17.87C Vancouver
ADS

May 28, 2020 1:50 AM -

ਲਗਾਤਾਰ ਦੂਜੇ ਦਿਨ ਕੈਨੇਡਾ 'ਚ ਕੋਵਿਡ-19 ਦੇ 1,000 ਤੋਂ ਘੱਟ ਮਾਮਲੇ ਹੋਏ ਰਿਪੋਰਟ

Share On
for-second-day-canada-reports-less-than-1-000-covid-19-cases
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 87,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 87,519 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 6,765 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਿਸ਼ਵ 'ਚ 13ਵੇਂ ਨੰਬਰ 'ਤੇ ਬਣਿਆ ਹੋਇਆ ਹੈ। ਅੱਜ ਕੈਨੇਡਾ 'ਚ ਕੋਵਿਡ-19 ਦੇ 871 ਮਾਮਲੇ ਅਤੇ ਵਾਇਰਸ ਸੰਬੰਧੀ ਮੌਤਾਂ ਦੇ 125 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਵਾਇਰਸ ਸੰਬੰਧੀ ਮਾਮਲਿਆਂ ਦਾ ਅੰਕੜਾ ਲਗਾਤਾਰ ਦੂਜੇ ਦਿਨ 1,000 ਤੋਂ ਘੱਟ ਰਿਹਾ ਹੈ।


ਬੀ.ਸੀ. 'ਚ ਕੋਵਿਡ-19 ਦੇ 9 ਮਾਮਲੇ ਹੋਏ ਰਿਪੋਰਟ

ਬ੍ਰਿਟਿਸ਼ ਕੋਲੰਬੀਆ 'ਚ ਪੀੜਤਾਂ ਦੀ ਗਿਣਤੀ 2,550 ਹੋ ਚੁੱਕੀ ਹੈ। ਇੱਕ ਵਾਇਰਸ ਪੀੜਤ ਨੇ ਦਮ ਤੋੜ ਦਿੱਤਾ ਹੈ। ਬੀ.ਸੀ. 'ਚ ਇਸ ਵਾਇਰਸ ਕਾਰਨ 162 ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਸੂਬੇ ਵਿੱਚ ਵਾਇਰਸ ਸੰਬੰਧੀ 244 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,144 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ 32 ਹੋਰ ਵਾਇਰਸ ਪੀੜਤਾਂ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 26,483 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਇਸ ਵਾਇਰਸ ਸੰਬੰਧੀ 292 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 32 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਸੂਬੇ ਦੇ 2,155 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਚੀਫ ਮੈਡੀਕਲ ਅਫਸਰ, ਡਾ. ਡੇਵਿਡ ਵਿਲੀਅਮਸ ਅਤੇ ਐਸੋਸੀਏਟ ਚੀਫ ਮੈਡੀਕਲ ਅਫ਼ਸਰ, ਡਾ. ਬਾਰਬਰਾ ਯਾਫੇ ਨੇ ਇਹ ਜਾਣਕਾਰੀਆਂ ਅੱਜ ਦੀ ਪ੍ਰੈਸ ਬ੍ਰੀਫਿੰਗ 'ਚ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਸੂਬੇ 'ਚ ਵਾਇਰਸ ਸੰਬੰਧੀ ਮਾਮਲੇ ਲਗਾਤਾਰ ਦੋ ਦਿਨ ਤੱਕ ਘੱਟ ਗਿਣਤੀ ਤੱਕ ਸੀਮਤ ਰਹੇ ਹਨ, ਅਤੇ ਉਨ੍ਹਾਂ ਆਸ ਜ਼ਾਹਿਰ ਕੀਤੀ ਕਿ ਬੀਤੇ ਹਫ਼ਤੇ ਦੀ ਤਰ੍ਹਾਂ ਇਹ ਮਾਮਲੇ ਫਿਰ ਤੋਂ ਵੱਡੀ ਛਾਲ ਨਾ ਮਾਰਨ ਅਤੇ ਇਸ ਤੋਂ ਹੇਠਾਂ ਆਉਂਦੇ ਰਹਿਣ।


