Sep 14, 2026 2:09 PM - Connect Newsroom - Ramandeep Kaur with files from The Canadian Press

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਇਸ ਮਗਰੋਂ ਟਰਮੀਨਲ 'ਤੇ ਪਹੁੰਚੀ ਪੁਲਿਸ ਅਤੇ ਬੀ.ਸੀ. ਐਮਰਜੈਂਸੀ ਹੈਲਥ ਸਰਵਿਸ ਦੇ ਪੈਰਾਮੈਡਿਕਸ ਨੇ ਦੋਵਾਂ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਥਿਰ ਹਾਲਤ ਵਿਚ ਹਸਪਤਾਲ ਪਹੁੰਚਾਇਆ। ਉਥੇ ਇਸ ਘਟਨਾ ਕਾਰਨ ਸਾਵਸਨ ਅਤੇ ਡਿਊਕ ਪੁਆਇੰਟਵਿਚਕਾਰ ਬੀ.ਸੀ. ਫੈਰੀਜ਼ ਦੀਆਂ ਕਈ ਜਹਾਜ਼ਾਂ ਦੀਆਂ ਯਾਤਰਾਵਾਂ ਵਿਚ ਵੀ ਦੇਰੀ ਹੋਈ।




