16.61C Vancouver
ADS

Jan 16, 2020 3:05 PM -

ਵਿਦੇਸ਼ ਮੰਤਰੀ ਹਾਦਸਾਗ੍ਰਸਤ ਹੋਏ ਜਹਾਜ਼ ਦੇ ਸਿਲਸਿਲੇ ਵਿੱਚ ਮੀਟਿੰਗ ਦੀ ਅਗਵਾਈ ਲਈ ਲੰਡਨ ਪਹੁੰਚੇ

Share On
foreign-affairs-minister-in-london-to-chair-a-meeting-on-plane-crash
Foreign Affairs Minister Francois-Philippe Champagne holds a new conference to provide an update on the plane crash in Iran, in Ottawa Friday, January 10, 2020. THE CANADIAN PRESS/Fred Chartrand

ਤੇਹਰਾਨ ਦੇ ਵਿੱਚ ਈਰਾਨੀ ਮਿਸਾਈਲ ਦਾ ਨਿਸ਼ਾਨਾ ਬਣ ਹਾਦਸਾਗ੍ਰਸਤ ਹੋਏ ਯੂਕ੍ਰੇਨੀਅਨ ਜਹਾਜ਼ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨਿਆਂ ਅਤੇ ਵਿੱਤੀ ਮੁਆਵਜ਼ਾ ਦਿਵਾਉਣ ਦੇ ਮਕਸਦ ਨਾਲ ਫਾਰਨ ਅਫੇਅਰਜ਼ ਮਨਿਸਟਰ ਫਰਾਂਸੂਆ ਫਿਲੀਪ ਸ਼ੈਂਪੇਨ (Foreign Affairs Minister, Froncois-Philippe Champagne) ਲੰਡਨ ਵਿੱਚ ਕੈਨੇਡਾ ਹਾਊਸ (Canada House) ਵਿਖੇ ਅੱਜ ਇੱਕ ਮੀਟਿੰਗ ਦੀ ਅਗਵਾਈ ਕਰਨਗੇ।

ਜਹਾਜ਼ ਦੇ ਵਿੱਚ ਸਫਰ ਕਰ ਰਹੇ ਸਾਰੇ 176 ਯਾਤਰੀ ਮਾਰੇ ਗਏ ਸਨ ਜਿਨ੍ਹਾਂ ਵਿੱਚੋਂ 89 ਦੇ ਸੰਬੰਧ ਕੈਨੇਡਾ ਨਾਲ ਸਨ।

ਸ਼ੈਂਪੇਨ ਉਨ੍ਹਾਂ ਚਾਰ ਮੁਲਕਾਂ ਦੇ ਪ੍ਰਤੀਨਿਧੀਆਂ ਨੂੰ ਮਿਲਣਗੇ ਜਿਨ੍ਹਾਂ ਦੇ ਨਾਗਰਿਕ ਉਸ ਜਹਾਜ਼ ਤੇ ਸਫਰ ਕਰ ਰਹੇ ਸਨ, ਇਹਨਾਂ ਵਿੱਚ ਯੂਕਰੇਨ, ਸਵੀਡਨ, ਅਫਗਾਨਿਸਤਾਨ, ਅਤੇ ਯੂਨਾਈਟਿਡ ਕਿੰਗਡਮ ਸ਼ਾਮਿਲ ਹਨ।

ਮੀਟਿੰਗ ਦੀ ਸ਼ੁਰੂਆਤ ਕੁਝ ਪਲਾਂ ਦੇ ਮੌਨ ਤੋਂ ਕੀਤੀ ਜਾਵੇਗੀ।

ਟਰਾਂਸਪੋਰਟ ਮਨਿਸਟਰ ਮਾਰਕ ਗਾਰਨੋ (Transport Minister Marc Garneau) ਦਾ ਕਹਿਣਾ ਹੈ ਕਿ ਜਿੱਥੇ ਈਰਾਨ ਦੋ ਕੈਨੇਡੀਅਨ ਜਾਂਚ ਕਰਤਾਵਾਂ ਦਾ ਪੂਰਾ ਸਹਿਯੋਗ ਦੇ ਰਿਹਾ ਹੈ ਉੱਥੇ ਹੀ ਉਹ ਚਾਹੁੰਦੇ ਹਨ ਕਿ ਕੈਨੇਡਾ ਅਧਿਕਾਰਕ ਤੌਰ ਤੇ ਇਸ ਤੈਹਕੀਕਾਤ ਦਾ ਹਿੱਸਾ ਬਣੇ।

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੇ ਪਾਰਲੀਮੈਂਟਰੀ ਸੈਕਟਰੀ (parliamentary secretary) ਨੇ ਕਿਹਾ ਸੀ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਅੰਤਰਰਾਸ਼ਟਰੀ ਪ੍ਰਕਿਰਿਆ ਨੂੰ ਕਈ ਸਾਲ ਲੱਗ ਸਕਦੇ ਹਨ।


Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link