12.02C Vancouver
ADS

Jan 29, 2024 4:07 PM - The Canadian Press

ਕੈਨੇਡਾ: ਸੁਤੰਤਰ ਜਾਂਚ ਲਈ ਸੋਮਵਾਰ ਤੋਂ ਜਨਤਕ ਸੁਣਵਾਈ ਸ਼ੁਰ

Share On
foreign-interference-inquiry-to-probe-thorny-questions-on-secrecy-as-hearings-begin
The March hearings are intended to delve into allegations of foreign interference by China, India, Russia and others in the 2019 and 2021 federal elections, with a report on these matters due May 3. (Photo: The Canadian Press)

ਕੈਨੇਡੀਅਨ ਰਾਜਨੀਤੀ ਵਿਚ ਵਿਦੇਸ਼ੀ ਦਖਲਅੰਦਾਜ਼ੀ ਬਾਰੇ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸੁਤੰਤਰ ਜਾਂਚ ਲਈ ਸੋਮਵਾਰ ਤੋਂ ਜਨਤਕ ਸੁਣਵਾਈ ਸ਼ੁਰੂ ਹੋ ਗਈ ਹੈ।

ਪਿਛਲੀਆਂ ਦੋ ਫੈਡਰਲ ਇਲੈਕਸ਼ਨਸ ਵਿਚ ਚੀਨ, ਰੂਸ ਅਤੇ ਭਾਰਤ ਨੇ ਕਿਸ ਹੱਦ ਤੱਕ ਦਖਲਅੰਦਾਜ਼ੀ ਕੀਤੀ ਜਾਂ ਦਖਲ ਦੇਣ ਦੀ ਕੋਸ਼ਿਸ਼ ਕੀਤੀ ਇਸ ਬਾਰੇ ਜਸਟਿਸ ਮੈਰੀ-ਜੋਸੀ ਹੋਗ ਦੇ ਸੁਤੰਤਰ ਕਮਿਸ਼ਨ ਦੀ ਅਗਵਾਈ ਹੇਠ 29 ਜਨਵਰੀ ਤੋਂ ਪੰਜ ਦਿਨ ਜਨਤਕ ਸੁਣਵਾਈ ਹੋਵੇਗੀ।

ਸ਼ੁਰੂਆਤੀ ਸੁਣਵਾਈ ਇਸ ਗੱਲ ’ਤੇ ਕੇਂਦ੍ਰਿਤ ਹੋਵੇਗੀ ਕਿ ਸਰਕਾਰ ਜੋ ਕੁਝ ਜਾਣਦੀ ਹੈ ਉਸ ਨੂੰ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਏ ਬਿਨਾਂ ਜ਼ਿਆਦਾ ਤੋਂ ਜ਼ਿਆਦਾ ਜਨਤਕ ਕਿਵੇਂ ਕਰਨਾ ਹੈ।

ਕਿਊਬੈਕ ਦੀ ਕਾਰਟ ਆਫ ਅਪੀਲ ਦੀ ਜੱਜ ਹੋਗ ਨੂੰ ਪਿਛਲੇ ਸਾਲ ਸੁਤੰਤਰ ਜਾਂਚ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ, ਪਹਿਲਾਂ ਇਸ ਦਾ ਫੋਕਸ 2019 ਅਤੇ 2021 ਦੀਆਂ ਕੈਨੇਡੀਅਨ ਫੈਡਰਲ ਚੋਣਾਂ ਵਿਚ ਚੀਨ, ਰੂਸ ਦੀ ਦਖਲਅੰਦਾਜ਼ੀ ਦੀ ਜਾਂਚ ਕਰਨਾ ਸੀ ਪਰ ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਇਸ ਵਿਚ ਭਾਰਤ ਨੂੰ ਵੀ ਸ਼ਾਮਲ ਕਰਨ ਲਈ ਜ਼ੋਰ ਪਾਇਆ ਜਿਸ ਬਾਰੇ ਪਿਛਲੀ ਦਿਨੀਂ ਜਾਂਚ ਕਮਿਸ਼ਨ ਨੇ ਟਰੂਡੋ ਸਰਕਾਰ ਕੋਲੋਂ ਇਨ੍ਹਾਂ ਦੋਸ਼ਾਂ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ।

ਜੱਜ ਹੋਗ ਨੂੰ ਸੌਂਪੀ ਗਈ ਜਿੰਮੇਵਾਰੀ ਤਹਿਤ ਉਨ੍ਹਾਂ ਨੂੰ ਪਿਛਲੀਆਂ ਇਲੈਕਸ਼ਨਸ ਵਿਚ ਕਿਸ ਹੱਦ ਤੱਕ ਬਾਹਰੀ ਦਖਲਅੰਦਾਜ਼ੀ ਹੋਈ ਸੀ- ਇਸ ਦੀ ਪਹਿਲੀ ਰਿਪੋਰਟ ਮਈ ਵਿਚ ਦੇਣੀ ਹੋਵੇਗੀ ਅਤੇ ਫਾਈਨਲ ਰਿਪੋਰਟ ਦਸੰਬਰ ਤੱਕ ਪੂਰੀ ਕਰਨੀ ਹੋਵੇਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link