14.72C Vancouver
ADS

Jun 13, 2025 5:16 PM - The Canadian Press

ਐਲਬਰਟਾ ਹੈਲਥ ਕੇਅਰ ਦੀ ਸਾਬਕਾ ਮੁਖੀ ਨੇ ਬਰਖਾਸਤਗੀ ਸਬੰਧੀ ਜਾਂਚ ਦਾ ਫੈਸਲਾ ਜਲਦੀ ਕਰਨ ਦੀ ਕੀਤੀ ਅਪੀਲ

Share On
former-alberta-health-agency-ceo-asks-for-speedy-ruling-in-lawsuit-against-government
She says her version of events will be confirmed by former A-H-S board members, if the court compels them to testify under oath as part of the latest application.(Photo: Alberta Health Services X)

ਐਲਬਰਟਾ ਹੈਲਥ ਕੇਅਰ ਦੀ ਸਾਬਕਾ ਮੁਖੀ ਅਥਾਨਾ ਮੈਂਟਜ਼ੇਲੋਪੌਲੋਸ ਨੇ ਉਸ ਨੂੰ ਗਲਤ ਤਰੀਕੇ ਨਾਲ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਦੀ ਜਾਂਚ ਦਾ ਫੈਸਲਾ ਜਲਦੀ ਕਰਨ ਦੀ ਅਪੀਲ ਕੀਤੀ ਹੈ। ਉਸ ਨੇ ਜੱਜ ਨੂੰ ਅਪੀਲ ਕੀਤੀ ਕਿ ਸੰਖੇਪ ਜਜਮੈਂਟ ਦਿੱਤੀ ਜਾਵੇ, ਜਿਸ ਨਾਲ ਉਹ ਟ੍ਰਾਇਲ ਲਈ ਜਾਣ ਤੋਂ ਬਚ ਸਕਦੀ ਹੈ।

ਮੈਂਟਜ਼ੇਲੋਪੌਲੋਸ ਨੇ ਸੂਬੇ ਦੀ ਸਿਹਤ ਮੰਤਰੀ ਖਿਲਾਫ ਜਨਵਰੀ ਵਿਚ ਮੁਕੱਦਮਾ ਦਾਇਰ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਹੈਲਥ ਸਰਵਸਿਸ ਦੇ ਕਈ ਮਿਲੀਅਨ ਡੌਲਰਜ਼ ਦੇ ਇਕਰਾਰਨਾਮੇ ਸਬੰਧੀ ਜਾਂਚ ਕਰ ਰਹੀ ਸੀ, ਜਿਸ ਲਈ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਮਾਮਲੇ ਦੀ ਜਾਂਚ ਪੁਲਿਸ,ਸੂਬੇ ਦੇ ਆਡੀਟਰ ਜਨਰਲ ਅਤੇ ਸਰਕਾਰ ਵਲੋਂ ਹਾਇਰ ਕੀਤੇ ਮੈਨੀਟੋਬਾ ਦੇ ਸਾਬਕਾ ਜੱਜ ਵਲੋਂ ਕੀਤੀ ਜਾ ਰਹੀ ਹੈ।

ਮੈਂਟਜ਼ੇਲੋਪੌਲੋਸ ਨੇ ਇਸ ਹਫਤੇ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਅਤੇ ਸਿਹਤ ਮੰਤਰੀ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਏਐਚਐਸ ਬੋਰਡ ਵਿਚੋਂ ਉਸ ਨੂੰ ਬਾਹਰ ਕਰਨ ਲਈ ਮੀਟਿੰਗ ਕੀਤੀ ਸੀ ਪਰ ਕੁਝ ਡਾਇਰੈਕਟਰਜ਼ ਨੇ ਮਨ੍ਹਾ ਕਰ ਦਿੱਤਾ ਸੀ। ਮੈਂਟਜ਼ੇਲੋਪੌਲੋਸ ਨੇ ਇਸ ਸਭ ਵਿਚ ਉਸ ਸਮੇਂ ਦੇ ਉਪ ਸਿਹਤ ਮੰਤਰੀ ਐਂਡਰੀ ਟ੍ਰੈਂਬਲੇ ਦੇ ਸ਼ਾਮਲ ਹੋਣ ਦਾ ਵੀ ਦੋਸ਼ ਲਾਇਆ ਹੈ।ਮੈਂਟਜ਼ੇਲੋਪੌਲੋਸ ਦੇ ਨੌਕਰੀ ਵਿਚੋਂ ਕੱਢੇ ਜਾਣ ਮਗਰੋਂ ਸਾਰੀ ਬੋਰਡ ਨੂੰ ਖਤਮ ਕਰ ਦਿੱਤਾ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link