20.11C Vancouver
ADS

Dec 28, 2020 3:48 PM -

ਬੀ.ਸੀ. ਵਿੱਚ ਕੋਵਿਡ -19 ਦੇ ਯੂ.ਕੇ. ਵਾਲੇ ਨਵੇਂ ਰੂਪਾਂਤਰ ਦਾ ਪਹਿਲਾ ਮਾਮਲਾ ਸਾਹਮਣੇ ਆਇਆ

Share On
first-u-k-covid-19-variant-case-detected-in-b-c
A healthcare worker collects a sample from a motorist at a COVID-19 testing facility in Burnaby, B.C., Thursday, Aug.13, 2020. THE CANADIAN PRESS/Darryl Dyck

ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ -19 ਦੇ ਯੂ.ਕੇ. ਵਾਲੇ ਨਵੇਂ ਰੂਪਾਂਤਰ (variant) ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ।

ਪੀੜਤ ਵਿਅਕਤੀ ਵੈਨਕੂਵਰ ਆਈਲੈਂਡ ਦਾ ਵਸਨੀਕ ਹੈ ਜੋ ਕਿ 15 ਦਸੰਬਰ ਨੂੰ ਯੂ.ਕੇ. ਤੋਂ ਵਾਪਿਸ ਆਇਆ ਸੀ ਅਤੇ ਲਾਜ਼ਮੀ ਇਕਾਂਤਵਾਸ ਵਿਚ ਰਹਿੰਦੇ ਸਮੇਂ ਉਸ ਵਿੱਚ ਕੋਵਿਡ -19 ਦੇ ਲੱਛਣ ਸਾਹਮਣੇ ਆਏ ਸਨ।

ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਵੱਲੋਂ ਯੂ.ਕੇ. ਤੋਂ ਆ ਰਹੇ ਸਾਰੇ ਮੁਸਾਫਰਾਂ ’ਤੇ ਵਾਇਰਸ ਦੇ ਨਵੇਂ ਰੂਪਾਂਤਰ ਦੇ ਲੱਛਣਾਂ ਲਈ ਨਿਗਰਾਨੀ ਰੱਖੀ ਜਾ ਰਹੀ ਹੈ।

ਸਿਹਤ ਅਧਿਕਾਰੀਆਂ ਮੁਤਾਬਕ ਵਾਇਰਸ ਦਾ ਇਹ ਨਵਾਂ ਰੂਪ ਕਿੰਨਾ ਖਤਰਨਾਕ ਹੈ ਇਸ ਗੱਲ ਦੀ ਪੁਸ਼ਟੀ ਫਿਲਹਾਲ ਨਹੀਂ ਕੀਤੀ ਜਾ ਸਕੀ ਪਰ ਯੂ.ਕੇ. ਦੇ ਵਿੱਚ ਇਸ ਦੇ ਬਹੁਤ ਤੇਜ਼ੀ ਨਾਲ ਫੈਲਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਵਾਇਰਸ ਦੇ ਨਵੇਂ ਰੂਪਾਂਤਰ ਦਾ ਇੱਕ ਮਾਮਲਾ ਐਤਵਾਰ ਨੂੰ ਔਟਵਾ ਇਲਾਕੇ ਵਿੱਚ ਵੀ ਸਾਹਮਣੇ ਆਇਆ ਹੈ

ਔਟਵਾ ਪਬਲਿਕ ਹੈਲਥ ਡਿਪਾਰਟਮੈਂਟ ਮੁਤਾਬਕ ਪੀੜਤ ਵਿਅਕਤੀ ਹਾਲ ਹੀ ਵਿੱਚ ਯੂ.ਕੇ. ਤੋਂ ਵਾਪਸ ਪਰਤਿਆ ਹੈ ਅਤੇ ਇਸ ਵਕਤ ਸੈਲਫ ਆਈਸੋਲੇਸ਼ਨ ਵਿੱਚ ਹੈ।

ਕੈਨੇਡਾ ਵਿੱਚ ਹੁਣ ਤੱਕ ਵਾਇਰਸ ਦੇ ਨਵੇਂ ਰੂਪ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ।

Latest news

man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link