12.28C Vancouver
ADS

Nov 2, 2023 5:35 PM - The Canadian Press

ਵਿਦੇਸ਼ੀ ਦਖ਼ਲਅੰਦਾਜ਼ੀ ਦੀ ਜਨਤਕ ਜਾਂਚ ਦੀ ਸੁਣਵਾਈ ਹੋਵੇਗੀ ਨਵੇਂ ਸਾਲ ‘ਚ ਸ਼ੁਰੂ: ਕਮਿਸ਼ਨਰ

Share On
foreign-interference-inquiry-to-begin-public-hearings-in-early-2024-commissioner
The inquiry is also aiming to take a look at how the flow of information within the federal government worked when it came to such allegations, while a second phase will focus on the government's capacity to detect and counter foreign interference writ large. (Photo: The Canadian Press)

ਜਾਂਚ ਕਮਿਸ਼ਨਰ ਜਸਟਿਸ ਮੈਰੀ ਯੋਜ਼ੀ ਹੌਗ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਬਾਰੇ ਜਨਤਕ ਜਾਂਚ ਦਾ ਕੰਮ ਚੱਲ ਰਿਹਾ ਹੈ ਅਤੇ ਨਵੇਂ ਸਾਲ ਦੇ ਸ਼ੁਰੂ ਵਿੱਚ ਇਸਦੀ ਸੁਣਵਾਈ ਸ਼ੁਰੂ ਹੋਵੇਗੀ।

ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਪਹਿਲਾਂ ਇਸ ਗੱਲ 'ਤੇ ਫ਼ੋਕਸ ਹੋਵੇਗਾ ਕਿ ਚੀਨ, ਰੂਸ ਜਾਂ ਹੋਰ ਕਿਸੇ ਦੇਸ਼ ਨੇ 2019 ਅਤੇ 2021 ਦੀਆਂ ਫ਼ੈਡਰਲ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ।

ਫ਼ੈਡਰਲ ਸਰਕਾਰ ਕੋਲ ਵਿਦੇਸ਼ੀ ਦਖ਼ਲਅੰਦਾਜ਼ੀ ਦਾ ਪਤਾ ਲਗਾਉਣ ਅਤੇ ਉਸ ਨਾਲ ਨਜਿੱਠਣ ਦੀ ਸਮਰੱਥਾ ਹੈ ਇਸ ਸਵਾਲ ‘ਤੇ ਵੀ ਫ਼ੋਕਸ ਹੋਵੇਗਾ।

ਜਾਂਚ ਦੀ ਪਹਿਲੀ ਰਿਪੋਰਟ ਫ਼ਰਵਰੀ ਦੇ ਅੰਤ ਤੱਕ ਅਤੇ ਅੰਤਿਮ ਰਿਪੋਰਟ ਸਾਲ 2024 ਤੱਕ ਪੇਸ਼ ਹੋਵੇਗੀ।

ਜਾਂਚ ਕਮਿਸ਼ਨਰ ਮੈਰੀ-ਯੋਜ਼ੀ ਹੌਗ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰੇਗੀ ਹੌਗ ਨੇ ਕਾਨੂੰਨ ਦੀਆਂ ਸੀਮਾਵਾਂ ਦੇ ਅੰਦਰ ਅਤੇ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਏ ਬਿਨਾਂ ਵੱਧ ਤੋਂ ਵੱਧ ਜਾਣਕਾਰੀ ਜਨਤਕ ਕਰਨ ਦਾ ਵਾਅਦਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੀਨ ਨੇ 2019 ਅਤੇ 2021 ਦੀਆਂ ਫ਼ੈਡਰਲ ਚੋਣਾਂ ਵਿੱਚ ਦਖਲਅੰਦਾਜ਼ੀ ਕੀਤੀ ਸੀ, ਹਾਲਾਂਕਿ ਚੀਨੀ ਦੂਤਾਵਾਸ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link