12.98C Vancouver
ADS

Apr 22, 2025 5:30 PM - Connect Newsroom

ਕੈਨੇਡਾ ਵਿਚ ਚੋਣ ਕੰਪੇਨ ਦਾ ਅੰਤਿਮ ਹਫ਼ਤਾ, ਲਿਬਰਸ ਤੇ ਕੰਜ਼ਰਵੇਟਿਵ ਵਿਚਾਲੇ ਸਖ਼ਤ ਟੱਕਰ

Share On
final-week-of-campaign-sees-clash-over-liberal-and-conservative-spending-plans
Poilievre also claimed that Carney attempted to bury the platform release by unveiling it over the Easter weekend, suggesting it was a strategy to avoid public scrutiny.(Photo: The Canadian Press)

ਕੈਨੇਡਾ ਵਿਚ ਚੋਣ ਕੰਪੇਨ ਦਾ ਇਹ ਆਖਰੀ ਹਫ਼ਤਾ ਹੈ, ਉਥੇ ਹੀ ਲਿਬਰਲ ਪਾਰਟੀ ਨੇ ਸ਼ਨੀਵਾਰ ਆਪਣਾ ਚੋਣ ਪਲੇਟਫਾਰਮ ਜਾਰੀ ਕੀਤਾ, ਜਿਸ ਨੂੰ ਲੈ ਕੇ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਲਿਬਰਲ ਪਾਰਟੀ ਨੇ ਮਾਰਕ ਕਾਰਨੀ ਦੀ ਅਗਵਾਈ ਵਿਚ ਉਨ੍ਹਾਂ ਦੀ ਸਰਕਾਰ ਬਣਨ 'ਤੇ ਅਗਲੇ 4 ਸਾਲਾਂ ਵਿਚ ਲਗਭਗ $130 ਬਿਲੀਅਨ ਦੇ ਨਵੇਂ ਖਰਚ ਦੀ ਘੋਸ਼ਣਾ ਕੀਤੀ ਹੈ। ਇਸ ਪਲੈਨ ਵਿਚ ਟੈਕਸ ਵਿੱਚ ਕਟੌਤੀ, ਰਿਹਾਇਸ਼ੀ ਸਹਾਇਤਾ ਅਤੇ ਰਾਸ਼ਟਰੀ ਰੱਖਿਆ ਸਬੰਧੀ ਉਪਾਅ ਸ਼ਾਮਲ ਹਨ। ਹਾਲਾਂਕਿ, ਇਸ ਨੂੰ ਮੌਜੂਦਾ ਖ਼ਰਚ ਨਾਲ ਜੋੜਨ 'ਤੇ ਫੈਡਰਲ ਕਰਜ਼ $225-ਬਿਲੀਅਨ ਵਧਣ ਦੀ ਉਮੀਦ ਹੈ।

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਲਿਬਰਲਸ ਦੇ ਚੋਣ ਪਲੇਟਫਾਰਮ ਨੂੰ ਲੈ ਕੇ ਕਾਰਨੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਟਰੂਡੋ ਨਾਲੋਂ ਵੀ ਜ਼ਿਆਦਾ ਖ਼ਰਚੀਲਾ ਦੱਸਿਆ। ਪੌਲੀਐਵ ਨੇ ਦੋਸ਼ ਲਗਾਇਆ ਕਿ ਕਾਰਨੀ ਨੇ ਈਸਟਰ ਵੀਕਐਂਡ ਦੌਰਾਨ ਆਪਣੇ ਖ਼ਰਚ ਦੀ ਯੋਜਨਾ ਦਾ ਖੁਲਾਸਾ ਕਰਕੇ ਉਸ ਨੂੰ ਖ਼ਬਰਾਂ ਵਿਚ ਆਉਣ ਤੋਂ ਲੁਕਾਉਣ ਤੋਂ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਲੱਗਾ ਕਿ ਇਹ ਕਿਸੇ ਨੂੰ ਪਤਾ ਨਹੀਂ ਲੱਗੇਗਾ।

ਓਧਰ ਕਾਰਨੀ ਨੇ ਆਪਣੇ ਪਲੈਨ ਨੂੰ ਡਿਫੈਂਡ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਵਲੋਂ ਵਪਾਰ ਯੁੱਧ ਅਤੇ ਗਲੋਬਲ ਆਰਥਿਕਤਾ ਲਈ ਪੈਦਾ ਹੋਏ ਖ਼ਤਰੇ ਕਾਰਨ ਅਸੀਂ ਆਪਣੇ ਜ਼ਿੰਦਗੀ ਦੇ ਸਭ ਤੋਂ ਮੁਸ਼ਕਲ ਦੌਰ ਵਿਚ ਹਾਂ, ਲਿਹਾਜਾ ਸਾਨੂੰ ਨਿਰਮਾਣ ਅਤੇ ਨਿਵੇਸ਼ ਕਰਨ ਦੀ ਲੋੜ ਹੈ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link