9.04C Vancouver
ADS

Jul 12, 2022 8:21 PM - The Canadian Press

ਕੈਲੋਨਾ 'ਚ ਵਾਪਰੇ ਭਿਆਨਕ ਕਰੇਨ ਕੋਲੈਪਸ ਨੂੰ ਪੂਰਾ ਹੋਇਆ ਇੱਕ ਸਾਲ, ਪੀੜਤਾਂ ਨੂੰ ਯਾਦ ਕਰ ਮੈਮੋਰੀਅਲ ਦੌਰਾਨ ਰੱਖਿਆ ਮੌਨ

Share On
first-anniversary-of-kelowna-b-c-crane-collapse-marked-by-memorial-investigations
A moment of silence was held in Kelowna at 10:45 this morning, marking the time that a crane collapsed one year ago, injuring one worker and killing four others, as well as a man working in a nearby building. (Photo - The Canadian Press)

ਕੈਲੋਨਾ ਦੇ ਵਿੱਚ ਅੱਜ ਕੁਝ ਸਮੇਂ ਦਾ ਮੌਨ ਰੱਖ ਇੱਕ ਸਾਲ ਪਹਿਲਾਂ ਵਾਪਰੇ ਭਿਆਨਕ ਕਰੇਨ ਸੰਬੰਧਤ ਹਾਦਸੇ ਦੇ ਪੀੜਤਾਂ ਨੂੰ ਯਾਦ ਕੀਤਾ ਗਿਆ।

ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇੱਕ ਵਿਅਕਤੀ ਜਖਮੀ ਹੋ ਗਿਆ ਸੀ।

ਕੰਸਟ੍ਰਕਸ਼ਨ ਕਰੇਨ ਨੂੰ ਇੱਕ ਕੌਂਡੋ ਦੇ ਪੂਰਾ ਹੋਣ ਤੋਂ ਬਾਅਦ ਹਟਾਉਣ ਦਾ ਕੰਮ ਜਾਰੀ ਸੀ।

ਇਸੇ ਦੌਰਾਨ ਕਰੇਨ ਦੀ ਸਵਿੰਗ ਆਰਮ ਡਿੱਗ ਗਈ ਸੀ।

ਇਸੇ ਦੌਰਾਨ ਕੰਮ ਕਰਦੇ 4 ਵਰਕਰਾਂ ਦੀ ਮੌਤ ਹੋ ਗਈ ਸੀ।

ਕਰੇਨ ਦੀ ਇੱਕ ਇਮਾਰਤ ਦੇ ਨਾਲ ਟੱਕਰ ਹੋਈ ਸੀ ਅਤੇ ਇਸ ਦੌਰਾਨ ਇੱਕ 5ਵੇਂ ਵਿਅਕਤੀ ਦੀ ਵੀ ਮੌਤ ਹੋ ਗਈ ਸੀ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਮਾਮਲੇ ਸੰਬੰਧੀ ਅਪਰਾਧਿਕ ਗਤੀਵਿਧੀ ਸੰਬੰਧੀ ਜਾਂਚ ਗੁੰਝਲਦਾਰ ਹੈ ਅਤੇ ਟੈਕਨੀਕਲ ਹੈ ਅਤੇ ਜਾਂਚ ਜਾਰੀ ਰੱਖੀ ਜਾ ਰਹੀ ਹੈ।

ਇਸ ਘਟਨਾ ਦੇ ਰੈਗੂਲੇਟਰੀ ਮਾਮਲਿਆਂ ਸੰਬੰਧੀ ਜਾਂਚ ਵਰਕਸੇਫ ਬੀ.ਸੀ. ਵੱਲੋਂ ਕੀਤੀ ਜਾ ਰਹੀ ਹੈ।

ਇਨ੍ਹਾਂ ਜਾਂਚਾਂ ਸੰਬੰਧੀ ਕੋਈ ਫਾਈਨਲ ਮਿਤੀ ਨਹੀਂ ਰੱਖੀ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link