19.53C Vancouver
ADS

Apr 2, 2024 2:22 PM - The Associated Press

ਨਾਈਟ ਕਲੱਬ ’ਚ ਅੱਗ ਲੱਗਣ ਕਾਰਨ 15 ਲੋਕਾਂ ਦੀ ਦਰਦਨਾਕ ਮੌਤ, ਕਈ ਝੁਲਸੇ

Share On
fire-at-an-istanbul-nightclub-during-renovations-leaves-15-dead-and-several-badly-hurt
At least eight people were injured, seven of them hospitalized in serious condition, the state-run Anadolu Agency reported.

ਇਸਤਾਂਬੁਲ ਵਿਚ ਇਕ ਨਾਈਟ ਕਲੱਬ ਵਿਚ ਮੁਰੰਮਤ ਦੇ ਕੰਮ ਦੌਰਾਨ ਮੰਗਲਵਾਰ ਨੂੰ ਅੱਗ ਲੱਗਣ ਦੀ ਘਟਨਾ ਵਿਚ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਬੁਰੀ ਤਰ੍ਹਾਂ ਝੁਲਸ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਸਰਕਾਰੀ ਅਨਾਦੋਲੂ ਏਜੰਸੀ ਨੇ ਦੱਸਿਆ ਕਿ ਅੱਗ ਦੀ ਘਟਨਾ ਵਿਚ ਘੱਟੋ-ਘੱਟ 8 ਲੋਕ ਝੁਲਸ ਗਏ, ਜਿਨ੍ਹਾਂ ਵਿਚੋਂ 7 ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।

ਨਾਈਟ ਕਲੱਬ ਮੁਰੰਮਤ ਦੇ ਕੰਮ ਲਈ ਬੰਦ ਸੀ। ਇਹ ਬੇਸਿਕਟਾਸ ਜ਼ਿਲ੍ਹੇ ਵਿੱਚ ਇੱਕ 16-ਮੰਜ਼ਿਲਾ ਇਮਾਰਤ ਦੀ ਜ਼ਮੀਨੀ ਮੰਜ਼ਿਲ ’ਤੇ ਹੈ।

ਅਧਿਕਾਰੀਆਂ ਮੁਤਾਬਕ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਗਵਰਨਰ ਦਾਵੁਤ ਗੁਲ ਨੇ ਮੌਕੇ ’ਤੇ ਪੱਤਰਕਾਰਾਂ ਨੂੰ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਘਟਨਾ ਦੇ ਸ਼ਿਕਾਰ ਲੋਕ ਮੁਰੰਮਤ ਦੇ ਕੰਮ ਵਿਚ ਸ਼ਾਮਲ ਸਨ। ਨਿਆਂ ਮੰਤਰੀ ਯਿਲਮਾਜ਼ ਤੁੰਕ ਨੇ ਕਿਹਾ ਕਿ ਅਧਿਕਾਰੀਆਂ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਨਵੀਨੀਕਰਨ ਦੇ ਇੰਚਾਰਜ ਸਮੇਤ 5 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link