12.6C Vancouver
ADS

May 6, 2020 9:44 PM -

ਹੈਲੀਕਾਪਟਰ ਕ੍ਰੈਸ਼ 'ਚ ਜਾਨ ਗਵਾਉਣ ਵਾਲੇ ਕਨੇਡੀਅਨ ਸਰਵਿਸ ਮੈਂਬਰਾਂ ਦੇ ਸਨਮਾਨ 'ਚ ਭਾਵੁਕ ਰੀਪੈਟਰੀਏਸ਼ਨ ਸੈਰੇਮਨੀ

Share On
forces-members-killed-in-canadas-worst-military-tragedy-in-more-than-a-decade-honoured-in-emotional-repatriation-ceremony
Canadian Armed Forces members (clockwise from top left) Sub-Lt. Abbigail Cowbrough, Capt. Brenden MacDonald, Capt. Kevin Hagen, Capt. Maxime Miron-Morin, Master Cpl. Matthew Cousins and Sub-Lt. Matthew Pyke are shown in a Department of National Defence handout photos. All were aboard a Cyclone helicopter which crashed into the Ionian Sea off the coast of Greece on April 29. THE CANADIAN PRESS/HO-Department of National Defence MANDATORY CREDIT

ਔਂਟੈਰੀਓ 'ਚ ਕਨੇਡੀਅਨ ਫੋਰਸਿਜ਼ ਬੇਸ ਟ੍ਰੈਂਟਨ 'ਚ ਨੇਟੋ ਹੈਲੀਕਾਪਟਰ ਕਰੈਸ਼ ਦੇ ਪੀੜਤ 6 ਕਨੇਡੀਅਨ ਸਰਵਿਸ ਮੈਂਬਰਾਂ ਦੇ ਸਨਮਾਨ 'ਚ ਰੀਪੈਟਰੀਏਸ਼ਨ ਸਮਾਗਮ ਰੱਖਿਆ ਗਿਆ।

ਸਥਾਨਕ ਸਮੇਂ ਅਨੁਸਾਰ ਦੁਪਹਿਰ 2.15 ਵਜੇ ਇਸ ਰੀਪੈਟਰੀਏਸ਼ਨ ਸਮਾਗਮ ਦੀ ਸ਼ੁਰੂਆਤ ਹੋਈ।

ਸਭ ਤੋਂ ਪਹਿਲਾਂ ਸਬ ਲੈਫਟੀਨੈਂਟ ਐਬੀਗੇਲ ਕਾਬਰੋ ਦੇ ਮ੍ਰਿਤਕ ਸ਼ਰੀਰ ਨੂੰ ਕੌਫਿਨ 'ਚ ਲਿਆਂਦਾ ਗਿਆ।

23 ਸਾਲਾ ਸਬ ਲੈਫਟੀਨੈਂਟ ਇਸ ਹਾਦਸੇ ਦਾ ਸ਼ਿਕਾਰ ਹੋਈ ਇਕੱਲੀ ਅਜੇਹੀ ਮੈਂਬਰ ਸੀ, ਜਿਸਦੀ ਮ੍ਰਿਤਕ ਦੇਹ ਮਿਲ ਸਕੀ।

ਬਾਕੀ ਦੇ 5 ਮੈਂਬਰਾਂ ਦੇ ਮ੍ਰਿਤ ਸ਼ਰੀਰ ਨਹੀਂ ਮਿਲੇ ਸਨ ਅਤੇ ਉਨ੍ਹਾਂ ਦੇ ਸਰਵਿਸ ਹੈਡਰੈਸ ਨੂੰ ਨਿਸ਼ਾਨੀ ਵਜੋਂ ਲਿਆਂਦਾ ਗਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸੁਪੁਰਦ ਕੀਤਾ ਗਿਆ।

ਗ੍ਰੀਸ ਦੇ ਸਮੁੰਦਰੀ ਤਟਾਂ ਕੋਲ ਈਓਨੀਅਨ ਸਮੁੰਦਰ 'ਚ ਕਨੇਡੀਅਨ ਨੇਟੋ ਹੈਲੀਕੌਪਟਰ ਕ੍ਰੈਸ਼ ਹੋ ਗਿਆ ਸੀ।

ਇਸਤੇ ਸਵਾਰ 6 ਸਰਵਿਸ ਮੈਂਬਰਾਂ ਦੀ ਜਾਨ ਚਲੀ ਗਈ ਸੀ।

ਇਸ ਸੈਰੇਮਨੀ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਗਵਰਨਰ ਜਨਰਲ ਜੂਲੀ ਪਾਏਟ, ਰੱਖਿਆ ਮੰਤਰੀ ਹਰਜੀਤ ਸੱਜਣ ਵੀ ਮੌਜੂਦ ਰਹੇ।

ਪੀੜਤ ਸਰਵਿਸ ਮੈਂਬਰਾਂ ਦੇ ਕਈ ਪਰਿਵਾਰਿਕ ਮੈਂਬਰ ਵੀ ਇਸ ਸੈਰੇਮਨੀ ਦਾ ਹਿੱਸਾ ਬਣੇ।

ਇਸ ਦੌਰਾਨ ਉਨ੍ਹਾਂ ਭਾਵੁਕ ਪਰਿਵਾਰਿਕ ਮੈਂਬਰਾਂ ਦੇ ਅੱਥਰੂ ਰੋਕੇ ਨਹੀਂ ਰੁਕ ਰਹੇ ਸਨ।

ਜਾਨ ਗਵਾਉਣ ਵਾਲੇ ਸਰਵਿਸ ਮੈਂਬਰਾਂ 'ਚ ਕੈਪਟਨ ਕੇਵਿਨ ਹੈਗਨ, ਕੈਪਟਨ ਬ੍ਰੈਂਡਨ ਈਅਨ ਮੈਕਡੌਨਲਡ, ਕੈਪਟਨ ਮੈਕਸਿਮ ਮੈਰੀਨ-ਮੌਰੀਨ, ਸਬ ਲੈਫਟੀਨੈਂਟ ਮੈਥਿਊ ਪਾਈਕ ਅਤੇ ਮਾਸਟਰ ਕੌਰਪੋਰਲ ਮੈਥਿਊ ਕਜ਼ਨਸ ਸ਼ਾਮਿਲ ਸਨ।

ਹੈਲੀਕਾਪਟਰ ਨਾਲ ਵਾਪਰੀ ਘਟਨਾ ਤੋਂ ਬਾਅਦ ਭਾਲ ਅਤੇ ਬਚਾਅ ਅਭਿਆਨ ਆਰੰਭ ਦਿੱਤੇ ਗਏ ਸਨ, ਪਰ ਕੋਈ ਵੀ ਸਰਵਿਸ ਮੈਂਬਰ ਜੀਵਤ ਨਹੀਂ ਮਿਲਿਆ ਸੀ।


Latest news

surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link