11.71C Vancouver
ADS

Jul 16, 2021 8:45 PM -

ਫੋਰਡ ਕੰਪਨੀ ਨੇ ਐਕਸਪਲੋਰਰ, ਐਫ-350 ਅਤੇ ਲਿੰਕਨ ਏਵੀਏਟਰ ਗੱਡੀਆਂ ਕੀਤੀਆਂ ਰੀਕਾਲ; ਕੈਨੇਡਾ 'ਚ 42,000 ਵਾਹਨ ਹੋਣਗੇ ਪ੍ਰਭਾਵਿਤ

Share On
ford-issues-three-safety-recalls-affecting-42-000-canadian-vehicles
Ford Motor Co. has issued three safety recalls affecting 850,000 vehicles in North America, including nearly 42,000 in Canada. (Photo - Ford Motor company/Twitter)

ਫੋਰਡ ਮੋਟਰ ਕੰਪਨੀ ਵੱਲੋਂ 3 ਸੇਫਟੀ ਰੀਕਾਲਸ ਜਾਰੀ ਕੀਤੀਆਂ ਹਨ ਜਿਸ ਨਾਲ ਨੌਰਥ ਅਮਰੀਕਾ ਦੇ ਕਰੀਬ 850,000 ਵਾਹਨ ਪ੍ਰਭਾਵਿਤ ਹੋਏ ਹਨ।

ਇਸ 'ਚ ਕੈਨੇਡਾ ਦੇ ਕਰੀਬ 42,000 ਵਾਹਨ ਸ਼ਾਮਿਲ ਹਨ।

ਇਸ 'ਚ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੀਆਂ ਗੱਡੀਆਂ ਫੋਰਡ ਐਕਸਪਲੋਰਰ ਹਨ।

ਨੌਰਥ ਅਮਰੀਕਾ ਦੀਆਂ ਕੁੱਲ 775,000 ਦੇ ਕਰੀਬ ਐਕਸਪਲੋਰਰ ਗੱਡੀਆਂ ਰੀਕਾਲ ਨਾਲ ਪ੍ਰਭਾਵਿਤ ਹੋ ਰਹੀਆਂ ਹਨ।

ਇਸ 'ਚ ਕੈਨੇਡਾ ਦੀਆਂ 33,000 ਦੇ ਕਰੀਬ ਐਕਸਪਲੋਰਰ ਗੱਡੀਆਂ ਸ਼ਾਮਿਲ ਹਨ।

ਇਸ 'ਚ 2013 ਤੋਂ 2017 ਦੇ ਮਾਡਲ ਦੀਆਂ ਗੱਡੀਆਂ ਸ਼ਾਮਿਲ ਹਨ।

ਜਾਣਕਾਰੀ ਦਿੱਤੀ ਗਈ ਹੈ ਕਿ ਐਸ.ਯੂ.ਵੀ. ਗੱਡੀਆਂ 'ਚ 'ਸੀਜ਼ਡ ਕਰਾਸ-ਐਕਸਿਸ ਬਾਲ ਜਾਇੰਟ' ਦੀ ਪ੍ਰੇਸ਼ਾਨੀ ਆ ਸਕਦੀ ਹੈ।

ਇਸ ਦੇ ਨਾਲ ਸਟੇਅਰਿੰਗ ਕੰਟਰੋਲ 'ਤੇ ਅਸਰ ਪੈ ਸਕਦਾ ਹੈ ਜੋ ਕਿ ਕਰੈਸ਼ ਦਾ ਕਾਰਨ ਬਣ ਸਕਦਾ ਹੈ।

ਇਸ ਤੋਂ ਇਲਾਵਾ ਐਫ-350 ਸੁਪਰ ਡਿਊਟੀ ਵਾਹਨ ਸੰਬੰਧੀ ਵੀ ਰੀਕਾਲ ਕੀਤੀ ਗਈ ਹੈ ਜਿਸ ਤੋਂ ਕੈਨੇਡਾ ਦੇ 2020 ਅਤੇ 2021 ਮਾਡਲ ਦੇ 7,300 ਵਾਹਨ ਪ੍ਰਭਾਵਿਤ ਹੋਣਗੇ।

ਇਸ ਤੋਂ ਇਲਾਵਾ 2020 ਅਤੇ 2021 ਮਾਡਲ ਦੀਆਂ ਲਿੰਕਨ ਐਵੀਏਟਰ ਗੱਡੀਆਂ ਦੀ ਰੀਕਾਲ ਕੀਤੀ ਗਈ ਹੈ ਜਿਸ ਨਾਲ ਕੈਨੇਡਾ 'ਚ 2,600 ਦੇ ਕਰੀਬ ਵਾਹਨ ਸ਼ਾਮਿਲ ਹੋਣਗੇ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link