12.29C Vancouver
ADS

Aug 30, 2023 5:50 PM - The Canadian Press

ਬ੍ਰਿਟਿਸ਼ ਕੋਲੰਬੀਆ 'ਚ ਮਿਲਿਆ ਕੋਵਿਡ ਦੇBA.2.86 ਵੇਰੀਐਂਟ ਦਾ ਪਹਿਲਾ ਮਾਮਲਾ

Share On
first-case-of-ba-2-86-variant-of-covid-found-in-british-columbia
B.C.'s Centers for Disease Control confirmed that the variant was found in a person in the Fraser Health Region, east of Vancouver, who has not traveled outside the province.

ਕੈਨੇਡਾ ਵਿਚ ਕੋਵਿਡ ਦੇ BA.2.86 ਵੇਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।

ਇਹ ਪਹਿਲਾ ਮਾਮਲਾ ਬ੍ਰਿਟਿਸ਼ ਕੋਲੰਬੀਆ ਵਿੱਚ ਮਿਲਿਆ ਹੈ।

ਬੀ.ਸੀ. ਦੇ ਹੈਲਥ ਅਧਿਕਾਰੀਆਂ ਨੇ ਇਸ ਵੇਰੀਐਂਟ ਦੀ ਪੁਸ਼ਟੀ ਕੀਤੀ ਹੈ।

ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਨੇ ਪੁਸ਼ਟੀ ਕੀਤੀ ਕਿ ਵੈਨਕੂਵਰ ਦੇ ਪੂਰਬ ਵਿੱਚ ਫਰੇਜ਼ਰ ਹੈਲਥ ਰੀਜਨ ਵਿੱਚ ਇੱਕ ਵਿਅਕਤੀ ਵਿੱਚ ਇਹ ਵੇਰੀਐਂਟ ਪਾਇਆ ਗਿਆ ਸੀ, ਜਿਸ ਨੇ ਸੂਬੇ ਤੋਂ ਬਾਹਰ ਦੀ ਯਾਤਰਾ ਨਹੀਂ ਕੀਤੀ ਹੈ।

ਵੈਨਕੂਵਰ ਇਨਫ਼ੈਕਸ਼ਸ ਡਿਜ਼ੀਜ਼ ਕੰਟਰੋਲ ਦੇ ਮੈਡੀਕਲ ਡਾਇਰੈਕਟਰ ਡਾ. ਬ੍ਰਾਇਨ ਕੋਨਵੇ ਦਾ ਕਹਿਣਾ ਹੈ ਕਿ ਨਵੇਂ BA.2.86 ਵੇਰੀਐਂਟ ਨੂੰ ਅਜੇ ਤੱਕ ਜ਼ਿਆਦਾ ਗੰਭੀਰ ਬੀਮਾਰੀ ਦਾ ਕਾਰਨ ਨਹੀਂ ਦਿਖਾਇਆ ਗਿਆ ਹੈ।

ਕੋਨਵੇ ਦਾ ਕਹਿਣਾ ਹੈ ਕਿ ਬੀ.ਸੀ. ਵਿੱਚ ਦਰਜ ਕੀਤਾ ਜਾ ਰਿਹਾ ਇਹ ਪਹਿਲਾ ਕੇਸ ਹੈ ਤੇ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੋਵਿਡ ਕਦੇ ਖ਼ਤਮ ਨਹੀਂ ਹੋਇਆ।

ਨਵੀਂ ਵੈਕਸੀਨ, ਨਵੇਂ ਵੇਰੀਐਂਟਸ ਖ਼ਿਲਾਫ਼ ਸੁਰੱਖਿਆ ਲਈ ਸਭ ਤੋਂ ਕਾਰਗਰ ਸਾਬਿਤ ਹੋਵੇਗੀ।

ਹੈਲਥ ਅਧਿਕਾਰੀਆਂ ਨੇ ਬਿਮਾਰ ਹੋਣ ‘ਤੇ ਘਰ ਰਹਿਣ, ਲੋੜ ਅਨੁਸਾਰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਂਦੇ ਰਹਿਣ ਅਤੇ ਸਮੇਂ ਸਿਰ ਅਨੁਕੂਲ ਵੈਕਸੀਨਾਂ ਪ੍ਰਾਪਤ ਕਰਨ ਦੀ ਸਲਾਹ ਦਿੱਤੀ ਹੈ।

ਬੀ.ਸੀ. ਦੀ ਹੈਲਥ ਅਫਸਰ ਬੌਨੀ ਹੈਨਰੀ ਅਤੇ ਹੈਲਥ ਮਿਨਿਸਟਰ ਐਡਰੀਅਨ ਡਿਕਸ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਅਜੇ ਤੱਕ ਇਸ ਨਵੇਂ ਵੇਰੀਐਟ ਨਾਲ ਕੋਵਿਡ ਦੀ ਤੀਬਰਤਾ ਵਿਚ ਵਾਧਾ ਹੋਇਆ ਨਹੀਂ ਜਾਪਦਾ ਅਤੇ ਸੰਕ੍ਰਮਿਤ ਵਿਅਕਤੀ ਹਸਪਤਾਲ ਵਿਚ ਦਾਖ਼ਲ ਨਹੀਂ ਹੈ।

ਬੌਨੀ ਨੇ ਕਿਹਾ ਕਿ ਹਾਲਾਂਕਿ ਇਹ ਵੇਰੀਐਂਟ ਤੇਜ਼ੀ ਨਾਲ ਨਹੀਂ ਫ਼ੈਲ ਰਿਹਾ ਪਰ ਇਸ ਬਾਰੇ ਸੁਚੇਤ ਰਿਹਾ ਜਾਵੇਗਾ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link