12.47C Vancouver
ADS

Mar 19, 2024 2:27 PM - The Connect News

ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫ਼ੇ ਦੇਣ: ਸੁਖਬੀਰ ਸਿੰਘ ਬਾਦਲ

Share On
five-ministers-contesting-lok-sabha-elections-should-resign-immediately-sukhbir-singh-badal
Shiromani Akali Dal president Sukhbir Singh Badal has demanded the resignation of five ministers of the Aam Aadmi Party government contesting the Lok Sabha elections.(Photo:Facebook/Sukhbir Singh Badal)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਸਰਕਾਰ ਦੇ ਪੰਜ ਮੰਤਰੀਆਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਲੈਕਸ਼ਨ ਦੇ ਢਾਈ ਮਹੀਨਿਆਂ ਤੱਕ ਮੰਤਰੀਆਂ ਦੇ ਦਫਤਰਾਂ ਵਿਚੋਂ ਗੈਰ-ਹਾਜ਼ਰ ਰਹਿਣ ਨਾਲ ਪ੍ਰਸ਼ਾਸਕੀ ਕੰਮ ਰੁਕ ਜਾਣਗੇ।

ਚੋਣਾਂ ਲੜਨ ਵਾਲੇ ਸਾਰੇ ਮੰਤਰੀਆਂ ਕੋਲ ਪ੍ਰਮੁੱਖ ਵਿਭਾਗ ਹਨ, ਇਨ੍ਹਾਂ ਵਿਚ ਖੇਤੀ, ਟਰਾਂਸਪੋਰਟ, ਸਿਹਤ ਆਦਿ ਮੰਤਰਾਲੇ ਸ਼ਾਮਲ ਹਨ। ਬਾਦਲ ਨੇ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਮੰਤਰੀਆਂ ਕੋਲੋਂ ਸਵਾਲ ਪੁੱਛਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਬੀਤੇ ਦੋ ਸਾਲਾਂ ਵਿਚ ਲੋਕ ਭਲਾਈ ਲਈ ਕਿਹੜੇ ਕੰਮ ਕੀਤੇ।

ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਟਿਕਟ ਦਿੱਤੀ ਹੈ।

ਸੁਖਬੀਰ ਬਾਦਲ ਨੇ ਹੋਰ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਇਕੋ ਕੰਮ ਕੀਤਾ ਪੰਜਾਬ ’ਤੇ ਕਰਜ਼ਾ ਚੜ੍ਹਾਉਣ ਦਾ, ਇਕ ਲੱਖ ਕਰੋੜ ਰੁਪਏ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਕੀਤਾ ਅਤੇ ਇਸ ਵਿਚੋਂ ਬਹੁਤਾ ਪੈਸੇ ਆਪ ਨੇ ਹੋਰ ਸੂਬਿਆਂ ਵਿਚ ਪਸਾਰ ਕਰਨ ’ਤੇ ਖਰਚ ਕੀਤਾ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link