13.83C Vancouver
ADS

Feb 13, 2025 6:17 PM - The Canadian Press

ਐਲਬਰਟਾ ਹੈਲਥ ਸਰਵਿਸਸ ਦੀ ਸਾਬਕਾ ਹੈੱਡ ਨੇ 1.7-ਮਿਲੀਅਨ ਡਾਲਰ ਦਾ ਮੁਕੱਦਮਾ ਕੀਤਾ ਦਾਇਰ

Share On
former-ahs-ceo-suing-alberta-government-alleges-coverup
The allegations have not been proven in court, and LaGrange says many of them are false while others will need to be investigated.

ਐਲਬਰਟਾ ਹੈਲਥ ਸਰਵਿਸਸ ਦੀ ਸਾਬਕਾ ਹੈੱਡ ਨੇ ਅਹੁਦੇ ਤੋਂ ਹਟਾਉਣ ਲਈ $1.7-ਮਿਲੀਅਨ ਦਾ ਮੁਕੱਦਮਾ ਦਾਇਰ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਰਿਸ਼ਵਤ ਯੋਜਨਾ ਚਲਾ ਰਹੀ ਹੈ।

ਅਥਾਨਾ ਮੈਂਟਜ਼ੇਲੋਪੋਲੋਸ ਨੇ ਐਡਮਿੰਟਨ ਵਿਚ ਮੁਕੱਦਮਾ ਦਾਇਰ ਕੀਤਾ ਹੈ, ਜਿਸ ਨੂੰ 8 ਜਨਵਰੀ, 2025 ਨੂੰ ਅਹੁਦੇ ਤੋਂ ਹਟਾਇਆ ਗਿਆ। ਉਸ ਦਾ ਦਾਅਵਾ ਹੈ ਕਿ ਉਸ ਨੂੰ ਇਕ ਅੰਦਰੂਨੀ ਜਾਂਚ ਕਰਨ ਕਰਕੇ ਦਬਾਅ ਪਾਉਣ ਮਗਰੋਂ ਨੌਕਰੀ ਤੋਂ ਕੱਢਿਆ ਗਿਆ, ਜਿਸ ਵਿਚ ਡਿਪਟੀ ਹੈਲਥ ਮੰਤਰੀ ਐਂਡ੍ਰੀ ਟ੍ਰੈਂਬਲੇ ਅਤੇ ਹੋਰ ਸਰਕਾਰੀ ਉੱਚ ਅਧਿਕਾਰੀਆਂ ਦਾ ਹੱਥ ਹੈ। ਮੈਂਟਜ਼ੇਲੋਪੋਲੋਸ ਨੇ ਆਪਣੀ ਨੌਕਰੀ ਪੂਰੀ ਹੋਣ ਦੀ ਬਕਾਇਆ ਮੂਲ ਤਨਖਾਹ ਅਤੇ ਲਾਭ ਸਣੇ ਕੁੱਲ $1.7 ਮਿਲੀਅਨ ਦੀ ਰਾਸ਼ੀ ਮੰਗੀ ਹੈ। ਉਸ ਦਾ ਕਹਿਣਾ ਹੈ ਕਿ ਰੁਜ਼ਗਾਰ ਸਮਝੌਤਾ ਨੂੰ ਤੋੜਿਆ ਗਿਆ ਹੈ।

ਹੈਲਥ ਮੰਤਰੀ ਲਗਰੇਂਜ ਨੇ ਦੱਸਿਆ ਕਿ ਉਨ੍ਹਾਂ ਨੇ ਸਟੇਟਮੈਂਟ ਨੂੰ ਦੇਖਿਆ ਹੈ, ਜਿਸ ਵਿਚ ਉਨ੍ਹਾਂ ਝੂਠੇ ਦਾਅਵਿਆਂ ਨੂੰ ਦੋਹਰਾਇਆ ਗਿਆ ਹੈ ਜੋ ਪਹਿਲਾਂ ਵੀ ਮੀਡੀਆ ਵਿਚ ਲਾਏ ਗਏ ਸਨ। ਉਨ੍ਹਾਂ ਪੁਸ਼ਟੀ ਕੀਤੀ ਕਿ ਉਹ ਇਸ ਦੀ ਜਾਂਚ ਕਰਵਾਉਣਗੇ। ਦੱਸ ਦਈਏ ਕਿ ਸੂਬੇ ਦੇ ਆਡੀਟਰ ਜਨਰਲ ਨੇ ਇਸ ਮਾਮਲੇ ਦੀ ਜਾਂਚ ਕਰਨ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਵੀ ਜਲਦ ਹੀ ਬਚਾਅ ਪੱਖ ਦਾ ਬਿਆਨ ਦਾਇਰ ਕਰੇਗੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link