15.44C Vancouver
ADS

Jun 7, 2022 8:28 PM - The Canadian Press

ਉੱਤਰਪੱਛਮੀ ਤੇ ਉੱਤਰਪੂਰਬੀ ਬੀ.ਸੀ. 'ਚ ਹੁਣ ਵੀ ਦਰਿਆਵਾਂ 'ਚ ਹੜ੍ਹਾਂ ਦਾ ਖਤਰਾ ਜਾਰੀ; ਦੱਖਣੀ ਬੀ.ਸੀ. 'ਚ ਐਡਵਾਈਜ਼ਰੀਸ ਹਟਾਈਆਂ

Share On
flood-watches-remain-in-effect-in-some-river-systems-in-northwestern-and-northeastern-b-c
The River Forecast Centre has lifted high streamflow advisories across southern BC as the risk of spring flooding drops, but it is maintaining flood watches for several river systems in northwestern and northeastern BC. (Photo - Nathan Cullen/Twitter)

ਦੱਖਣੀ ਬੀ.ਸੀ. 'ਚ ਰਿਵਰ ਫੋਰਕਾਸਟ ਸੈਂਟਰ ਵੱਲੋਂ ਹਾਈ ਸਟਰੀਮਫਲੋ ਐਡਵਾਈਜਰੀਸ ਨੂੰ ਹਟਾ ਦਿੱਤਾ ਗਿਆ ਹੈ।

ਸੂਬੇ 'ਚ ਕਈ ਇਲਾਕਿਆਂ 'ਚ ਹੜ੍ਹਾਂ ਦੇ ਖਤਰੇ 'ਚ ਗਿਰਾਵਟ ਹੋਈ ਦੱਸੀ ਗਈ ਹੈ।

ਹਾਲਾਂਕਿ ਉੱਤਰਪੱਛਮੀ ਅਤੇ ਉੱਤਰਪੂਰਬੀ ਇਲਾਕੇ 'ਚ ਕਈ ਦਰਿਆਵਾਂ 'ਚ ਹੜ੍ਹਾਂ ਦੇ ਖਤਰੇ ਲਈ ਧਿਆਨ ਰੱਖਣ ਦੀ ਸਲਾਹ ਜਾਰੀ ਰੱਖੀ ਗਈ ਹੈ।

ਬੈਲਾ ਕੂਲਾ ਦੇ ਪੂਰਬ ਵਾਲੇ ਪਾਸੇ ਡੀਨ ਰਿਵਰ ਦੇ ਲਈ ਹੜ੍ਹਾਂ ਦਾ ਧਿਆਨ ਰੱਖਣ ਦੀ ਸਲਾਹ ਜਾਰੀ ਹੈ।

ਟੈਰੇਸ ਦੇ ਕੋਲ ਸਕੀਨਾ ਦਰਿਆ ਅਤੇ ਸਮਿਦਰਸ ਦੇ ਕੋਲ ਬਲਕਲੀ ਦਰਿਆ 'ਚ ਵੀ ਪਾਣੀ ਦੇ ਪੱਧਰ ਦਾ ਧਿਆਨ ਰੱਖਿਆ ਜਾ ਰਿਹਾ ਹੈ।

ਟੈਰੇਸ ਦੇ ਇਲਾਕੇ 'ਚ ਰੀਜਨਲ ਡਿਸਟ੍ਰਿਕਟ ਆਫ ਕੀਟਿਮੈਟ ਸਟੀਕਾਈਨ ਵੱਲੋਂ ਐਤਵਾਰ ਤੋਂ ਜਾਰੀ ਇਵੈਕੂਏਸ਼ਨ ਆਰਡਰਸ 'ਚ ਅਪਡੇਟ ਕੀਤੀ ਜਾ ਸਕਦੀ ਹੈ।

ਓਲਡ ਰੈਮੋ, ਨਿਊ ਰੈਮੋ ਅਤੇ ਅਸਕ ਦੇ ਇਲਾਕੇ 'ਚ 20 ਇਮਾਰਤਾਂ ਹੜ੍ਹ ਗਈਆਂ ਹਨ।

ਹਾਲਾਂਕਿ ਇਨ੍ਹਾਂ ਇਲਾਕਿਆਂ 'ਚ ਸਥਿਤੀ 'ਚ ਸੁਧਾਰ ਹੁੰਦਾ ਦੱਸਿਆ ਗਿਆ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link