13.01C Vancouver
ADS

Jun 1, 2024 8:24 AM - Connect Newsroom

ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖਿਲਾਫ ਐੱਫ. ਆਈ. ਆਰ. ਦਰਜ, ਵੋਟ ਪਾਉਂਦਿਆਂ ਬਣਾਈ ਵੀਡੀਓ

Share On
fir-registered-against-bsp-candidate-surendra-kamboj-for-recording-video
An FIR at police station Guru Har Sahai was registered against candidate Surendra Kamboj and one unknown person under section 171F of IPC, 126 and 132 of Representation of People's Act 1951.

ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਦੌਰਾਨ ਹਲਕੇ ਫਿਰੋਜ਼ਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਦੀ ਵੋਟਿੰਗ ਮਸ਼ੀਨ 'ਤੇ ਵੋਟ ਪਾਉਂਦਿਆਂ ਦੀ ਵੀਡੀਓ ਸਾਹਮਣੇ ਆਈ ਹੈ।

ਉਹ ਲੋਕ ਸਭਾ ਹਲਕਾ 10 ਫਿਰੋਜ਼ਪੁਰ ਤੋਂ ਹਨ ਅਤੇ ਪੋਲਿੰਗ ਸਟੇਸ਼ਨ 97, ਪਿੰਡ ਜੀਵਾਂ ਅਰਾਈ, ਪੀ.ਐਸ. ਗੁਰੂਹਰਸਹਾਏ ਵਿਖੇ ਵੋਟ ਪਾ ਰਹੇ ਸਨ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਕੰਬੋਜ ਅਤੇ ਇਕ ਹੋਰ ਵਿਅਕਤੀ 'ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐੱਫ. ਆਈ.ਪੀ.ਸੀ, 126 ਅਤੇ 132 ਆਰ.ਪੀ. ਐਕਟ 1951 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੀ ਇਹ ਵੀਡੀਓ ਵਾਇਰਲ ਹੋ ਗਈ ਹੈ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਵੇਲੇ ਫੋਟੋਆਂ ਨਹੀਂ ਖਿੱਚ ਸਕਦਾ ਅਤੇ ਨਾ ਹੀ ਵੀਡੀਓ ਬਣਾ ਸਕਦਾ ਹੈ ਤਾਂ ਜੋ ਇਹ ਗੁਪਤ ਰਹੇ ਕਿ ਉਸ ਨੇ ਕਿਸ ਪਾਰਟੀ ਜਾਂ ਕਿਸ ਉਮੀਦਵਾਰ ਨੂੰ ਵੋਟ ਪਾਈ ਹੈ।

Latest news

vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
b-c-wildfires-destroy-or-damage-more-than-500-buildings-this-year
Punjabi

ਬੀ.ਸੀ. ਵਿੱਚ ਇਸ ਸਾਲ ਜੰਗਲੀ ਅੱਗਾਂ ਕਾਰਨ 500 ਤੋਂ ਵੱਧ ਇਮਾਰਤਾਂ ਅਤੇ ਘਰ ਹੋਏ ਤਬਾਹ

ਬੀ.ਸੀ. ਵਿਚ ਇਸ ਸਾਲ ਜੰਗਲੀ ਅੱਗ ਕਾਰਨ 500 ਤੋਂ ਵੱਧ ਇਮਾਰਤਾਂ ਅਤੇ ਘਰ ਤਬਾਹ ਹੋਏ ਹਨ ਜਾਂ ਨੁਕਸਾਨੇ ਜਾ ਚੁੱਕੇ ਹਨ, ਇਹ ਹਾਲ ਹੀ ਦੇ ਸਾਲਾਂ ਵਿਚ ਜੰਗਲੀ ਅੱਗ ਕਾਰਨ ਹੋਈ ਸਭ ਤੋਂ ਵੱਡੀ ਇਮਾਰਤੀ ਤਬਾਹੀ ਵਿਚੋਂ ਇੱਕ ਹੈ। ਸਰਕਾਰੀ ਅੰਕੜਿਆਂ ਮੁਤਾਬਕ, ਹਾਲਾਂਕਿ ਇਸ ਸਾਲ 1,000 ਤੋਂ ਵੱਧ ਲੱਗੀਆਂ ਅੱਗਾਂ ਕਾਰਨ ਜੰਗਲ ਤਬਾਹ ਹੋਣ ਦਾ ਰਕਬਾ ਪਿਛਲੇ ਰਿਕਾਰਡ ਤੋੜ ਸਾਲਾਂ ਦੇ ਮੁਕਾਬਲੇ ਘੱਟ ਹੈ ਪਰ structural ਨੁਕਸਾਨ ਜ਼ਿਆਦਾ ਹੋਇਆ ਹੈ।
kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link