19.33C Vancouver
ADS

Dec 18, 2025 6:07 PM - Connect Newsroom - Jasmine Singh

ਐਬਟਸਫੋਰਡ ਵਿੱਚ ਪੁਲਿਸ ਨੇ ਇੱਕ ਸ਼ੱਕੀ ਰਿਹਾਇਸ਼ ਤੋਂ ਪੰਜ ਹੈਂਡਗੰਨ ਸਮੇਤ ਹੋਰ ਸਮਾਨ ਕੀਤਾ ਜ਼ਬਤ

Share On
five-firearms-stolen-bullion-seized-in-abbotsford-break-and-enter-investigation
Items seized by Abbotsford Police during the execution of a search warrant in connection with a Lower Mainland break-and-enter investigation. (Photo: X Abbotsford Police Department))

ਐਬਟਸਫੋਰਡ ਵਿਚ ਪੁਲਿਸ ਨੇ ਜਾਇਦਾਦ ਅਪਰਾਧ ਵਿਰੁੱਧ ਜਾਂਚ ਤਹਿਤ ਇੱਕ ਸ਼ੱਕੀ ਰਿਹਾਇਸ਼ ਤੋਂ ਪੰਜ ਹੈਂਡਗੰਨ ਅਤੇ 30,000 ਡਾਲਰ ਤੋਂ ਵੱਧ ਮੁੱਲ ਦਾ ਸੋਨਾ ਅਤੇ ਚਾਂਦੀ ਬਰਾਮਦ ਕੀਤਾ ਹੈ। ਪੁਲਿਸ ਡਿਪਾਰਟਮੈਂਟ ਨੇ ਵੀਰਵਾਰ ਨੂੰ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਇਹ ਜਾਂਚ ਅਕਤੂਬਰ ਮਹੀਨੇ ਵਿਚ ਇਲਾਕੇ ਵਿਚ ਹੋਈਆਂ ਬ੍ਰੇਕ-ਇਨਸ ਯਾਨੀ ਸੰਨ੍ਹਮਾਰੀ ਦੀਆਂ ਕਈ ਘਟਨਾਵਾਂ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।

ਜਾਂਚ ਦੌਰਾਨ ਪੁਲਿਸ ਨੂੰ ਕੁਝ ਸ਼ੱਕੀ ਵਿਅਕਤੀਆਂ ਬਾਰੇ ਸੁਰਾਗ ਮਿਲੇ, ਜਿਨ੍ਹਾਂ ਦਾ ਸਬੰਧ ਮਰਟਲ ਐਵੇਨਿਊ ਦੇ 27800 ਬਲਾਕ ਵਿਚ ਸਥਿਤ ਇੱਕ ਜਾਣੇ-ਪਛਾਣੇ ਸ਼ੱਕੀ residence ਨਾਲ ਪਾਇਆ ਗਿਆ। 10 ਦਸੰਬਰ ਨੂੰ ਪੁਲਿਸ ਨੇ ਲੋਅਰ ਮੇਨਲੈਂਡ ਡਿਸਟ੍ਰਿਕਟ ਐਮਰਜੈਂਸੀ ਰਿਸਪਾਂਸ ਟੀਮ ਦੀ ਮਦਦ ਨਾਲ ਇਸ ਘਰ ਦੀ ਤਲਾਸ਼ੀ ਲਈ।

ਇਸ ਕਾਰਵਾਈ ਦੌਰਾਨ ਪੁਲਿਸ ਨੂੰ ਪੰਜ ਹੈਂਡਗੰਨ ਤੋਂ ਇਲਾਵਾ ਚੋਰੀ ਕੀਤਾ ਹੋਇਆ ਸਾਮਾਨ ਅਤੇ ਚੱਲ ਰਹੀ ਜਾਂਚ ਨਾਲ ਜੁੜੇ ਹੋਰ ਅਹਿਮ ਸਬੂਤ ਮਿਲੇ ਹਨ। ਹਾਲਾਂਕਿ, ਇਸ ਮਾਮਲੇ ਵਿਚ ਅਜੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਪਰ ਸਾਰਜੈਂਟ ਕੋਰੀ ਜੋਹਾਨਸਨ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜਲਦੀ ਹੀ ਦੋਸ਼ ਤੈਅ ਕੀਤੇ ਜਾਣ ਦੀ ਉਮੀਦ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link