14.2C Vancouver
ADS

Sep 9, 2020 3:39 PM -

ਕੋਵਿਡ -19 ਮਾਮਲਿਆਂ ਕਾਰਨ ਬੀ.ਸੀ. ਦੀ ਇੱਕ ਫਰਸਟ ਨੇਸ਼ਨ ਵਲੋਂ ਸਟੇਟ ਆਫ ਐਮਰਜੈਂਸੀ ਜਾਰੀ

Share On
first-nation-in-powell-river-b-c-declares-emergency-after-covid-19-outbreak
Specimens to be tested for COVID-19 are seen at LifeLabs after being logged upon receipt at the company's lab, in Surrey, B.C., on Thursday, March 26, 2020. THE CANADIAN PRESS/Darryl Dyck

ਇੱਕ ਬ੍ਰਿਟਿਸ਼ ਕੋਲੰਬੀਆ ਫਰਸਟ ਨੇਸ਼ਨ ਵੱਲੋਂ ਕੋਵਿਡ -19 ਦੇ ਮਾਮਲਿਆਂ ਕਾਰਨ ਸਟੇਟ ਆਫ਼ ਐਮਰਜੈਂਸੀ ਜਾਰੀ ਕਰ ਦਿੱਤੀ ਗਈ ਹੈ।

ਅਧਿਕਾਰੀਆਂ ਮੁਤਾਬਕ ਫਰਸਟ ਨੇਸ਼ਨ ਦੇ ਚਾਰ ਮੈਂਬਰ ਵਾਇਰਸ ਤੋਂ ਪੀੜਤ ਹਨ ਅਤੇ ਕਈ ਹੋਰ ਮੈਂਬਰਾਂ ਵਿੱਚ ਵਾਇਰਸ ਦੀਆਂ ਨਿਸ਼ਾਨੀਆਂ ਨਜ਼ਰ ਆ ਰਹੀਆਂ ਹਨ।

ਸਲੇ’ਐਮੋਨ ਨੇਸ਼ਨ (Tla'amin Nation) ਦੀ ਵੈੱਬਸਾਈਟ ‘ਤੇ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਵਸਨੀਕਾਂ ਨੂੰ ਸਿਹਤ ਅਧਿਕਾਰੀਆਂ ਵੱਲੋਂ ‘ਕੌਂਟੈਕਟ ਟਰੇਸਿੰਗ’ ਖ਼ਤਮ ਹੋ ਜਾਣ ਤੱਕ ਆਪਣੀ ਥਾਂ ਤੇ ਪਨਾਹ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਪਾਵਲ ਰਿਵਰ ਇਲਾਕੇ ਦੇ ਭਾਈਚਾਰੇ ‘ਤੇ ਮੰਗਲਵਾਰ ਤੋਂ ਲਾਗੂ ਕੀਤੇ ਗਏ ਹੁਕਮਾਂ ਅਨੁਸਾਰ ਮੈਂਬਰਾਂ ਨੂੰ 72 ਘੰਟੇ ਤੱਕ ਆਪਣੀ ਥਾਂ ਤੇ ਬਰਕਰਾਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।

ਵੈਨਕੂਵਰ ਤੋਂ ਤਕਰੀਬਨ 170 ਕਿਲੋਮੀਟਰ ਦੀ ਦੂਰੀ ਤੇ ਸਥਿਤ ਇਸ ਫਰਸਟ ਨੇਸ਼ਨ ‘ਤੇ ਐਂਟਰੀ ਵੀ ਸੀਮਤ ਕਰ ਦਿੱਤੀ ਗਈ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਹਦਾਇਤ ਵੀ ਦਿੱਤੀ ਗਈ ਹੈ।

ਵੈਨਕੂਵਰ ਕੋਸਟਲ ਹੈਲਥ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਵਾਇਰਸ ਦੇ ਮਾਮਲਿਆਂ ਦਾ ਸੰਬੰਧ 3 ਸਤੰਬਰ ਜਾਂ 4 ਸਤੰਬਰ ਨੂੰ ਪਾਵਲ ਰਿਵਰ ਵਿਖੇ ਇੱਕ ਸੰਸਕਾਰ ਦੀ ਰਸਮ ਦੌਰਾਨ ਹੋਏ ਇਕੱਠ ਨਾਲ ਹੋਣ ਦੀ ਸੰਭਾਵਨਾ ਹੈ।

ਬ੍ਰਿਟਿਸ਼ ਕੋਲੰਬੀਆ ਦੇ ਸੂਬਾਈ ਸਿਹਤ ਅਫਸਰ ਵੱਲੋਂ ਮੰਗਲਵਾਰ ਨੂੰ ਸੂਬੇ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਦੇਖਦਿਆਂ ਨਾਈਟ ਕਲੱਬ ਅਤੇ ਬੈਂਕਟ ਹਾਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ਼ੁੱਕਰਵਾਰ ਤੋਂ ਲੈ ਕੇ ਮੰਗਲਵਾਰ ਤੱਕ ਬੀ.ਸੀ. ਵਿੱਚ ਕੋਵਿਡ -19 ਦੇ 429 ਨਵੇਂ ਮਾਮਲੇ ਸਾਹਮਣੇ ਆਏ ਹਨ।

ਸੂਬੇ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ ਹੁਣ 6,591 ਹੋ ਗਈ ਹੈ ਅਤੇ 213 ਵਿਅਕਤੀ ਦਮ ਤੋੜ ਚੁੱਕੇ ਹਨ।

ਸਲੇ’ਐਮੋਨ ਨੇਸ਼ਨ (Tla'amin Nation) ਦੇ ਲੀਡਰ, ਕਲਿੰਟ ਵਿਲੀਅਮਜ਼ ਵਲੋਂ ਆਪਣੇ ਭਾਈਚਾਰੇ ਦੇ ਲੋਕਾਂ ਨੂੰ ਵਾਇਰਸ ‘ਤੇ ਕਾਬੂ ਪਾਉਣ ਲਈ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link