14.37C Vancouver
ADS

Mar 17, 2021 3:33 PM -

ਜਿਨਸੀ ਸ਼ੋਸ਼ਣ ਦੀਆਂ ਰਿਪੋਰਟਾਂ ਤੋਂ ਪਰੇਸ਼ਾਨ ਹੋਕੇ ਇੱਕ ਪ੍ਰਮੁੱਖ ਮਹਿਲਾ ਉੱਚ ਅਧਿਕਾਰੀ ਵਲੋਂ ਮਿਲਟਰੀ ਛੱਡਣ ਦਾ ਐਲਾਨ

Share On
female-senior-officer-quits-military-sickened-by-sexual-misconduct-allegations
Governor General David Johnston presents then Major Eleanor Taylor, from Antigonish, N.S., with the Meritorious Service Medal during a ceremony in Ottawa, Ont. Friday June 22, 2012. THE CANADIAN PRESS/Adrian Wyld

ਕੈਨੇਡਾ ਦੀ ਮਿਲੀਟਰੀ ਦੀ ਇੱਕ ਪ੍ਰਮੁੱਖ ਔਰਤ ਉੱਚ ਅਧਿਕਾਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

36th ਬ੍ਰਿਗੇਡ ਗਰੁੱਪ ਦੀ ਡਿਪਟੀ ਕਮਾਂਡਰ ਲੀਊਟੈਨੇਂਟ ਕੱਲ੍ਹਨਲ ਐਲੇਨੋਰ ਟੇਲਰ ਮੁਤਾਬਕ ਆਰਮਡ ਫੋਰਸਿਜ਼ ਵਿੱਚ ਸੀਨੀਅਰ ਫੌਜੀ ਆਗੂਆਂ ਨਾਲ ਸੰਬੰਧਤ ਜਿਨਸੀ ਬਦਸਲੂਕੀ ਦੀਆਂ ਰਿਪੋਰਟਾਂ ਤੋਂ ਉਹ ਬੇਹੱਦ ਪਰੇਸ਼ਾਨ ਹਨ।

ਮਿਲੀਟਰੀ ਦੇ ਸੀਨੀਅਰ ਆਗੂਆਂ ਨੂੰ ਸੌਂਪੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਦਾ ਇੰਨੇ ਸਮੇਂ ਬਾਅਦ ਸਾਹਮਣੇ ਆਉਣਾ ਬੇਹੱਦ ਨਿਰਾਸ਼ਾਜਨਕ ਹੈ।

ਅਫਗਾਨਿਸਤਾਨ ਵਿੱਚ ਯੁੱਧ ਦੀ ਵੈਟਰਨ, ਟੇਲਰ ਨੇ ਸੈਨਾ ਦੀਆਂ ਵਿਸ਼ੇਸ਼ ਫੌਜਾਂ ਨਾਲ ਵੀ ਸੇਵਾਵਾਂ ਨਿਭਾਈਆਂ ਹਨ ਅਤੇ ਹਾਲ ਹੀ ਵਿੱਚ ਹੈਲੀਫੈਕਸ ਵਿਚ ਰਿਜ਼ਰਵ ਯੂਨਿਟ ਦੇ ਨਾਲ ਇਕ ਉੱਚ ਅਹੁਦਾ ਸੰਭਾਲਿਆ ਹੈ।

ਟੇਲਰ ਮੁਤਾਬਕ ਉਹ ਇਨ੍ਹਾਂ ਰਿਪੋਰਟਾਂ ਤੋਂ ਬਦਕਿਸਮਤੀ ਨਾਲ ਹੈਰਾਨ ਨਹੀਂ ਹਨ ਅਤੇ ਆਪਣੇ ਮਿਲਟਰੀ ਦੇ ਸਫ਼ਰ ਦੌਰਾਨ ਉਨ੍ਹਾਂ ਨੇ ਤਾਕਤ ਦੀ ਦੁਰਵਰਤੋਂ ਜਿਣਸੀ ਸ਼ੋਸ਼ਣ ਲਈ ਹੁੰਦੀ ਦੇਖੀ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਦੋ ਸੀਨੀਅਰ ਮਿਲਟਰੀ ਲੀਡਰ, ਸਾਬਕਾ ਚੀਫ ਆਫ ਡਿਫੈਂਸ ਸਟਾਫ ਜਨਰਲ ਜੌਨਾਥਨ ਵੈਂਸ ਅਤੇ ਉਨ੍ਹਾਂ ਦੇ ਅਹੁਦੇ ’ਤੇ ਨਿਯੁਕਤ ਕੀਤੇ ਗਏ ਐਡਮਿਰਲ ਆਰਟ ਮੈਕਡੋਨਲਡ ਦੀ ਜਿਨਸੀ ਬਦਸਲੂਕੀ ਦੇ ਵੱਖ ਵੱਖ ਇਲਜ਼ਾਮਾਂ ਕਾਰਨ ਜਾਂਚ ਕੀਤੀ ਜਾ ਰਹੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link