13.38C Vancouver
ADS

May 3, 2021 5:30 PM -

ਵੈਨਕੂਵਰ 'ਚ ਲਗਾਤਾਰ ਦੂਜੇ ਸਾਲ 'ਸੈਲੀਬ੍ਰੇਸ਼ਨ ਆਫ਼ ਲਾਈਟਸ ਫ਼ੈਸਟੀਵਲ' ਨੂੰ ਰੱਦ ਕਰਨ ਦਾ ਐਲਾਨ

Share On
fireworks-festival-cancelled-in-vancouver-for-second-year-due-to-covid-19-pandemic
Seen from Burnaby Mountain approximately 16 kilometres away, fireworks explode behind the downtown Vancouver skyline as a pyrotechnic team from Croatia closes out the final night of the Honda Celebration of Light in Vancouver on Saturday, Aug. 3, 2019. One of the largest and most popular summer celebrations in Vancouver has been cancelled for the second year in a row. THE CANADIAN PRESS/Darryl Dyck

ਵੈਨਕੂਵਰ ਦੇ ਵਿੱਚ ਲਗਾਤਾਰ ਦੂਜੇ ਸਾਲ 'ਸੈਲੀਬ੍ਰੇਸ਼ਨ ਆਫ ਲਾਈਟਸ ਫੈਸਟੀਵਲ' ਨੂੰ ਰੱਦ ਕੀਤਾ ਗਿਆ ਹੈ।

ਵੈਨਕੂਵਰ ਫਾਇਰ ਫੈਸਟੀਵਲ ਸੋਸਾਈਟੀ ਦਾ ਕਹਿਣਾ ਹੈ ਕਿ ਕੋਵਿਡ-19 ਪੈਂਡੈਮਿਕ ਕਾਰਨ ਬਣੇ ਹਾਲਾਤਾਂ ਵਿਚਾਲੇ ਇਸ ਫੈਸਟੀਵਲ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਇੱਕ ਬਿਆਨ 'ਚ ਸੋਸਾਈਟੀ ਦਾ ਕਹਿਣਾ ਹੈ ਕਿ ਇਹ ਫੈਸਟੀਵਲ ਅਗਲੇ ਸਾਲ ਵਾਪਸੀ ਕਰੇਗਾ।

ਇਸ ਦੇ ਲਈ ਮਿਤੀਆਂ ਦਾ ਐਲਾਨ ਹੁਣੇ ਹੀ ਕਰ ਦਿੱਤਾ ਗਿਆ ਹੈ।

ਅਗਲੇ ਸਾਲ 23, 27 ਅਤੇ 30 ਜੁਲਾਈ ਨੂੰ ਇਸ ਫੈਸਟੀਵਲ ਦਾ ਅਨੰਦ ਮਾਣਿਆ ਜਾ ਸਕੇਗਾ।

ਯਾਦ ਰਹੇ ਇਸ ਈਵੈਂਟ ਨੂੰ ਬੀਤੇ ਸਾਲ ਵੀ ਰੱਦ ਕੀਤਾ ਗਿਆ ਸੀ।

ਜੇਕਰ ਬੀਤੇ ਸਾਲ ਇਹ ਈਵੈਂਟ ਹੋ ਪਾਉਂਦਾ ਤਾਂ ਇਸ ਈਵੈਂਟ ਦੀ 30ਵੀਂ ਵਰ੍ਹੇਗੰਢ ਹੋਣੀ ਸੀ।

ਪ੍ਰਬੰਧਕਾਂ ਦਾ ਕਹਿਣਾ ਹੈ ਕਿ ਹੌਂਡਾ ਕੈਨੇਡਾ ਵੱਲੋਂ ਹੀ ਅਗਲੇ ਸਾਲ ਵੀ ਈਵੈਂਟ ਨੂੰ ਸਪੌਂਸਰ ਕੀਤਾ ਜਾਵੇਗਾ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link