ਘਟ ਜਾਵੇਗੀ।

ਵਾਈਟਸਾਈਡ ਨੇ ਕਿਹਾ ਕਿ ਜਿਹੜੇ ਬੱਚੇ ਕਿੰਡਰਗਾਰਟਨ ਤੋਂ ਅੱਗੇ ਜਾਂ ਪਿੱਛੇ ਚਾਈਲਡ ਕੇਅਰ ਹਾਸਿਲ ਕਰਦੇ ਹਨ, ਉਨ੍ਹਾਂ ਨੂੰ ਕਰੀਬ $220 ਦੇ ਕੱਟਸ ਵੇਖਣ ਨੂੰ ਮਿਲਣਗੇ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਰਿਡਕਸ਼ਨਸ ਦੇ ਨਾਲ ਚਾਈਲਡ ਕੇਅਰ ਦੀ ਔਸਤਨ ਰੋਜਾਨਾ ਕੀਮਤ ਸਰਕਾਰ ਦੇ ਸੱਤਾ 'ਚ ਆਉਣ ਦੇ ਸਾਲ 2018 ਮੁਕਾਬਲੇ ਇਸ ਸਾਲ ਦੇ ਅੰਤ ਤਕ $21 ਪ੍ਰਤੀ ਦਿਨ ਹੋ ਜਾਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link