11.49C Vancouver
ADS

Aug 4, 2021 4:41 PM -

ਕੈਨੇਡਾ ਦੇ ਲੌਂਗ ਟਰਮ ਕੇਰ ਸਿਸਟਮ ਨੂੰ ਦੁਰਸਤ ਕਰਨ ਤੇ ਆ ਸਕਦਾ ਹੈ $13.7 ਬਿਲੀਅਨ ਤਕ ਦਾ ਖਰਚਾ

Share On
fixing-long-term-care-in-canada-could-cost-13-7b-budget-watchdog-estimates
A health care worker leaves after finishing her shift for the day at the Eatonville Care Centre in Toronto on Friday, April 24, 2020. A report published this morning by parliamentary budget officer Yves Giroux estimates ending wait lists, increasing staff pay and benefits, providing more hours of care each day and expanding home care could cost around $13.7 billion. THE CANADIAN PRESS/Nathan Denette

ਕੈਨੇਡਾ ਦੇ ਨੈਸ਼ਨਲ ਬੱਜਟ ਵਾਚਡੋਗ ਦਾ ਕਹਿਣਾ ਹੈ ਕਿ ਕੈਨੇਡਾ ਦੇ ਲੌਂਗ ਟਰਮ ਕੇਅਰ ਸਿਸਟਮ ਨੂੰ ਦਰੁਸਤ ਕਰਨਾ ਬਹੁਤ ਮਹਿੰਗਾ ਪੈ ਸਕਦਾ ਹੈ।

ਅੱਜ ਸਵੇਰੇ ਪਾਰਲੀਮੈਂਟਰੀ ਬਜਟ ਅਫਸਰ ਵੱਲੋਂ ਜਾਰੀ ਕੀਤੀ ਗਈ ਰੀਪੋਰਟ ਵਿੱਚ ਅੰਦਾਜ਼ਾ ਲਗਾਇਆ ਗਿਆ ਹੈ ਕਿ ਵੇਟ ਲਿਸਟ ਨੂੰ ਖਤਮ ਕਰਨ, ਸਟਾਫ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਵਧਾਉਣ, ਰੋਜ਼ਾਨਾ ਕੀਤੀ ਜਾਂਦੀ ਦੇਖ ਰੇਖ ਨੂੰ ਵਧਾਉਣ ਅਤੇ ਹੋਮ ਕੇਅਰ ਵਿੱਚ ਵਿਸਥਾਰ ਕਰਨ ਤੇ ਕੁੱਲ $13.7 ਬਿਲੀਅਨ ਤਕ ਦਾ ਖਰਚਾ ਹੋ ਸਕਦਾ ਹੈ।

ਇਹ ਵਿਸ਼ਲੇਸ਼ਣ ਮਾਰਚ ਵਿੱਚ ਗ੍ਰੀਨ ਪਾਰਟੀ ਦੇ ਐਮ.ਪੀ. ਪੌਲ ਮੈਨਲੀ ਵੱਲੋਂ ਪੇਸ਼ ਕੀਤੇ ਮਤੇ ਤੋਂ ਬਾਅਦ ਕੀਤਾ ਗਿਆ ਸੀ।

ਇਸ ਸਿਸਟਮ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਲੰਬੇ ਸਮੇਂ ਤੋਂ ਕਲਮਬੰਦ ਤਾਂ ਹੋ ਰਹੀਆਂ ਸਨ ਪਰ ਕੋਵਿਡ-19 ਦੇ ਦੌਰ ਵਿੱਚ ਉਸ ਸਮੇਂ ਸਾਹਮਣੇ ਆਈਆਂ ਜਦ ਪਹਿਲੀ ਅਤੇ ਦੂਸਰੀ ਵੇਵ ਦੌਰਾਨ ਇੱਥੇ ਰਹਿੰਦੇ ਲੋਕਾਂ ਦੀ ਵੱਡੀ ਗਿਣਤੀ ਵਿੱਚ ਮੌਤ ਹੋਣ ਲੱਗ ਪਈ।

ਰਾਇਰਸਨ ਨੈਸ਼ਨਲ ਇੰਸਟੀਟਿਊਟ ਔਨ ਏਜਿੰਗ ਦੇ ਮੁਤਾਬਿਕ ਕੋਵਿਡ-19 ਕਰਕੇ ਆਪਣੀ ਜਾਨ ਗਵਾਉਣ ਵਾਲੇ 26,555 ਲੋਕਾਂ ਵਿੱਚੋਂ 57% ਇਹਨਾਂ ਲੌਂਗ ਟਰਮ ਹੋਮਜ਼ ਵਿੱਚ ਰਹਿੰਦੇ ਸਨ।

ਇਸ ਬਹਾਰ ਵਿੱਚ ਆਈ ਤੀਸਰੀ ਵੇਵ ਥੋੜੀ ਘੱਟ ਘਾਤਕ ਰਹੀ ਕਿਉਂਕਿ ਇਹਨਾਂ ਵਿੱਚੋਂ ਬਹੁਤੇ ਲੋਕਾਂ ਦੇ ਵੈਕਸੀਨ ਲੱਗ ਚੁੱਕੀ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link