12.04C Vancouver
ADS

Apr 30, 2021 7:24 PM -

ਫੋਰਡ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਆਉਣ 'ਤੇ ਪਬੰਦੀ ਲਗਾਉਣ ਦੀ ਰੱਖੀ ਹੈ ਮੰਗ: ਪ੍ਰਧਾਨ ਮੰਤਰੀ ਟਰੂਡੋ

Share On
ford-has-asked-to-suspend-arrival-of-international-students-pm-trudeau
Prime Minister Justin Trudeau responds to a question during Question Period in the House of Commons, Wednesday April 28, 2021 in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਔਂਟੈਰੀਓ ਦੀ ਉਸ ਮੰਗ 'ਤੇ ਗੌਰ ਕਰੇਗੀ ਕਿ ਸੂਬੇ 'ਚ ਪਹੁੰਚ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਆਉਣ 'ਤੇ ਪਬੰਦੀ ਲਗਾਈ ਜਾਵੇ।

ਉਨ੍ਹਾਂ ਕਿਹਾ ਕਿ ਫੈਡਰਲ ਸਰਕਾਰ ਦਾ ਫਿਲਹਾਲ ਅਜਿਹਾ ਕੋਈ ਫੈਸਲਾ ਲੈਣ ਦਾ ਵਿਚਾਰ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਔਂਟੈਰੀਓ ਦੇ ਨਾਲ ਮਿਲ ਕੇ ਇਸ 'ਤੇ ਵਿਚਾਰ ਕੀਤਾ ਜਾਵੇਗਾ।

ਟਰੂਡੋ ਨੇ ਦੱਸਿਆ ਕਿ ਸੂਬੇ ਦੇ ਪ੍ਰੀਮਿਅਰ ਡਗ ਫੋਰਡ ਨੇ ਇਹ ਮੰਗ ਬੀਤੀ ਰਾਤ ਦੀ 'ਫਰਸਟ ਮਿਨਿਸਟਰ ਬੈਠਕ' ਵਿੱਚ ਰੱਖੀ ਸੀ।

ਔਂਟੈਰੀਓ ਨੇ ਫੈਡਰਲ ਸਰਕਾਰ ਨੂੰ ਇਹ ਵੀ ਮੰਗ ਕੀਤੀ ਹੈ ਕਿ ਜ਼ਮੀਨੀ ਯਾਤਰਾ ਸੰਬੰਧੀ ਬਾਰਡਰਾਂ ਨੂੰ ਟੱਪਣ ਵਾਲਿਆਂ 'ਤੇ ਵੀ 3 ਦਿਨ ਦੇ ਹੋਟਲ ਕੁਆਰੰਟੀਨ ਦੇ ਐਕਟ ਲਾਗੂ ਕੀਤੇ ਜਾਣ।

ਹਾਲਾਂਕਿ ਟਰੂਡੋ ਦਾ ਕਹਿਣਾ ਹੈ ਕਿ ਬਾਰਡਰਾਂ 'ਤੇ ਪਹਿਲਾਂ ਹੀ ਸਖਤ ਨਿਰਦੇਸ਼ਾਂ ਦੇ ਪਾਲਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ 'ਲੈਂਡ ਕ੍ਰੌਸਿੰਗ' 'ਤੇ ਪਹੁੰਚ ਕਰਨ ਵਾਲਿਆਂ ਨੂੰ ਆਪਣੇ 72 ਘੰਟੇ ਵਿਚਾਲੇ ਦੇ ਨੈਗੇਟਿਵ ਕੋਵਿਡ-19 ਨਤੀਜੇ ਵਿਖਾਉਣੇ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 2 ਹਫ਼ਤੇ ਲਈ ਕੁਆਰੰਟੀਨ ਕਰਨਾ ਵੀ ਜ਼ਰੂਰੀ ਹੈ।

Latest news

belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link