13.9C Vancouver
ADS

Jul 8, 2025 5:07 PM - The Canadian Press

ਬਹੁਤ ਘੱਟ ਕੈਨੇਡੀਅਨ ਸੰਭਾਵੀ ਐਨਡੀਪੀ ਲੀਡਰਸ਼ਿਪ ਦਾਅਵੇਦਾਰਾਂ ਤੋਂ ਜਾਣੂ ਹਨ: ਪੋਲ

Share On
few-canadians-are-familiar-with-possible-ndp-leadership-contenders-poll
The same goes for other high-profile New Democrats like former House leader Ruth Ellen Brosseau, former Vancouver mayor Kennedy Stewart and filmmaker Avi Lewis.(Photo - The Canadian Press)

ਕੈਨੇਡਾ ਦੀ ਰਾਜਨੀਤੀ ਵਿਚ ਜਗਮੀਤ ਸਿੰਘ ਸਮੇਂ ਦਮਖਮ ਰੱਖਣ ਵਾਲੀ ਐਨ.ਡੀ.ਪੀ. ਦੇ ਮੌਜੂਦਾ ਨੇਤਾਵਾਂ ਤੋਂ ਲੋਕਾਂ ਨੇ ਖੁਦ ਨੂੰ ਅਣਜਾਣ ਦੱਸਿਆ ਹੈ। ਨਵੇਂ ਸਰਵੇ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਆਦਾਤਰ ਕੈਨੇਡੀਅਨ ਇਹ ਨਹੀਂ ਜਾਣਦੇ ਕਿ ਐੱਨ.ਡੀ.ਪੀ. ਲੀਡਰਸ਼ਿਪ ਦੇ ਨੌਂ ਸੰਭਾਵੀ ਦਾਅਵੇਦਾਰ ਮੰਨੇ ਜਾਂਦੇ ਨੇਤਾ ਕੌਣ ਹਨ।

ਰਿਸਰਚ ਕੰਪਨੀ ਵਲੋਂ ਲੋਕਾਂ ਨੂੰ ਜਦੋਂ ਐਨ.ਡੀ.ਪੀ. ਦੇ ਸੰਸਦ ਮੈਂਬਰ ਹੀਥਰ ਮੈਕਫਰਸਨ, ਲੀਆਹ ਗਾਜ਼ਾਨ, ਗੋਰਡ ਜੌਨਸ ਅਤੇ ਜੈਨੀ ਕਵਾਨ ਬਾਰੇ ਪੁੱਛਿਆ ਗਿਆ ਤਾਂ ਜ਼ਿਆਦਾਤਰ ਨੇ ਕਿਹਾ ਕਿ ਉਹ ਇਨ੍ਹਾਂ ਨਹੀਂ ਜਾਣਦੇ ਕਿ ਇਹ ਵਿਅਕਤੀ ਕੌਣ ਹਨ। ਇਹੀ ਗੱਲ ਹਾਈ-ਪ੍ਰੋਫਾਈਲ ਨਿਊ ਡੈਮੋਕਰੇਟਸ ਬਾਰੇ ਵੀ ਸਾਹਮਣੇ ਆਈ, ਜਿਨ੍ਹਾਂ ਵਿਚ ਸਾਬਕਾ ਹਾਊਸ ਲੀਡਰ ਰੂਥ ਏਲਨ ਬ੍ਰੋਸੋ, ਵੈਨਕੂਵਰ ਦੇ ਸਾਬਕਾ ਮੇਅਰ ਕੈਨੇਡੀ ਸਟੀਵਾਰਟ ਅਤੇ ਫਿਲਮ ਨਿਰਮਾਤਾ ਅਵੀ ਲੇਵਿਸ ਸ਼ਾਮਲ ਸਨ।

ਸਰਵੇ ਵਿਚ ਕੁੱਲ ਮਿਲਾ ਕੇ ਬ੍ਰੋਸੋ ਨੂੰ 18 ਫੀਸਦੀ ਸਮਰਥਨ ਮਿਲਿਆ ਅਤੇ 22 ਫੀਸਦੀ ਨੇ ਕਿਹਾ ਕਿ ਉਹ ਕਵਾਨ ਨੂੰ ਐੱਨ.ਡੀ.ਪੀ. ਦੀ ਪ੍ਰਧਾਨਗੀ ਦੀ ਚੋਣ ਲੜਦੇ ਦੇਖਣਾ ਚਾਹੁੰਦੇ ਹਨ। ਰਿਸਰਚ ਕੰਪਨੀ ਵਲੋਂ ਇਹ ਸਰਵੇ 30 ਜੂਨ ਤੋਂ 2 ਜੁਲਾਈ ਵਿਚਕਾਰ ਆਨਲਾਈਨ ਕੀਤਾ ਗਿਆ, ਜਿਸ ਵਿਚ 1,001 ਲੋਕ ਸ਼ਾਮਲ ਹੋਏ ਸਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link