12.06C Vancouver
ADS

Oct 22, 2025 6:17 PM - Connect Newsroom

ਬੀ.ਸੀ. ਪਬਲਿਕ ਸੈਕਟਰ ਦੀ ਚੱਲ ਰਹੀ ਹੜਤਾਲ ਵਿਚ ਹੋਏ ਸ਼ਾਮਲ ਫਾਇਰਫਾਈਟਰਜ਼

Share On
firefighters-join-widening-b-c-public-service-strike-as-mediated-talks-continue
B.C. government workers walk a picket line outside a provincial office building in Victoria during the ongoing BCGEU strike. (Photo: The Canadian Press)

ਬੀ.ਸੀ. ਵਾਈਲਡਫਾਇਰ ਸਰਵਿਸ ਅਤੇ ਜੰਗਲਾਤ ਮੰਤਰਾਲੇ ਦੇ ਕਰਮਚਾਰੀ ਸੂਬੇ ਵਿਚ ਪਬਲਿਕ ਸੈਕਟਰ ਦੀ ਚੱਲ ਰਹੀ ਹੜਤਾਲ ਵਿਚ ਸ਼ਾਮਲ ਹੋ ਗਏ ਹਨ, ਇਹ ਅਜਿਹੇ ਸਮੇਂ ਹੋਇਆ ਹੈ ਜਦੋਂ ਇਨ੍ਹਾਂ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੀ ਬੀ.ਸੀ. ਜਨਰਲ ਕਰਮਚਾਰੀ ਯੂਨੀਅਨ ਸਰਕਾਰ ਨਾਲ ਮੀਡੀਏਟਰ ਰਾਹੀਂ ਗੱਲਬਾਤ ਵਿਚ ਵੀ ਹਿੱਸਾ ਲੈ ਰਹੀ ਹੈ।

ਜੌਬ ਐਕਸ਼ਨ ਵਿਚ ਇਸ ਤਾਜ਼ਾ ਵਾਧੇ ਨਾਲ 550 ਤੋਂ ਵੱਧ ਕੰਮ ਵਾਲੀਆਂ ਥਾਵਾਂ 'ਤੇ 25,000 ਤੋਂ ਵੱਧ ਕਰਮਚਾਰੀ ਹੁਣ ਹੜਤਾਲ 'ਤੇ ਹਨ। ਬੀ.ਸੀ.ਜੀ.ਈ.ਯੂ.ਵਲੋਂ ਹੜਤਾਲ ਦੀ ਕਾਰਵਾਈ 2 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਉਦੋਂ ਤੋਂ ਇਸ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਫਾਇਰ ਫਾਇਟਰ ਦੀ ਜੌਬ ਐਕਸ਼ਨ ਵਿਚ ਐਂਟਰੀ ਉਂਦੋ ਹੋਈ ਹੈ ਜਦੋਂ ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਸੂਬੇ ਵਿਚ 94 ਥਾਵਾਂ 'ਤੇ ਜੰਗਲੀ ਅੱਗਾਂ ਬਲ ਰਹੀਆਂ ਹਨ, ਜਿਨ੍ਹਾਂ ਵਿਚੋਂ 90 ਫੀਸਦੀ ਕਾਬੂ ਹੇਠ ਹਨ।

ਉਥੇ ਹੀ, ਯੂਨੀਅਨ ਦਾ ਕਹਿਣਾ ਹੈ ਕਿ ਪਬਲਿਕ ਸੇਫਟੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਸੇਵਾਵਾਂ ਜਾਰੀ ਹਨ। ਗੌਰਤਲਬ ਹੈ ਕਿ ਹੜਤਾਲ ਆਪਣੇ 8ਵੇਂ ਹਫ਼ਤੇ ਵਿਚ ਹੈ, ਜਿਸ ਕਾਰਨ ਲੋਕਾਂ ਲਈ ਸੈਂਕੜੇ ਸਰਵਿਸਿਜ਼ ਵਿਚ ਵਿਘਨ ਪਿਆ ਹੈ, ਸਰਕਾਰੀ ਮੰਤਰਾਲਿਆਂ ਦਾ ਕੰਮ ਠੱਪ ਹੋ ਗਿਆ ਹੈ ਅਤੇ ਸੂਬੇ ਵਿਚ ਸ਼ਰਾਬ ਅਤੇ ਭੰਗ ਦੀ ਸਪਲਾਈ ਠੱਪ ਹੋ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link