11.82C Vancouver
ADS

Oct 29, 2025 5:09 PM - Connect Newsroom

ਡੱਗ ਫੋਰਡ ਨੇ ਅਮਰੀਕੀ ਰਾਜਦੂਤ ਨੂੰ ਓਨਟਾਰੀਓ ਪ੍ਰਤੀਨਿਧੀ ਤੋਂ ਮਾਫ਼ੀ ਮੰਗਣ ਦੀ ਕੀਤੀ ਅਪੀਲ

Share On
ford-urges-u-s-ambassador-to-apologize-after-reported-outburst-at-ontario-trade-representativ
Ontario Premier Doug Ford speaks to reporters at Queen’s Park. (Photo: The Canadian Press)

ਪ੍ਰੀਮੀਅਰ ਡੱਗ ਫੋਰਡ ਨੇ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਵਾਸ਼ਿੰਗਟਨ ਵਿਚ ਓਨਟਾਰੀਓ ਦੇ ਵਪਾਰ ਪ੍ਰਤੀਨਿਧੀ ਵਜੋਂ ਸੇਵਾ ਨਿਭਾ ਰਹੇ ਡੇਵਿਡ ਪੈਟਰਸਨ ਤੋਂ ਮਾਫੀ ਮੰਗਣ ਲਈ ਕਿਹਾ ਹੈ,ਹੋਇਕਸਟਰਾ ਨੇ ਪ੍ਰਾਂਤ ਦੀ ਅਮਰੀਕਾ ਵਿਚ ਐਂਟੀ ਟੈਰਿਫ ਐਡ ਨੂੰ ਲੈ ਕੇ ਔਟਵਾ ਵਿਚ ਸੋਮਵਾਰ ਨੂੰ ਹੋਏ ਇੱਕ ਵੱਡੇ ਈਵੈਂਟ ਦੌਰਾਨ ਡੇਵਿਡ ਪੈਟਰਸਨ ਨੂੰ ਜਨਤਕ ਤੌਰ 'ਤੇ ਇਤਰਾਜ਼ਯੋਗ ਸ਼ਬਦ ਕਹੇ ਸਨ।

ਪੈਟਰਸਨ ਜਨਰਲ ਮੋਟਰਜ਼ ਦੇ ਸਾਬਕਾ ਕਾਰਜਕਾਰੀ ਹਨ ਜੋ ਇਸ ਸਮੇਂ ਵਾਸ਼ਿੰਗਟਨ ਵਿਚ ਵਾਸ਼ਿੰਗਟਨ ਦੇ ਵਪਾਰ ਪ੍ਰਤੀਨਿਧੀ ਦੇ ਰੂਪ ਵਿਚ ਕੰਮ ਕਰ ਰਹੇ ਹਨ। ਪ੍ਰੀਮੀਅਰ ਫੋਰਡ ਨੇ ਹੋਇਕਸਟਰਾ ਦੇ ਵਰਤਾਰੇ ਨੂੰ ਬਿਲਕੁਲ ਨਾ ਸਹਿਣਯੋਗ ਦੱਸਿਆ ਅਤੇ ਕਿਹਾ ਕਿ ਇੱਕ ਅੰਬੈਸਡਰ ਦੇ ਤੌਰ 'ਤੇ ਇਹ ਉਮੀਦ ਨਹੀਂ ਕੀਤੀ ਜਾ ਸਕਦੀ। ਓਨਟਾਰੀਓ ਪ੍ਰੀਮੀਅਰ ਨੇ ਕਿਹਾ ਕਿ ਪੈਟਰਸਨ ਨੂੰ ਮਾਫੀ ਮੰਗਣੀ ਹੋਵੇਗੀ।

ਫੋਰਡ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਤੁਹਾਨੂੰ ਗੁੱਸਾ ਆ ਗਿਆ ਪਰ ਹੁਣ ਸਿੰਪਲ ਜਿਹੀ ਗੱਲ ਇਹ ਹੈ ਕਿ ਉਸ ਬੰਦੇ ਨੂੰ ਫ਼ੋਨ ਕਰਕੇ ਮਾਫੀ ਮੰਗੋ। ਪ੍ਰੀਮੀਅਰ ਨੇ ਕਿਹਾ ਕਿ ਡੇਵਿਡ ਮੇਰਾ ਚੈਪੀਅਨ ਹੈ ਜੋ ਵਪਾਰ ਡੀਲਸ ਲਈ ਕੰਮ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਹੋਇਕਸਟਰਾ ਨੇ ਓਨਟਾਰੀਓ ਦੇ ਇਸ਼ਤਿਹਾਰ 'ਤੇ ਪੈਟਰਸਨ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਸਨ। ਕੈਨੇਡੀਅਨ ਅਮਰੀਕਨ ਬਿਜ਼ਨਸ ਕੌਂਸਲ ਦੇ ਇਸ ਈਵੈਂਟ ਵਿਚ ਪ੍ਰਮੁੱਖ ਡਿਪਲੋਮੈਟ, ਮੰਤਰੀ ਅਤੇ ਕਾਰੋਬਾਰੀ ਆਗੂ ਮੌਜੂਦ ਸਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link