14.88C Vancouver
ADS

Oct 24, 2023 6:03 PM - The Canadian Press

ਓਨਟੇਰਿਓ ਦੇ ਸ਼ਹਿਰ ਸੂ ਸੇਂਟ ਮੈਰੀ 'ਚ ਗੋਲੀਬਾਰੀ 'ਚ 3 ਬੱਚਿਆਂ ਸਣੇ 5 ਮੌਤਾਂ

Share On
five-people-including-shooter-dead-after-shootings-in-ontarios-sault-ste-marie
Police say they found three children aged six, seven and twelve dead in that second home and a 45-year-old who was injured with a gunshot wound. (Photo: The Canadian Press)

ਓਨਟੇਰਿਓ ਦੇ ਸ਼ਹਿਰ ਸੂ ਸੇਂਟ ਮੈਰੀ ਦੇ ਦੋ ਘਰਾਂ ਵਿੱਚ ਤਿੰਨ ਬੱਚਿਆਂ ਸਣੇ ਹੋਈਆਂ 5 ਮੌਤਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦੇ ਅਨੁਸਾਰ 911 'ਤੇ ਕਾਲ ਆਉਣ ਤੋਂ ਬਾਅਦ ਸੋਮਵਾਰ ਰਾਤ ਨੂੰ 10:20 ਵਜੇ ਪੁਲਿਸ ਟੈਨਕਰੈਡ ਸਟ੍ਰੀਟ ‘ਤੇ ਸਥਿਤ 200 ਬਲਾਕ ਵਿੱਚ ਪਹੁੰਚੀ ਜਿੱਥੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਜਿਸਨੂੰ ਗੋਲੀ ਮਾਰੀ ਗਈ ਸੀ।

10 ਮਿੰਟ ਬਾਅਦ ਪੁਲਿਸ ਨੇ ਸੈਕੰਡ ਲਾਈਨ ਈਸਟ ‘ਤੇ ਸਥਿਤ ਇੱਕ ਹੋਰ ਘਰ ਵਿੱਚ ਐਮਰਜੈਂਸੀ ਕਾਲ ਨੂੰ ਰਿਸਪਾਂਡ ਕੀਤਾ ਜਿੱਥੋਂ ਉਨ੍ਹਾਂ ਨੂੰ 45 ਸਾਲ ਦਾ ਇੱਕ ਵਿਅਕਤੀ ਮਿਲਿਆ ਜੋ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ ਸੀ।

ਜਦੋਂ ਪੁਲਿਸ ਅਧਿਕਾਰੀ ਘਰ ਦੇ ਅੰਦਰ ਦਾਖਿਲ ਹੋਏ ਤਾਂ 3 ਬੱਚੇ ਮ੍ਰਿਤਕ ਮਿਲੇ।

ਇਨ੍ਹਾਂ ਬੱਚਿਆਂ ਦੀ ਉਮਰ ਛੇ ਸਾਲ, ਸੱਤ ਸਾਲ ਅਤੇ 12 ਸਾਲ ਦੀ ਦੱਸੀ ਜਾ ਰਹੀ ਹੈ ,ਜਿਨ੍ਹਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ।

ਇਸਦੇ ਨਾਲ ਹੀ ਇੱਕ 44 ਸਾਲਾ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਜਿਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

ਪੁਲਿਸ ਨੇ ਕਿਹਾ ਕਿ ਦੋਵੇਂ ਸਥਾਨਾਂ 'ਤੇ ਹੋਈਆਂ ਮੌਤਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਇਹ ਨਜ਼ਦੀਕੀ ਸਾਥੀ ਵੱਲੋਂ ਕੀਤੀ ਹਿੰਸਾ ਦਾ ਨਤੀਜਾ ਹਨ।

ਸੂ ਸੇਂਟ ਮੈਰੀ ਦੇ ਪੁਲਿਸ ਚੀਫ਼ ਹਿਊ ਸਟੀਵਨਸਨ ਨੇ ਕਿਹਾ ਕਿ ਇਹ ਬਹੁਤ ਦਿਲ ਤੋੜ੍ਹ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ।

Latest news

greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link