15.52C Vancouver
ADS

Nov 6, 2020 1:44 AM -

ਬੀ.ਸੀ. 'ਚ ਪਹਿਲੀ ਵਾਰ ਇੱਕੋ ਦਿਨ 'ਚ ਕੋਵਿਡ-19 ਦੇ 400 ਤੋਂ ਵੱਧ ਮਾਮਲੇ ਹੋਏ ਰਿਪੋਰਟ

Share On
for-the-first-time-b-c-reports-more-than-400-covid-19-cases-in-a-single-day
(File) -British Columbia's provincial health officer, Dr. Bonnie Henry giving her views during a press conference. - B.C. government

ਬੀ.ਸੀ. 'ਚ ਪੈਂਡੇਮਿਕ ਦੀ ਸ਼ੁਰੂਆਤ ਤੋਂ ਪਹਿਲੀ ਵਾਰ ਕੋਵਿਡ-19 ਦੇ ਇੱਕੋ ਦਿਨ ਦੇ ਮਾਮਲੇ 400 ਦਾ ਅੰਕੜਾ ਪਾਰ ਕਰ ਗਏ ਹਨ।

ਅੱਜ ਬੀ.ਸੀ. 'ਚ 425 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ, ਜੋ ਕਿ ਰਾਹਤ ਦੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 16,560 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 273 ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 3,389 ਤੱਕ ਪਹੁੰਚ ਗਏ ਹਨ। ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 97 ਤੱਕ ਪਹੁੰਚ ਗਈ ਹੈ ਤੇ ਇਸ 'ਚ 24 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਡਾ. ਬੌਨੀ ਹੈਨਰੀ ਨੇ ਅੱਜ ਸੂਬਾ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਇਸ ਵਾਇਰਸ 'ਤੇ ਕਾਬੂ ਪਾਉਣ 'ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸੋਸ਼ਲ ਇਕੱਠਾਂ ਨੂੰ ਘਟਾ ਕੇ, ਲਗਾਤਾਰ ਹੱਥ ਧੋ ਕੇ, ਫਿਜ਼ੀਕਲ ਡਿਸਟੈਨਸਿੰਗ ਦਾ ਧਿਆਨ ਕਰ ਕੇ, ਅਤੇ ਛੋਟੇ ਜਾਂ ਵੱਡੇ ਧਿਆਨ ਰੱਖ ਕੇ ਇਸ ਵਾਇਰਸ ਦੇ ਫੈਲਣ 'ਤੇ ਕਾਬੂ ਪਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ 'ਤੇ ਕਾਬੂ ਰੱਖਣ ਨਾਲ ਇਲਾਕੇ ਦੇ ਸਕੂਲ ਅਤੇ ਕਮਿਊਨਿਟੀ ਨੂੰ ਖੁੱਲ੍ਹਾ ਰੱਖਿਆ ਜਾ ਸਕੇਗਾ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link