9.73C Vancouver
ADS

Jan 27, 2026 6:29 PM - Connect Newsroom - Ramandeep Kaur with files from The Canadian Press

ਸੈਂਟਰਲ ਕੈਨੇਡਾ ਵਿਚ ਬਰਫ਼ਬਾਰੀ ਤੋਂ ਬਾਅਦ ਹਵਾਈ ਸੇਵਾਵਾਂ ਹੌਲੀ-ਹੌਲੀ ਆਮ ਵਾਂਗ ਹੋਣੀਆਂ ਹੋਈਆਂ ਸ਼ੁਰੂt

Share On
flights-resume-across-central-canada-after-historic-snowstorm-disruptions-persist
Snow removal crews work on a runway at Toronto Pearson International Airport following a major winter storm. (Photo: The Canadian Press)

ਸੈਂਟਰਲ ਕੈਨੇਡਾ ਵਿਚ ਰਿਕਾਰਡ ਬਰਫ਼ਬਾਰੀ ਤੋਂ ਬਾਅਦ ਅੱਜ ਹਵਾਈ ਸੇਵਾਵਾਂ ਹੌਲੀ-ਹੌਲੀ ਆਮ ਵਾਂਗ ਹੋਣੀਆਂ ਸ਼ੁਰੂ ਹੋ ਗਈਆਂ ਹਨ। ਏਅਰਪੋਰਟ 'ਤੇ ਬਰਫ਼ ਨੂੰ ਹਟਾਉਣ ਲਈ ਅਮਲਾ ਦਿਨ-ਰਾਤ ਕੰਮ ਕਰ ਰਿਹਾ ਹੈ, ਹਾਲਾਂਕਿ ਹਜ਼ਾਰਾਂ ਯਾਤਰੀਆਂ ਨੂੰ ਅਜੇ ਵੀ ਉਡਾਣਾਂ ਰੱਦ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਹਵਾਬਾਜ਼ੀ ਵਿਸ਼ਲੇਸ਼ਣ ਫਰਮ Cirium ਮੁਤਾਬਕ, ਮੰਗਲਵਾਰ ਸਵੇਰੇ 11:30 ਵਜੇ ਤੱਕ ਟੋਰਾਂਟੋ ਪੀਅਰਸਨ ਏਅਰਪੋਰਟ 'ਤੇ ਲਗਭਗ 11 ਫੀਸਦੀ ਯਾਨੀ 46 ਫਲਾਈਟ ਰੱਦ ਰਹੀਆਂ, ਜੋ ਕਿ ਸੋਮਵਾਰ ਦੇ ਮੁਕਾਬਲੇ ਘੱਟ ਹਨ। ਇਨਵਾਇਰਨਮੈਂਟ ਕੈਨੇਡਾ ਅਨੁਸਾਰ, ਐਤਵਾਰ ਨੂੰ ਪੀਅਰਸਨ ਏਅਰਪੋਰਟ 'ਤੇ 46 ਸੈਂਟੀਮੀਟਰ ਬਰਫ਼ ਦਰਜ ਕੀਤੀ ਗਈ ਸੀ, ਜਿਸ ਨਾਲ ਇਹ ਜਨਵਰੀ 1937 ਤੋਂ ਬਾਅਦ ਸਭ ਤੋਂ ਵੱਧ ਬਰਫ਼ਬਾਰੀ ਵਾਲਾ ਮਹੀਨਾ ਹੈ। ਉਥੇ ਹੀ, ਕਿਊਬੈਕ ਸਿਟੀ ਅਤੇ ਹੈਲੀਫੈਕਸ ਵਿਚ ਅੱਜ ਲਗਭਗ 10 ਫੀਸਦੀ ਉਡਾਣਾਂ ਰੱਦ ਕੀਤੀਆਂ ਗਈਆਂ।

ਨਿਊਫ਼ਾਉਂਡਲੈਂਡ ਦੇ ਸੇਂਟ ਜੌਨਜ਼ ਵਿਚ ਸਵੇਰੇ 22 ਫੀਸਦੀ ਦੇ ਕਰੀਬ ਉਡਾਣਾਂ ਰੱਦ ਹੋਈਆਂ। ਰਿਪੋਰਟਸ ਮੁਤਾਬਕ, ਅਮਰੀਕਾ ਦੇ ਡੈਲਸ, ਬੋਸਟਨ, ਨਿਊਯਾਰਕ ਅਤੇ ਵਾਸ਼ਿੰਗਟਨ ਡੀ.ਸੀ. ਜਾਣ ਜਾਂ ਉੱਥੋਂ ਆਉਣ ਵਾਲੇ ਕੈਨੇਡੀਅਨਜ਼ ਨੂੰ ਸਭ ਤੋਂ ਵੱਧ ਦਿੱਕਤਾਂ ਆ ਰਹੀਆਂ ਹਨ ਕਿਉਂਕਿ ਉੱਥੋਂ ਦੇ ਹਵਾਈ ਅੱਡਿਆਂ 'ਤੇ 35 ਤੋਂ 40 ਫੀਸਦੀ ਉਡਾਣਾਂ ਰੱਦ ਜਾਂ ਦੇਰੀ ਨਾਲ ਚੱਲ ਰਹੀਆਂ ਹਨ।

Latest news

former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
anand-says-canada-balancing-india-trade-ties-with-domestic-security-rule-of-law-concerns
Punjabi

ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ ਘਰੇਲੂ ਸੁਰੱਖਿਆ ਤੇ ਕਾਨੂੰਨ ਵੀ ਜ਼ਰੂਰੀ: ਅਨੀਤਾ ਆਨੰਦ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ-ਨਾਲ ਘਰੇਲੂ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਅਤੇ ਰੂਲ ਔਫ ਲਾਅ ਦੇ ਸਨਮਾਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਔਟਵਾ ਵਿਚ ਇੱਕ ਈਵੈਂਟ ਵਿਚ ਸ਼ਾਮਲ ਹੋਣ ਮੌਕੇ ਇਹ ਟਿੱਪਣੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link