13.58C Vancouver
ADS

Jul 18, 2024 3:53 PM - The Canadian Press

ਕੈਨੇਡਾ ਦੀ ਵਿਦੇਸ਼ੀ ਮੰਤਰੀ ਮੇਲਾਨੀ ਜੋਲੀ ਚੀਨ ਦੌਰੇ ’ਤੇ

Share On
foreign-minister-mélanie-joly-to-visit-china-after-years-long-rift
Joly's visit follows Canadian security officials flagging Chinese interference as the country's greatest strategic threat, a charge Beijing rejects.(Photo: The Canadian Press)

ਕੈਨੇਡਾ ਦੀ ਵਿਦੇਸ਼ੀ ਮੰਤਰੀ ਮੇਲਾਨੀ ਜੋਲੀ ਅੱਜ ਅਚਾਨਕ ਚੀਨ ਦੌਰੇ ’ਤੇ ਪਹੁੰਚੇ ਹਨ। ਉਨ੍ਹਾਂ ਦਾ ਇਹ ਦੌਰਾ ਉਸ ਵੇਲੇ ਹੈ ਜਦੋਂ ਕੈਨੇਡੀਅਨ ਇਲੈਕਸ਼ਨਸ ਵਿਚ ਵਿਦੇਸ਼ੀ ਦਖ਼ਲ ਲਈ ਕੈਨੇਡਾ ਸਿੱਧੇ ਤੌਰ ’ਤੇ ਚੀਨ ਨੂੰ ਬਲੇਮ ਕਰ ਚੁੱਕਾ ਹੈ ਅਤੇ ਦੋਹਾਂ ਮੁਲਕਾਂ ਦੇ ਰਿਸ਼ਤੇ ਕੁਝ ਸਾਲਾਂ ਤੋਂ ਨਾਜ਼ੁਕ ਦੌਰ ਵਿਚ ਸਨ।

ਚੀਨੀ ਵਿਦੇਸ਼ੀ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ ਕਿ ਮੇਲਾਨੀ ਜੋਲੀ- ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਦੇ ਸੱਦੇ ’ਤੇ ਵੀਰਵਾਰ ਤੋਂ ਸ਼ਨੀਵਾਰ ਤੱਕ ਤਿੰਨ ਦਿਨਾਂ ਦੌਰੇ ਲਈ ਚੀਨ ਵਿਚ ਹਨ। ਇਸ ਦੌਰਾਨ ਦੋਵੇਂ ਨੇਤਾ ਦੁਵੱਲੇ ਸੰਬਧਾਂ ਵਿਚ ਸੁਧਾਰ ਅਤੇ ਦੋਹਾਂ ਮੁਲਕਾਂ ਦੀਆਂ ਸਾਂਝੀਆਂ ਚਿੰਤਾਵਾਂ ਵਰਗੇ ਮੁੱਦਿਆਂ ’ਤੇ ਡੂੰਘਾਈ ਨਾਲ ਗੱਲਬਾਤ ਕਰਨਗੇ।

ਕੈਨੇਡੀਅਨ ਵਿਦੇਸ਼ ਮੰਤਰੀ ਨੇ ਇੱਕ ਬਿਆਨ ਵਿਚ ਕਿਹਾ ਕਿ ਮੌਜੂਦਾ ਸਮੇਂ ਵਿਸ਼ਵ ਸਾਹਮਣੇ ਕਈ ਚੁਣੋਤੀਆਂ ਹਨ ਅਤੇ ਕੈਨੇਡਾ ਆਪਣੇ ਰਾਸ਼ਟਰੀ ਹਿੱਤ ਨੂੰ ਅੱਗੇ ਵਧਾਉਣ ਲਈ ਕਈ ਸਾਰੇ ਮੁਲਕਾਂ ਨਾਲ ਜੁੜ ਰਿਹਾ ਹੈ। ਕੈਨੇਡਾ-ਚੀਨ ਦੇ ਸਬੰਧ 2018 ਦੇ ਅਖੀਰ ਤੋਂ ਖਰਾਬ ਹੋਏ ਸਨ, ਜਦੋਂ ਚੀਨ ਨੇ ਜਾਸੂਸੀ ਦੇ ਆਰੋਪ ਵਿਚ ਦੋ ਕੈਨੇਡੀਅਨ ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਨੂੰ ਗ੍ਰਿਫਤਾਰ ਕੀਤਾ ਸੀ।

ਚੀਨ ਨੇ ਇਹ ਕਾਰਵਾਈ ਕੈਨੇਡਾ ਵਲੋਂ ਅਮਰੀਕਾ ਦੇ ਕਹਿਣ ’ਤੇ ਹੁਆਵੇਈ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਨਜ਼ੌ ਨੂੰ ਨਜ਼ਰਬੰਦ ਕਰਨ ਦੇ ਬਦਲੇ ਵਿਚ ਕੀਤੀ ਸੀ। ਗੌਰਤਲਬ ਹੈ ਕਿ ਚੀਨ ਨਾਲ ਸਬੰਧਾਂ ਵਿਚ ਸੁਧਾਰ ਦੀ ਕੋਸ਼ਿਸ਼ ਤਹਿਤ ਇਸ ਦੌਰੇ ਦੀ ਤਿਆਰੀ ਲਈ ਜੋਲੀ ਨੇ ਅਪ੍ਰੈਲ ਵਿਚ ਆਪਣੇ ਉਪ ਮੰਤਰੀ ਡੇਵਿਡ ਮੌਰੀਸਨ ਨੂੰ ਬੀਜਿੰਗ ਭੇਜਿਆ ਸੀ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link