12.6C Vancouver
ADS

Jul 7, 2020 12:40 AM -

ਕਈ ਹਫ਼ਤਿਆਂ 'ਚ ਪਹਿਲੀ ਵਾਰ ਔਂਟੈਰੀਓ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਰਿਹਾ ਬਚਾਅ, ਕੈਨੇਡਾ 'ਚ ਕੋਵਿਡ-19 ਸੰਬੰਧਤ ਮੌਤਾਂ ਦੀ ਗਿਣਤੀ 8,693 ਤੱਕ ਪਹੁੰਚੀ

Share On
first-time-in-weeks-no-deaths-reported-in-ontario-as-total-covid-19-deaths-rise-to-8-693-in-canada
Volunteers examine the documents of motorists who just came off the Confederation Bridge in Borden-Carleton, P.E.I., Friday, July 3, 2020. Prince Edward Island's chief medical officer of health is warning that the five new cases of COVID-19 discovered over the weekend indicates the province is still susceptible to the infection.THE CANADIAN PRESS/Brian McInnis

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,05,934 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,693 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 69,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕੋਵਿਡ-19 ਦੇ 6 ਪੀੜਤਾਂ ਨੇ ਤੋੜਿਆ ਦਮ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 31 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ 6 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 9, ਐਤਵਾਰ ਨੂੰ 15 ਅਤੇ ਸੋਮਵਾਰ ਨੂੰ 7 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,978 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਪ੍ਰੈਸ ਬ੍ਰੀਫਿੰਗ ਕੀਤੀ ਗਈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 183 ਹੋ ਗਈ ਹੈ।


ਔਂਟੈਰੀਓ 'ਚ ਕਈ ਮਹੀਨਿਆਂ ਬਾਅਦ ਪਹਿਲਾ ਮੌਕਾ, ਜਦ ਕਿਸੇ ਵਾਇਰਸ ਪੀੜਤ ਦੀ ਨਹੀਂ ਗਈ ਜਾਨ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਅੱਜ ਔਂਟੈਰੀਓ 'ਚ 154 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਸੂਬੇ ਵਿੱਚ ਪੀੜਤਾਂ ਦੀ ਗਿਣਤੀ 36,000 ਦੇ ਕਰੀਬ ਪਹੁੰਚ ਚੁੱਕੀ ਹੈ। ਸੂਬੇ 'ਚ 35,948 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਰਾਹਤ ਦੀ ਖਬਰ ਇਹ ਰਹੀ ਕਿ, ਅੱਜ ਔਂਟੈਰੀਓ 'ਚ ਕਿਸੇ ਹੋਰ ਵਾਇਰਸ ਪੀੜਤਾਂ ਦੀ ਮੌਤ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ, ਅਤੇ ਕਈ ਮਹੀਨਿਆਂ 'ਚ ਪਹਿਲੀ ਵਾਰ ਸੂਬੇ 'ਚ ਅਜਿਹਾ ਹੋਇਆ ਹੈ। ਹੁਣ ਤੱਕ ਔਂਟੈਰੀਓ ਦੇ 2,689 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 31,426 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ। ਸੂਬੇ ਦੇ ਚੀਫ਼ ਮੈਡਿਕਲ ਅਫ਼ਸਰ, ਡਾ. ਡੇਵਿਡ ਵਿਲੀਅਮਜ਼ ਅਤੇ ਐਸੋਸੀਏਟ ਚੀਫ਼ ਮੈਡਿਕਲ ਅਫ਼ਸਰ, ਡਾ. ਬਾਰਬਰਾ ਯਾਫੇ ਨੇ ਅੱਜ ਦੀਆਂ ਜਾਣਕਾਰੀਆਂ ਦਿੰਦੇ ਹੋਏ ਦੱਸਿਆ ਕਿ, ਮੌਤਾਂ ਦੇ ਅੰਕੜੇ 'ਚ ਲਗਾਤਾਰ ਆਉਂਦੀ ਗਿਰਾਵਟ ਕਾਫੀ ਉਤਸ਼ਾਹਿਤ ਕਰਨ ਵਾਲੀ ਹੈ, ਪਰ ਸਿਹਤ ਸੰਬੰਧੀ ਪਬੰਦੀਆਂ ਦੀ ਪਾਲਣਾ ਕਰਦੇ ਰਹਿਣਾ ਵੀ ਜ਼ਰੂਰੀ ਹੈ।


ਕਿਊਬੈਕ ਦੇ ਕੁੱਲ ਮਾਮਲਿਆਂ ਦੀ ਗਿਣਤੀ 56,000 ਦੇ ਨੇੜੇ ਪਹੁੰਚੀ

ਕਿਊਬੈਕ ਦੇ ਸਿਹਤ ਮੰਤਰੀ ਨੇ ਸਾਵਧਾਨ ਕੀਤਾ ਹੈ ਕਿ, ਜੇਕਰ ਲੋਕ ਸਿਹਤ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਗਈ, ਤਾਂ ਬਾਰਜ਼ ਨੂੰ ਇੱਕ ਵਾਰ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ। ਕ੍ਰਿਸਟੀਅਨ ਡੂਬ ਨੇ ਸਖਤੀ ਦੇ ਨਾਲ ਕਿਹਾ ਕਿ, ਵੀਕਐਂਡ ਦੇ ਦੌਰਾਨ ਕਈ ਅਜਿਹੀਆਂ ਸ਼ਿਕਾਇਤਾਂ ਮਿਲੀਆਂ ਹਨ, ਜਿੱਥੇ ਸੋਸ਼ਲ ਡਿਸਟੈਨਸਿੰਗ ਦਾ ਧਿਆਨ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਨੂੰ ਖਤਰੇ 'ਚ ਪਾ ਸਕਦੀਆਂ ਹਨ। ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 74 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਚੰਗੀ ਗੱਲ ਇਹ ਹੈ ਕਿ, ਸੂਬੇ 'ਚ ਇੱਕ ਵਾਰ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,937 ਹੋ ਗਈ ਹੈ। ਕਿਊਬੈਕ 'ਚ 74 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 3 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,577 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ।


ਐਲਬਰਟਾ 'ਚ 130 ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 130 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ ਇਹ ਮਾਮਲੇ ਇੱਕ ਦਿਨ ਦੇ ਨਹੀਂ ਬਲਕਿ ਬੀਤੇ 72 ਘੰਟਿਆਂ ਦੇ ਹਨ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,389 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 155 ਹੈ। ਸੂਬੇ ਦੇ ਕੁੱਲ 7,600 ਤੋਂ ਵੱਧ ਲੋਕ ਰਿਕਵਰ ਕਰ ਚੁੱਕੇ ਹਨ। ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 600 ਦੇ ਕਰੀਬ ਦੱਸੀ ਜਾ ਰਹੀ ਹੈ। ਐਲਬਰਟਾ 'ਚ ਕਰੀਬ 5 ਲੱਖ ਟੈਸਟ ਕੀਤੇ ਜਾ ਚੁੱਕੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 805, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,065, ਪੀ.ਈ.ਆਈ. 'ਚ 32, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,693 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 69,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link