14.23C Vancouver
ADS

Dec 12, 2024 6:46 PM - The Canadian Press

ਰੇਚਲ ਨੌਟਲੀ ਦੇਣਗੇ ਐੱਮ.ਐੱਲ.ਏ. ਦੇ ਅਹੁਦੇ ਤੋਂ ਅਸਤੀਫ਼ਾ

Share On
former-alberta-premier-rachel-notley-quitting-legislature-seat-as-of-dec-30
In the statement, Notley thanks her supporters and constituents, but does not discuss what she plans to do in her post-political life.(Photo: The Canadian Press)

ਐਲਬਰਟਾ ਦੀ ਸਾਬਕਾ ਪ੍ਰੀਮੀਅਰ ਰੇਚਲ ਨੌਟਲੀ ਜਲਦ ਹੀ ਐੱਮ.ਐੱਲ.ਏ. ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੀ ਹੈ। ਉਹ ਐਡਮਿੰਟਨ ਸਟਰੈਥਕੋਨਾ ਤੋਂ ਐੱਮ.ਐੱਲ.ਏ. ਸਨ ਅਤੇ 30 ਦਸੰਬਰ ਨੂੰ ਇਸ ਨੂੰ ਛੱਡ ਦੇਣਗੇ। ਉਹ ਸੂਬੇ ਦੀ 17ਵੀਂ ਪ੍ਰੀਮੀਅਰ ਵਜੋਂ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਦੀ ਸਾਬਕਾ ਲੀਡਰ ਵਜੋਂ ਸੇਵਾਵਾਂ ਨਿਭਾਅ ਚੁੱਕੀ ਹੈ।

ਉਨ੍ਹਾਂ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਉਨ੍ਹਾਂ ਨੂੰ ਜੋ ਮਾਣ-ਸਨਮਾਨ 17 ਸਾਲਾਂ ਤੋਂ ਮਿਲਿਆ ਹੈ, ਉਸ ਨੂੰ ਉਹ ਭੁਲਾ ਨਹੀਂ ਸਕਦੇ। ਐਲਬਰਟਾ ਐੱਨ.ਡੀ.ਪੀ ਦੇ ਮੌਜੂਦਾ ਲੀਡਰ ਨਾਹੀਦ ਨੈਨਸ਼ੀ ਨੇ ਪਿਛਲੇ ਹਫਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਐਡਮਿੰਟਨ ਜਾਂ ਕੈਲਗਰੀ ਤੋਂ ਐੱਮ.ਐੱਲ.ਏ. ਲਈ ਚੋਣ ਲੜਨਗੇ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਉਹ ਹੁਣ ਇਸ ਇਲਾਕੇ ਤੋਂ ਚੋਣ ਲੜ ਸਕਦੇ ਹਨ।

ਨੌਟਲੀ ਨੇ ਅਧਿਕਾਰਤ ਜੂਨ ਮਹੀਨੇ ਪਾਰਟੀ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਸੀ ਜਦਕਿ ਇਸ ਦੀ ਘੋਸ਼ਣਾ ਉਨ੍ਹਾਂ ਨੇ ਜਨਵਰੀ ਵਿਚ ਕੀਤੀ ਸੀ। ਗੌਰਤਲਬ ਹੈ ਕਿ 2015 ਵਿਚ ਉਨ੍ਹਾਂ ਦੀ ਅਗਵਾਈ ਵਿਚ ਐਲਬਰਟਾ ਐੱਨ.ਡੀ.ਪੀ. ਨੇ ਬਹੁਮਤ ਵਾਲੀ ਸਰਕਾਰ ਬਣਾਈ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link