ਕਿਊਬੈਕ 'ਚ ਵਾਇਰਸ ਪੀੜਤਾਂ ਦਾ ਅੰਕੜਾ 49,000 ਦੇ ਪਾਰ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 49,139 ਤੱਕ ਪਹੁੰਚ ਗਈ ਹੈ। ਸੂਬੇ 'ਚ 89 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,228 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ 541 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਯਾਦ ਰਹੇ ਕਿਊਬੈਕ, ਕੈਨੇਡਾ ਦਾ ਇਕੱਲਾ ਸੂਬਾ ਹੈ, ਜਿੱਥੇ ਕੋਵਿਡ-19 ਕਾਰਨ 50,000 ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ। ਕਿਊਬੈਕ 'ਚ ਵਾਇਰਸ ਤੋਂ ਰਿਕਵਰ ਕਰਨ ਵਾਲਿਆਂ ਦੀ ਗਿਣਤੀ 15,000 ਤੋਂ ਵਧੇਰੇ ਦੱਸੀ ਜਾ ਰਹੀ ਹੈ।


ਐਲਬਰਟਾ 'ਚ ਕੋਵਿਡ-19 ਵਿਚਾਲੇ ਐਨ.ਐਚ.ਐਲ. ਬਾਰੇ ਹੋ ਰਿਹਾ ਵਿਚਾਰ

ਐਲਬਰਟਾ ਦੇ ਵਿੱਚ ਕੋਵਿਡ-19 ਦੇ 25 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 6,926 ਤੱਕ ਪਹੁੰਚ ਗਈ ਹੈ। ਸੂਬੇ ਦੀ ਚੀਫ ਮੈਡੀਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਇਹ ਜਾਣਕਾਰੀਆਂ ਮੀਡੀਆ ਸਾਹਮਣੇ ਰੱਖੀਆਂ। ਉਨ੍ਹਾਂ ਦੱਸਿਆ ਕਿ ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ, 141 ਹੋ ਚੁੱਕੀ ਹੈ। ਡਾ. ਹਿੰਸ਼ਾ ਨੇ ਜਾਣਕਾਰੀ ਦਿੱਤੀ ਕਿ ਸੂਬੇ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ ਕਿ ਨਿਯਮਾਂ ਵਿੱਚ ਕੁਝ ਤਬਦੀਲੀ ਕਰਦੇ ਹੋਏ ਐਨ.ਐਚ.ਐਲ. ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਸੰਬੰਧੀ, ਕੁਝ ਫੈਸਲਾ ਕੀਤਾ ਜਾ ਸਕੇ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇਕਰ ਕੋਈ ਬਦਲਾਅ ਕੀਤੇ ਜਾਂਦੇ ਹਨ, ਤਾਂ ਇਹ ਫੈਡਰਲ ਅਤੇ ਸੂਬਾ ਸਰਕਾਰ ਦੀਆਂ ਯਾਤਰਾ ਸੰਬੰਧੀ ਪਬੰਦੀਆਂ ਅਤੇ ਕੁਆਰੰਟੀਨ ਸੰਬੰਧੀ ਪਬੰਦੀਆਂ ਦਾ ਧਿਆਨ ਰੱਖ ਕੇ ਕੀਤੇ ਜਾਣਗੇ।


ਬਾਕੀ ਸੂਬਿਆਂ ਦਾ ਹਾਲ

ਸਸਕੈਚਵਿਨ ਵਿੱਚ 637, ਮੈਨੀਟੋਬਾ 'ਚ 292, ਨਿਊ ਬਰੰਸਵਿਕ 'ਚ 123, ਨੋਵਾ ਸਕੌਸ਼ੀਆ 'ਚ 1,023, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 260 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 6,639 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 45,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link