18.86C Vancouver
ADS

Jul 9, 2025 4:57 PM - The Canadian Press

ਬੀ. ਸੀ. ਦੇ ਲਿਟਨ ਨੇੜੇ ਅਚਾਨਕ ਸ਼ੁਰੂ ਹੋਈ ਜੰਗਲੀ ਅੱਗ ਨੂੰ ਕੀਤਾ ਗਿਆ ਕਾਬੂ

Share On
fire-sparked-by-rcmp-trailer-near-lytton-b-c-is-being-held-and-will-be-downgraded
The service says staff will remain on-site at the wildfire, which is listed as about 240 hectares in size, to continue mop-up and patrol to "ensure the area remains secure."(Photo - The Canadian Press)

ਬੀ. ਸੀ. ਦੇ ਲਿਟਨ ਪਿੰਡ ਨੇੜੇ ਆਰ.ਸੀ.ਐਮ.ਪੀ.ਦੇ ਟ੍ਰੇਲਰ ਨਾਲ ਅਚਾਨਕ ਸ਼ੁਰੂ ਹੋਈ ਜੰਗਲ ਦੀ ਅੱਗ ਕਾਬੂ ਕਰ ਲਈ ਗਈ ਹੈ। ਬੀ.ਸੀ. ਵਾਈਲਡ ਫਾਇਰ ਸਰਵਿਸ ਨੇ ਕਿਹਾ ਕਿ ਹੁਣ ਇਸ ਅੱਗ ਦੇ ਫੈਲਣ ਦੀ ਸੰਭਾਵਨਾ ਨਹੀਂ ਹੈ।

ਏਜੰਸੀ ਨੇ ਕਿਹਾ ਕਿ ਲਿਟਨ ਦੇ ਨੌਰਥ ਵਿਚ ਇਜ਼ਮਾਨ ਕ੍ਰੀਕ ਦੀ ਜੰਗਲੀ ਅੱਗ ਫਾਇਰਫਾਈਟਰਜ਼ ਦੇ ਮਹੱਤਵਪੂਰਨ ਯਤਨਾਂ ਅਤੇ ਮੌਸਮ ਠੰਡਾ ਹੋਣ ਦੀ ਮਦਦ ਨਾਲ ਕਾਬੂ ਵਿਚ ਆਈ, ਇਸ ਸਮੇਂ ਇਹ ਸੂਬੇ ਵਿਚ ਇਕਲੌਤੀ ਅੱਗ ਸੀ ਜਿਸ ਨੂੰ ਪਬਲਿਕ ਸੇਫਟੀ ਲਈ ਖ਼ਤਰਾ ਮੰਨਿਆ ਗਿਆ ਸੀ।

ਇਹ ਅੱਗ 1 ਜੁਲਾਈ ਨੂੰ ਸ਼ੁਰੂ ਹੋਈ ਸੀ, ਜਦੋਂ ਉਸ ਅੱਗ ਦੀ ਚੌਥੀ ਵਰੇਗੰਢ ਸੀ, ਜਿਸ ਨੇ 2021 ਵਿਚ ਇਸ ਦੌਰਾਨ ਲਿਟਨ ਦੇ ਜ਼ਿਆਦਾਤਰ ਹਿੱਸੇ ਨੂੰ ਤਬਾਹ ਕਰ ਦਿੱਤਾ ਸੀ। ਬੀ.ਸੀ. ਵਾਈਲਡ ਫਾਇਰ ਸਰਵਿਸ ਨੇ ਕਿਹਾ ਕਿ ਉਸ ਦਾ ਅੱਗ ਬਝਾਊ ਅਮਲਾ ਮੌਕੇ 'ਤੇ ਹੀ ਰਹੇਗਾ। ਇਸ ਸਮੇਂ ਇਹ ਅੱਗ ਲਗਭਗ 240 ਹੈਕਟੇਅਰ ਤੱਕ ਸੀਮਤ ਕੀਤੀ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link