15.9C Vancouver
ADS

Dec 12, 2025 7:56 PM - Connect Newsroom - Jasmine Singh with files from The Canadian Press

ਕੈਨੇਡਾ 'ਚ ਜ਼ਬਰੀ ਵਸੂਲੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 15 ਵਿਦੇਸ਼ੀ ਨਾਗਰਿਕਾਂ ਨੇ ਰਫਿਊਜੀ ਕਲੇਮ ਲਈ ਲਾਈ ਅਰਜ਼ੀ

Share On
fifteen-people-accused-in-b-c-extortion-cases-file-refugee-claims-cbsa-confirms
Surrey Mayor Brenda Locke says she is troubled by the development and argues that the public expects federal systems to prevent criminal suspects from using immigration pathways to delay removal.(Photo: The Canadian Press)

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਐਕਸਟੋਸ਼ਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 15 ਵਿਦੇਸ਼ੀ ਨਾਗਰਿਕਾਂ ਨੇ ਕੈਨੇਡਾ ਵਿਚ ਰਫਿਊਜੀ ਦਾ ਦਰਜਾ ਪ੍ਰਾਪਤ ਕਰਨ ਲਈ ਅਰਜ਼ੀਆਂ ਦਿੱਤੀਆਂ ਹਨ। ਹਾਲਾਂਕਿ, ਸੀ.ਬੀ.ਐਸ.ਏ. ਨੇ ਉਨ੍ਹਾਂ ਦੀ ਕੌਮੀਅਤ ਅਤੇ ਐਪਲੀਕੇਸ਼ਨਾਂ ਬਾਰੇ ਵਿਸਥਾਰ ਜਾਣਕਾਰੀ ਨਹੀਂ ਦਿੱਤੀ, ਪਰ ਸਰੀ ਦੀ ਮੇਅਰ ਬ੍ਰੇਡਾ ਲੌਕ ਅਤੇ ਬੀ. ਸੀ. ਦੀ ਪਬਲਿਕ ਸੇਫਟੀ ਮਿਨਿਸਟਰ ਇਸ 'ਤੇ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ।

ਸੀ.ਬੀ.ਐਸ.ਏ. ਨੇ ਕਿਹਾ ਕਿ ਕੈਨੇਡਾ ਦਾ ਕਾਨੂੰਨ ਰਫਿਊਜੀ ਸਟੇਟਸ ਲਈ ਅਪਲਾਈ ਕਰਨ ਵਾਲੇ ਲੋਕਾਂ ਨੂੰ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਦਿੰਦਾ ਹੈ, ਜੇ ਉਹ ਇਸ ਲਈ ਯੋਗ ਹਨ ਪਰ ਏਜੰਸੀ ਨੇ ਇਹ ਵੀ ਕਿਹਾ ਕਿ ਗੰਭੀਰ ਅਪਰਾਧ ਜਾਂ ਸੰਗਠਿਤ ਅਪਰਾਧ ਵਰਗੇ ਕਾਰਨਾਂ ਕਰਕੇ ਅਯੋਗ ਪਾਏ ਜਾਣ ਵਲੋ ਲੋਕਾਂ ਦੀਆਂ ਸ਼ਰਨਾਰਥੀ ਅਰਜ਼ੀਆਂ 'ਤੇ ਸੁਣਵਾਈ ਨਹੀਂ ਹੋਵੇਗੀ ਅਤੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਆਦੇਸ਼ ਦਿੱਤਾ ਜਾਵੇਗਾ।

ਗੌਰਤਲਬ ਹੈ ਕਿ ਸਰੀ ਪੁਲਿਸ ਸਰਵਿਸ ਅਨੁਸਾਰ, ਇਸ ਸਾਲ ਸ਼ਹਿਰ ਵਿਚ ਐਕਸਟੋਸ਼ਨ ਦੇ 106 ਮਾਮਲੇ ਸਾਹਮਣੇ ਆਏ ਹਨ ਅਤੇ ਮੇਅਰ ਲੌਕ ਨੇ ਫੈਡਰਲ ਸਰਕਾਰ ਨੂੰ ਤੁਰੰਤ ਇਮੀਗ੍ਰੇਸ਼ਨ ਅਤੇ ਦੇਸ਼ ਨਿਕਾਲੇ ਦੇ ਕਾਨੂੰਨਾਂ ਨੂੰ ਠੀਕ ਕਰਨ ਦੀ ਅਪੀਲ ਕੀਤੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link