13.29C Vancouver
ADS

Oct 14, 2022 7:13 PM - The Canadian Press

ਵੈਸਟ ਵੈਨਕੂਵਰ 'ਚ ਵਾਈਲਡਫਾਇਰ ਨਾਲ ਨਜਿੱਠ ਰਹੇ ਫਾਇਰ ਕਰਿਊਸ

Share On
firefighters-respond-to-wildfire-in-west-vancouver-near-cypress-falls-park
Firefighters in West Vancouver are responding to a what they describe as a wildfire at the top of the Caulfeild neighbourhood on the lower slopes of Cypress Falls Park. (Photo - The Canadian Press)

ਵੈਸਟ ਵੈਨਕੂਵਰ ਦੇ ਇਲਾਕੇ 'ਚ ਇੱਕ ਵਾਈਲਡਫਾਇਰ ਦੀ ਜਾਣਕਾਰੀ ਦਿੱਤੀ ਗਈ ਹੈ।

ਸਾਈਪ੍ਰਸ ਫਾਲਸ ਪਾਰਕ ਕੋਲ ਕੌਲਫੀਲਡ ਦੇ ਇਲਾਕੇ 'ਚ ਅੱਗ ਲੱਗਣ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।

ਵੈਸਟ ਵੈਨਕੂਵਰ ਫਾਇਰ ਰੈਸਕਿਊ ਤੋਂ ਡਿਊਟੀ ਚੀਫ਼ ਮੈਟ ਫੁਰਲੋਟ ਦਾ ਕਹਿਣਾ ਸੀ ਕਿ ਟੀਮਾਂ ਮੌਕੇ 'ਤੇ ਸਵੇਰ ਕਰੀਬ 7 ਵਜੇ ਪਹੁੰਚੀਆਂ ਸਨ।

ਇਸ ਇਲਾਕੇ 'ਚ ਕਈ ਘਰ ਅਤੇ ਵਪਾਰ ਸਥਾਪਿਤ ਹਨ। ਅੱਗ ਕਾਰਨ ਉਠਦਾ ਧੂਆਂ ਦੂਰ ਤਕ ਵੇਖਿਆ ਜਾ ਸਕਦਾ ਸੀ।

ਯਾਦ ਰਹੇ ਲੋਅਰ ਮੇਨਲੈਂਡ 'ਚ ਹਾਲਾਤ ਹੁਣ ਵੀ ਸੋਕੇ ਵਾਲੇ ਹਨ ਅਤੇ ਜੁਲਾਈ ਤੋਂ ਇਲਾਕੇ 'ਚ 20mm ਦੇ ਕਰੀਬ ਹੀ ਬਾਰਿਸ਼ ਦਰਜ ਕੀਤੀ ਗਈ ਹੈ।

Latest news

canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link