11.01C Vancouver
ADS

Sep 25, 2024 2:57 PM - Connect Newsroom

ਕਰਮਚਾਰੀਆਂ ਦੀ ਹੜਤਾਲ ਕਾਰਨ ਫ਼ੂਡ ਸਪਲਾਈ ਸਬੰਧੀ ਵਧੀਆਂ ਚਿੰਤਾਵਾਂ

Share On
food-supply-concerns-increased-due-to-workers-strike
Association says the employers the strike is happening during the fall wheat harvest after many months of negotiations.

ਮੈਟਰੋ ਵੈਨਕੂਵਰ ਦੇ ਅਨਾਜ ਕਰਮਚਾਰੀਆਂ ਦੀ ਹੜਤਾਲ ਨੇ ਭੋਜਨ ਸਪਲਾਈ ਬਾਰੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਅਸਲ ਵਿਚ ਇਹ ਹੜਤਾਲ ਆਰਥਿਕਤਾ ਅਤੇ ਭੋਜਨ ਸਪਲਾਈ ਲਈ ਇੱਕ ਵੱਡਾ ਝਟਕਾ ਹੋ ਸਕਦੀ ਹੈ ਕਿਉਂਕਿ ਸਾਰੇ ਕੈਨੇਡਾ ਦਾ ਅੱਧੇ ਤੋਂ ਵੱਧ ਅਨਾਜ ਮੈਟਰੋ ਵੈਨਕੂਵਰ ਦੇ ਇਨ੍ਹਾਂ ਟਰਮਿਨਲਾਂ ਵਿਚੋਂ ਹੋ ਕੇ ਗੁਜ਼ਰਦਾ ਹੈ।

ਮੈਟਰੋ ਵੈਨਕੂਵਰ ਅਨਾਜ ਟਰਮੀਨਲ ਨਾਲ ਜੁੜੀ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਬੰਦਰਗਾਹਾਂ 'ਤੇ ਅਨਾਜ ਕਰਮਚਾਰੀ ਯੂਨੀਅਨ ਨੇ ਹੜਤਾਲ ਲਈ ਸਹੀ ਸਮੇਂ ਦਾ ਇੰਤਜ਼ਾਰ ਕੀਤਾ ਹੈ ਜਦ ਉਨ੍ਹਾਂ ਨੂੰ ਇਸ ਦਾ ਸਭ ਤੋਂ ਵੱਧ ਫਾਇਦਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਈ ਮਹੀਨਿਆਂ ਦੀ ਗੱਲਬਾਤ ਤੋਂ ਬਾਅਦ ਕਣਕ ਦੀ ਵਾਢੀ ਦੌਰਾਨ ਹੜਤਾਲ ਹੋ ਰਹੀ ਹੈ।

ਦੂਜੇ ਪਾਸੇ ਗੁਏਲਫ ਯੂਨੀਵਰਸਿਟੀ ਦੇ ਇਕ ਭੋਜਨ ਅਰਥ ਸ਼ਾਸਤਰੀ ਪ੍ਰੋਫੈਸਰ ਮਾਈਕਲ ਵਾਨ ਮੈਸੋ ਦਾ ਕਹਿਣਾ ਹੈ ਕਿ ਮੈਟਰੋ ਵੈਨਕੂਵਰ ਵਿਚ ਅਨਾਜ ਕਰਮਚਾਰੀ ਯੂਨੀਅਨ ਨੇ ਕਣਕ ਦੀ ਕਟਾਈ ਦੌਰਾਨ ਹੜਤਾਲ ਕਰਨ ਲਈ ਰਣਨੀਤਕ ਤੌਰ 'ਤੇ ਸਮਾਰਟ ਸਮਾਂ ਚੁਣਿਆ।

ਮੈਸੋ ਦਾ ਕਹਿਣਾ ਹੈ ਕਿ ਕਿਸਾਨਾਂ ਕੋਲ ਇਸ ਸਮੇਂ ਬਹੁਤ ਸਾਰੀ ਕਣਕ ਹੈ ਜਿਸ ਨੂੰ ਨਿਰਯਾਤ ਲਈ ਟਰਮੀਨਲਾਂ 'ਤੇ ਜਾਣ ਦੀ ਜ਼ਰੂਰਤ ਹੈ, ਜਿਸ ਨਾਲ ਸੌਦੇਬਾਜ਼ੀ ਦੀ ਮੇਜ਼ 'ਤੇ ਲਾਭ ਲੈਣ ਲਈ ਯੂਨੀਅਨ ਦਾ ਸਮਾਂ ਮਹੱਤਵਪੂਰਨ ਬਣ ਗਿਆ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link