12.64C Vancouver
ADS

Aug 8, 2024 6:44 PM - The Canadian Press

ਕੈਨੇਡਾ ਦੇ ਕੁਝ ਹਿੱਸਿਆਂ ’ਚ ਭਾਰੀ ਬਾਰਸ਼ ਦੀ ਚਿਤਾਵਨੀ ਕੀਤੀ ਗਈ ਜਾਰੀ

Share On
flash-flooding-risk-in-ontario-quebec-as-remnants-of-tropical-storm-debby-on-the-way
Smith says Montreal receives an average of 94 mm of rain for August, but the city is expected to see 60 to 80 mm of rain on Friday alone.(Photo: The Canadian Press)

ਕੈਨੇਡਾ ਦੇ ਵਾਤਾਵਰਣ ਤੇ ਮੌਸਮ ਤਬਦੀਲੀ ਡਿਪਾਰਟਮੈਂਟ ਨੇ ਓਨਟਾਰੀਓ, ਕਿਊਬੈਕ ਅਤੇ ਅਟਲਾਂਟਿਕ ਕੈਨੇਡਾ ਦੇ ਕੁਝ ਹਿੱਸਿਆਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਹੈ। ਮੌਸਮ ਏਜੰਸੀ ਦੇ ਵਿਗਿਆਨੀ ਨੇ ਵੀਰਵਾਰ ਨੂੰ ਕਿਹਾ ਕਿ ਡੈਬੀ ਤੂਫਾਨ ਜਾਂਦਾ-ਜਾਂਦਾ ਅਮਰੀਕਾ ਤੋਂ ਕੈਨੇਡਾ ਵੱਲ ਵੱਧ ਰਿਹਾ ਹੈ, ਜਿਸ ਨਾਲ ਭਾਰੀ ਬਾਰਸ਼ ਦੇ ਹਾਲਾਤ ਬਣ ਰਹੇ ਹਨ।

ਵਾਤਾਵਰਣ ਕੈਨੇਡਾ ਦੀ ਮੌਸਮ ਵਿਗਿਆਨੀ ਜੈਨੀਫਰ ਸਮਿਥ ਨੇ ਕਿਹਾ ਕਿ ਬਾਰਸ਼ ਅੱਜ ਤੋਂ ਹੀ ਸ਼ੁਰੂ ਹੋ ਸਕਦੀ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਤੂਫਾਨ ਪੂਰਬੀ ਕਿਊਬੈਕ ਅਤੇ ਉੱਤਰ ਪੱਛਮੀ ਨਿਊ ਬਰੰਜ਼ਵਿਕ ਵਿਚ ਦਾਖ਼ਲ ਹੋ ਸਕਦਾ ਹੈ, ਜਿਸ ਨਾਲ ਸੇਂਟ ਲਾਰੈਂਸ ਰਿਵਰ ਵੈਲੀ ਅਤੇ ਕਿਊਬੈਕ ਸਿਟੀ ਵਿਚ ਭਾਰੀ ਬਾਰਸ਼ ਹੋਵੇਗੀ।

ਉਨ੍ਹਾਂ ਕਿਹਾ ਕਿ ਕੁਝ ਖੇਤਰਾਂ ਵਿਚ ਅਚਾਨਕ ਹੜ੍ਹ ਵੀ ਆ ਸਕਦੇ ਹਨ। ਜੈਨੀਫਰ ਸਮਿਥ ਮੁਤਾਬਕ, ਐਤਵਾਰ ਨੂੰ ਤੂਫਾਨ ਕਮਜ਼ੋਰ ਪੈ ਜਾਵੇਗਾ। ਸਮਿਥ ਨੇ ਕਿਹਾ ਕਿ ਓਟਵਾ ਅਤੇ ਮਾਂਟਰੀਅਲ ਵਿਚ ਜ਼ਿਆਦਾਤਰ ਬਾਰਸ਼ ਸ਼ੁੱਕਰਵਾਰ ਸਵੇਰ ਤੋਂ ਸ਼ੁੱਕਰਵਾਰ ਦੇਰ ਰਾਤ ਤੱਕ ਪੈਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਮਾਂਟਰੀਅਲ ਵਿਚ ਆਮ ਤੌਰ ’ਤੇ ਅਗਸਤ ਵਿਚ 94 ਮਿਲੀਮੀਟਰ ਬਾਰਸ਼ ਹੁੰਦੀ ਹੈ ਪਰ ਸ਼ਹਿਰ ਵਿਚ ਇਕੱਲੇ ਸ਼ੁੱਕਰਵਾਰ ਨੂੰ ਹੀ 60 ਤੋਂ 80 ਮਿਲੀਮੀਟਰ ਬਾਰਸ਼ ਪੈਣ ਦੀ ਉਮੀਦ ਹੈ।

Latest news

poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link