14.2C Vancouver
ADS

Nov 27, 2025 3:04 PM - Connect Newsroom - Jasmine Singh with files from The Canadian Press

ਆਰਗੇਨਾਈਜ਼ਡ ਕ੍ਰਾਈਮ ਨਾਲ ਜੁੜੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਧ ਰਹੇ ਹਨ: ਫਿਨਟ੍ਰੈਕ

Share On
fintrac-warns-of-rising-child-sexual-extortion-cases-tied-to-organized-crime
A Fintrac report warns Canadian financial institutions about rising child sexual extortion cases linked to criminal networks. (Photo: The Canadian Press)

ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ ਪੈਸੇ ਲਈ ਬੱਚਿਆਂ ਨਾਲ ਸੰਬੰਧਿਤ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਅਤੇ ਇਨ੍ਹਾਂ ਦੀਆਂ ਤਾਰਾਂ ਅਕਸਰ ਸੰਗਠਿਤ ਅਪਰਾਧ ਨਾਲ ਜੁੜੀਆਂ ਹੁੰਦੀਆਂ ਹਨ। ਏਜੰਸੀ ਨੇ ਕਿਹਾ ਕਿ ਇਸ ਕਿਸਮ ਦੀ ਫਿਰੌਤੀ ਵਿਚ ਔਨਲਾਈਨ ਜ਼ਰੀਏ ਪੀੜਤਾਂ ਨੂੰ ਉਨ੍ਹਾਂ ਦੀਆਂ ਜਿਨਸੀ ਤਸਵੀਰਾਂ ਜਾਂ ਵੀਡੀਓਜ਼ ਵਾਇਰਲ ਕਰਨ ਲਈ ਬਲੈਕਮੇਲ ਕੀਤਾ ਜਾਂਦਾ ਹੈ।

FINTRAC ਯਾਨੀ ਫਾਇਨੈਂਸ਼ਲ ਟ੍ਰਾਂਜ਼ੈਕਸ਼ਨਜ਼ ਐਂਡ ਰਿਪੋਰਟਸ ਐਨਾਲਿਸਿਸ ਸੈਂਟਰ ਆਫ ਕੈਨੇਡਾ ਨੇ ਨਵੀਂ ਪਬਲਿਸ਼ ਚਿਤਾਵਨੀ ਵਿਚ ਬੈਂਕਾਂ ਅਤੇ ਹੋਰ ਕਾਰੋਬਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਉਨ੍ਹਾਂ ਖਾਸ ਲੈਣ-ਦੇਣ ਅਤੇ ਪੈਟਰਨ 'ਤੇ ਨਜ਼ਰ ਰੱਖਣ ਜੋ ਫਿਰੌਤੀ ਜਾਂ ਬਾਲ ਜਿਨਸੀ ਸ਼ੋਸ਼ਣ ਵੱਲ ਇਸ਼ਾਰਾ ਕਰਦੇ ਹਨ।

FINTRAC ਹਰ ਸਾਲ ਬੈਂਕਾਂ,ਇੰਸ਼ੋਰੈਂਸ ਕੰਪਨੀਆਂ,ਸਕਿਓਰਿਟੀ ਡੀਲਰਜ਼ ਤੇ ਮਨੀ ਸਰਵਿਸਸ ਬਿਜ਼ਨਸ,ਰੀਅਲ ਅਸਟੇਟ ਬ੍ਰੋਕਰਜ਼,ਕੈਸੀਨੋ ਅਤੇ ਹੋਰ ਕੰਪਨੀਆਂ ਤੋਂ ਮਿਲੀ ਲੱਖਾਂ ਦੇ ਲੈਣ-ਦੇਣ ਦੀ ਜਾਣਕਾਰੀ ਦਾ ਵਿਸ਼ਲੇਸ਼ਣ ਕਰਕੇ ਮਨੀ ਲਾਂਡਰਿੰਗ ਨਾਲ ਜੁੜੇ ਕੈਸ਼ ਦੀ ਪਛਾਣ ਕਰਦੀ ਹੈ। ਇਹ ਔਨਲਾਈਨ ਬਾਲ ਸ਼ੋਸ਼ਣ ਖਿਲਾਫ ਸ਼ਿਕੰਜਾ ਕੱਸਣ ਵਾਲੇ ਪ੍ਰੋਜੈਕਟ ਸ਼ੈਡੋ ਨੂੰ ਵੀ ਸਪੋਰਟ ਕਰਦੀ ਹੈ। 2024-25 ਵਿਚ ਫਿਨਟ੍ਰੈਕ ਨੇ ਪੁਲਿਸ ਨੂੰ 57 ਸ਼ੱਕੀ ਵਿੱਤੀ ਮਾਮਲਿਆਂ ਦੀ ਜਾਣਕਾਰੀ ਦਿੱਤੀ,ਜਿਸ ਨਾਲ 157 ਸਬਜੈਕਟਸ ਔਫ ਇੰਟਰਸਟ ਦੀ ਪਛਾਣ ਹੋਈ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link